September 12, 2026, 7:38 pm
----------- Advertisement -----------
HomeNewsLatest Newsਮੰਤਰੀ ਕਟਾਰੂਚੱਕ ਨੇ ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਮੰਤਰੀ ਕਟਾਰੂਚੱਕ ਨੇ ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

Published on

----------- Advertisement -----------

ਚੰਡੀਗੜ੍ਹ, 11 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਨਿਰਵਿਘਨ ਢੰਗ ਨਾਲ ਕਣਕ ਦੇ ਖਰੀਦ ਕਾਰਜ ਯਕੀਨੀ ਬਣਾਉਣ ਅਤੇ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖੁਰਾਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਮਜ਼ਦੂਰਾਂ, ਹੈਂਡਲਿੰਗ ਮਜਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਉਹਨਾਂ ਦੀ ਲਗਭਗ 600 ਕਰੋੜ ਰੁਪਏ ਦੀ ਅਦਾਇਗੀ ਸਮੇਂ ਸਿਰ ਜਾਰੀ ਕਰਨਾ ਯਕੀਨੀ ਬਣਾਉਣ।

ਮੰਤਰੀ ਨੇ ਕਿਹਾ ਕਿ ਅੱਜ ਤੱਕ ਲਗਭਗ 700 ਸਬ ਮੰਡੀ ਯਾਰਡ ਅਤੇ ਅਸਥਾਈ ਮੰਡੀਆਂ ਖਰੀਦ ਕਾਰਜਾਂ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਉਪਰੰਤ ਬੰਦ ਕਰ ਦਿੱਤੀਆਂ ਗਈਆਂ ਹਨ। ਮੰਤਰੀ ਨੇ ਅੱਗੇ ਕਿਹਾ ਕਿ 10 ਮਈ ਤੱਕ 123 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 24000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟ ਕੀਤੀ ਕਿ ਖਰਾਬ ਮੌਸਮ ਦੇ ਬਾਵਜੂਦ ਕਿਸਾਨਾਂ ਨੂੰ ਅਦਾਇਗੀਆਂ ਜਾਰੀ ਕਰਨ ਵਿੱਚ ਕੋਈ ਦੇਰੀ ਨਹੀਂ ਹੋਣ ਦਿੱਤੀ ਗਈ। ਉਹਨਾਂ ਸਾਰੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਖਰੀਦ ਕਾਰਜਾਂ ‘ਤੇ ਨਜ਼ਰ ਰੱਖਣ ਦੀ ਹਦਾਇਤ ਵੀ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...