September 12, 2026, 6:44 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖਰੜ ਮੰਡੀ ਦਾ ਦੌਰਾ ਕਰਕੇ ਲਿਆ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖਰੜ ਮੰਡੀ ਦਾ ਦੌਰਾ ਕਰਕੇ ਲਿਆ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

Published on

----------- Advertisement -----------

ਐਸ ਏ ਐਸ ਨਗਰ 7 ਅਕਤੂਬਰ : ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਦਾ ਇੱਕ ਇੱਕ ਦਾਣਾ ਚੁੱਕਣ, ਫਸਲਾਂ ਸਬੰਧੀ ਕਿਸਾਨਾਂ ਨੂੰ ਹੋਣ ਵਾਲੀ ਆਦਾਇਗੀ ਨੂੰ ਸਮੇਂ ਸਿਰ ਕਰਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ । ਇਸੇ ਮੰਤਵ ਦੀ ਪੂਰਤੀ ਤਹਿਤ ਸ਼ੁੱਕਰਵਾਰ ਨੂੰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ,ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਦਾਣਾ ਮੰਡੀ ਖਰੜ ਦਾ ਦੌਰਾ ਕੀਤਾ । ਇਸ ਦੌਰਾਨ ਉਨ੍ਹਾਂ ਝੋਨੇ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲਿਆ ।

ਮੰਤਰੀ ਵੱਲੋਂ ਦੱਸਿਆ ਗਿਆ ਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਹਨ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾ ਦਿੱਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ । ਉਨ੍ਹਾਂ ਦੱਸਿਆ ਕਿ ਸਰਕਾਰ ਕੋਲ ਇਸ ਸਮੇਂ ਬਾਰਦਾਨਾਂ ਪੂਰੀ ਮਾਤਰਾ ਵਿੱਚ ਉਪਲਬੱਧ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚ ਰਹੇ ਝੋਨੇ ਦੀ ਚੁਕਾਈ ਵੀ ਲਗਾਤਾਰ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਬਣਦੀ ਅਦਾਇਗੀ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆ ਵਿੱਚ ਮਿੱਥੇ ਸਮੇਂ ਵਿੱਚ ਕੀਤੀ ਜਾ ਰਹੀ ਹੈ ।

ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਨਸ ਮੰਡੀ ਵਿੱਚ ਲੈ ਕੇ ਆਉਂਣ ਤਾਂ ਜੋ ਫਸਲ ਦੀ ਖਰੀਦ ਸਮੇਂ ਸਿਰ ਕੀਤੀ ਜਾ ਸਕੇ ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨਾਲ ਵੀ ਗਲਬਾਤ ਕਰਦਿਆ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ । ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਾਡਰਾਂ ਤੇ ਪੁੱਖਤਾ ਇੰਤਜਾਮ ਕੀਤੇ ਗਏ ਹਨ ਕਿ ਪੰਜਾਬ ਵਿੱਚ ਕੇਵਲ ਪੰਜਾਬ ਦੇ ਕਿਸਾਨਾਂ ਦਾ ਹੀ ਝੋਨਾ ਖਰੀਦਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਲ ਲਗਦੇ ਕਿਸੇ ਵੀ ਸਟੇਟ ਦਾ ਝੋਨਾ ਪੰਜਾਬ ਵਿੱਚ ਲਿਆਉਣ ਤੇ ਸਖਤੀ ਨਾਲ ਰੋਕ ਲਗਾਈ ਹੈ । ਇਸ ਮੌਕੇ ਉਨ੍ਹਾਂ ਨੇ ਮੌਜੂਦ ਕਿਸਾਨਾਂ ਅਤੇ ਮੰਡੀ ਦੇ ਲੇਬਰ ਵਿਅਕਤੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਹਰ ਪੱਖੋ ਸਹਾਇਤਾ ਕਰਨ ਦਾ ਭਰੋਸਾ ਦਿੱਤਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...