August 3, 2026, 1:34 am
----------- Advertisement -----------
HomeNewsNational-Internationalਪਸ਼ੂ ਪਾਲਣ ਮੰਤਰੀ ਭੁੱਲਰ ਵੱਲੋਂ ਲੰਪੀ ਸਕਿੱਨ ਬੀਮਾਰੀ ਦੀ ਰੋਕਥਾਮ ਲਈ ਮੁੱਖ...

ਪਸ਼ੂ ਪਾਲਣ ਮੰਤਰੀ ਭੁੱਲਰ ਵੱਲੋਂ ਲੰਪੀ ਸਕਿੱਨ ਬੀਮਾਰੀ ਦੀ ਰੋਕਥਾਮ ਲਈ ਮੁੱਖ ਦਫ਼ਤਰ ਦੇ ਵੈਟਰਨਰੀ ਅਫ਼ਸਰ ਜ਼ਿਲ੍ਹਿਆਂ ‘ਚ ਤੈਨਾਤ

Published on

----------- Advertisement -----------

ਚੰਡੀਗੜ੍ਹ, 4 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਸ਼ੂਆਂ ਨੂੰ ਹੋ ਰਹੀ ਲੰਪੀ ਸਕਿੱਨ ਬੀਮਾਰੀ ਦੀ ਤੁਰੰਤ ਰੋਕਥਾਮ ਲਈ ਮੁੱਖ ਦਫ਼ਤਰ ਵਿਖੇ ਤੈਨਾਤ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਜ਼ਿਆਦਾ ਪ੍ਰਭਾਵਤ ਜ਼ਿਲ੍ਹਿਆਂ ਵਿੱਚ ਆਰਜ਼ੀ ਤੌਰ ‘ਤੇ ਤੈਨਾਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਬੀਮਾਰੀ ਵਧਣ ਅਤੇ ਅਮਲੇ ਦੀ ਘਾਟ ਦੇ ਸਨਮੁਖ ਪੰਜ ਜ਼ਿਲ੍ਹਿਆਂ ਵਿੱਚ ਮੁੱਖ ਦਫ਼ਤਰ ਦੇ ਅਧਿਕਾਰੀ ਤੈਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰ ਡਾ. ਪ੍ਰੀਤੀ ਸਿੰਘ ਦੀ ਆਰਜ਼ੀ ਡਿਊਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਵੈਟਰਨਰੀ ਅਫ਼ਸਰ ਡਾ. ਕਰਨ ਗੋਇਲ ਦੀ ਡਿਊਟੀ ਫ਼ਾਜ਼ਿਲਕਾ, ਵੈਟਰਨਰੀ ਅਫ਼ਸਰ ਡਾ. ਹਰਿੰਦਰ ਸਿੰਘ ਦੀ ਬਰਨਾਲਾ, ਵੈਟਰਨਰੀ ਅਫ਼ਸਰ ਡਾ. ਅਨਿਲ ਸੇਠੀ ਦੀ ਬਠਿੰਡਾ ਅਤੇ ਵੈਟਰਨਰੀ ਅਫ਼ਸਰ ਡਾ. ਪਰਮਪਾਲ ਸਿੰਘ ਦੀ ਡਿਊਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਈ ਗਈ ਹੈ, ਜੋ 31 ਅਗਸਤ ਤੱਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਹਰ ਸਥਿਤੀ ‘ਤੇ ਨਜ਼ਰ ਰੱਖਣਗੇ ਅਤੇ ਬੀਮਾਰੀ ਦੀ ਰੋਕਥਾਮ ਲਈ ਹਰ ਸੰਭਵ ਉਪਰਾਲਾ ਕਰਨਗੇ। ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਹਾਜ਼ਰ ਹੋਣ ਦੀ ਹਦਾਇਤ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਇਸੇ ਤਰ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਡਾਇਰੈਕਟਰਾਂ ਨੂੰ ਲਿਖਤੀ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਖੇਤਰ ਅਧੀਨ ਸਮੂਹ ਪਸ਼ੂ ਸੰਸਥਾਵਾਂ ਸਣੇ ਖੇਤਰੀ ਦੌਰੇ ਤੇਜ਼ ਕਰਨ। ਅਧਿਕਾਰੀਆਂ ਨੂੰ ਦੌਰਿਆਂ ਮੌਕੇ ਕਵਰ ਕੀਤੇ ਗਏ ਪਿੰਡਾਂ, ਘਰਾਂ ਅਤੇ ਪ੍ਰਭਾਵਤ ਪਸ਼ੂਆਂ ਦੀ ਗਿਣਤੀ ਸਬੰਧੀ ਲਿਖਤੀ ਰਿਪੋਰਟ ਰੋਜ਼ਾਨਾ ਦੁਪਹਿਰ 3 ਵਜੇ ਤੱਕ ਮੁੱਖ ਦਫ਼ਤਰ ਨੂੰ ਭੇਜਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਗਈ ਹੈ। ਮੰਤਰੀ ਨੇ ਕਿਹਾ ਕਿ ਡਿਪਟੀ ਡਾਇਰੈਕਟਰ ਅੱਧਾ ਸਮਾਂ ਆਪੋ-ਆਪਣੇ ਦਫ਼ਤਰ ਵਿਖੇ ਡਿਊਟੀ ਨਿਭਾਉਣਗੇ ਅਤੇ ਅੱਧਾ ਸਮਾਂ ਫ਼ੀਲਡ ਵਿੱਚ ਦੌਰਾ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...