August 27, 2026, 9:17 pm
----------- Advertisement -----------
HomeNewsLatest Newsਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰ ਤੋਂ 15 ਸਾਲਾ ਸਰਕਾਰੀ ਗੱਡੀਆਂ ਸਕਰੈਪ ਕਰਨ...

ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰ ਤੋਂ 15 ਸਾਲਾ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ‘ਚ ਤਬਦੀਲੀ ਦੀ ਮੰਗ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀਆਂ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਵੇ ਅਤੇ ਸੂਬੇ ਨੂੰ 50 ਫ਼ੀਸਦੀ ਅਗਾਊਂ ਕੇਂਦਰੀ ਸਹਾਇਤਾ ਦਿੱਤੀ ਜਾਵੇ। ਨਵੀਂ ਦਿੱਲੀ ਵਿਖੇ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਭਰੋਸਾ ਦਿਵਾਇਆ ਕਿ ਜੇਕਰ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਂਦੀ ਹੈ ਤਾਂ ਪੰਜਾਬ ਵੱਲੋਂ ਸਕਰੈਪ ਗੱਡੀਆਂ ਦੇ ਬਦਲ ਵਜੋਂ ਇਲੈਕਟ੍ਰਿਕ ਵਾਹਨਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਇਲੈਕਟ੍ਰਿਕ ਵਾਹਨ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਵਾਤਾਵਰਣ-ਪੱਖੀ ਪਹਿਲ ਦੀ ਦਿਸ਼ਾ ਵਿੱਚ ਅੱਗੇ ਵਧਣ ਨੂੰ ਤਰਜੀਹ ਦੇ ਰਹੀ ਹੈ। ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਭੁੱਲਰ ਨੇ ਕੌਮੀ ਰਾਜ ਮਾਰਗਾਂ ‘ਤੇ ਸਪੀਡ ਹੱਦ ਵਧਾਉਣ ਦੀ ਮੰਗ ਵੀ ਰੱਖੀ। ਸੂਬੇ ਦੀਆਂ ਮੰਗਾਂ ਸਬੰਧੀ ਸ੍ਰੀ ਨਿਤਿਨ ਗਡਕਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧੀ ਕੇਂਦਰ ਨੂੰ ਪੱਤਰ ਲਿਖੇ ਤਾਂ ਜੋ ਇਨ੍ਹਾਂ ਮੰਗਾਂ ਸਬੰਧੀ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...