July 27, 2026, 8:03 pm
----------- Advertisement -----------
HomeNewsਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ...

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Published on

----------- Advertisement -----------

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਪੰਜਾਬ ਨੂੰ ਕੇਂਦਰੀ ਪੂਲ ਲਈ 182 ਲੱਖ ਮੀਟਰਿਕ ਟਨ ਦਾ ਟੀਚਾ ਦਿੱਤਾ ਗਿਆ ਹੈ ਜਿਸ ਨੂੰ ਪੂਰਾ ਕਰਨ ਲਈ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾ ਰਿਹਾ ਹੈ। ਕਟਾਰੂਚੱਕ ਨੇ ਕਿਹਾ ਕਿ ਸਰਕਾਰ ਕੋਲ ਅਕਤੂਬਰ ਮਹੀਨੇ ਵਿੱਚ ਹੀ 37 ਹਜ਼ਾਰ ਕਰੋੜ ਰੁਪਏ ਦੀ ਸੀ.ਸੀ.ਐਲ. ਪ੍ਰਾਪਤ ਹੋ ਚੁੱਕੀ ਹੈ ਅਤੇ ਮੰਡੀਆਂ ਵਿੱਚ ਲੋੜੀਂਦੇ ਬਾਰਦਾਨੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

                                  ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੈਂਬਰ ਰਾਜ ਸਭਾ ਸੰਜੇ ਕੁਮਾਰ ਨੂੰ ਈ.ਡੀ. ਵੱਲੋਂ ਗ੍ਰਿਫਤਾਰ ਕਰਨਾ ਭਾਜਪਾ ਦੀ ਬੋਖਲਾਹਟ ਦਾ ਨਤੀਜਾ ਹੈ ਅਤੇ ਸਾਡੀ ਪਾਰਟੀ ਇਸ ਦੀ ਪੁਰਜੋਰ ਨਿੰਦਾ ਕਰਦੀ ਹੈ। ਕਟਾਰੂਚੱਕ ਨੇ ਕਿਹਾ ਕਿ  ਸੰਜੇ ਸਿੰਘ ਵੱਲੋਂ ਰਾਜ ਸਭਾ ਵਿੱਚ ਅਡਾਨੀ ਦੇ ਸਵਾਲਾਂ ਨਾਲ ਨਿਰੰਤਰ ਭਾਰਤੀ ਜਨਤਾ ਪਾਰਟੀ ਨੂੰ ਘੇਰਿਆ ਜਾਂਦਾ ਰਿਹਾ ਹੈ ਜਿਸ ਤੋਂ ਬੋਖਲਾਹਟ ਵਿੱਚ ਆਈ ਕੇਂਦਰ ਸਰਕਾਰ ਨੇ ਈ.ਡੀ. ਰਾਹੀਂ ਉਨ੍ਹਾਂ ਨੂੰ ਗ੍ਰਿਫਤਾਰ ਕਰਵਾਇਆ ਹੈ।
                                     ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਕਟਾਰੂਚੱਕ ਨੇ ਕਿਹਾ ਕਿ ਇਹ ਮਾਮਲਾ ਮਾਣਯੋਗ ਕੋਰਟ ਵਿੱਚ ਚੱਲ ਰਿਹਾ ਹੈ ਜਿਸ ਬਾਰੇ ਉਹ ਕੁਝ ਨਹੀਂ ਕਹਿਣਗੇ। ਪ੍ਰੰਤੂ ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਦੇ ਜਵਾਨੀ ਤੇ ਆਰਥਿਕਤਾ ਨੂੰ ਢਾਹ ਲਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਐਸ.ਵਾਈ.ਐਲ. ਬਾਰੇ ਪੁੱਛੇਂ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਪੰਜਾਬ ਕੋਲ ਹੋਰਨਾਂ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ, ਇਸ ਲਈ ਪੰਜਾਬ ਦਾ ਪਾਣੀ ਕਿਸੇ ਨੂੰ ਵੀ ਨਹੀਂ ਦਿੱਤਾ ਜਾਵੇਗਾ।
                                             ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਤਾਂ ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ੇ ਨੂੰ ਲਾਹੁਣ ਲਈ ਹੀ ਕਰਜ਼ੇ ਲੈ ਰਹੀ ਹੈ ਅਤੇ ਜੇਕਰ ਕੁਝ ਕਰਜ਼ਾ ਚੜਿਆ ਹੈ ਤਾਂ ਉਸ ਨਾਲ ਸੂਬੇ ਦੇ ਲੋਕਾਂ ਨੁੰ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ, 37000 ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ, ਆਮ ਆਦਮੀ ਕਲੀਨਿਕ ਬਣਾਏ ਗਏ ਤੇ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਜਿਸ ਤੋਂ ਸਪਸ਼ਟ ਹੈ ਕਿ ਸਾਡੀ ਸਰਕਾਰ ਲੋਕਾਂ ਦੀਆਂ ਆਸ਼ਾਵਾਂ ਤੇ ਪੂਰਾ ਉਤਰ ਰਹੀ ਹੈ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...