November 11, 2026, 6:40 pm
----------- Advertisement -----------
HomeNewsLatest Newsਲਾਲਜੀਤ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ ਕਰੀਬ 121 ਕਰੋੜ...

ਲਾਲਜੀਤ ਭੁੱਲਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ‘ਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ

Published on

----------- Advertisement -----------

ਚੰਡੀਗੜ੍ਹ, 13 ਅਕਤੂਬਰ (ਬਲਜੀਤ ਮਰਵਾਹਾ): ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਕਰੀਬ 121 ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਹੈ। ਉਨ੍ਹਾਂ ਸਖ਼ਤ ਰੁਖ਼ ਅਪਣਾਉਂਦਿਆਂ ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਰਜਨ ਦੇ ਕਰੀਬ ਅਧਿਕਾਰੀਆਂ ਸਮੇਤ 6 ਸਰਪੰਚਾਂ ਨੂੰ ਤੁਰੰਤ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ, ਉਥੇ ਹੀ ਘਪਲੇ ਦੀ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਲਈ ਕਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਨਾ-ਬਰਦਾਸ਼ਤਯੋਗ ਨੀਤੀ ਅਪਣਾਈ ਗਈ ਹੈ ਜਿਸ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਇਹ ਸਭ ਤੋਂ ਵੱਡਾ ਘਪਲਾ ਜੱਗ ਜ਼ਾਹਰ ਕੀਤਾ ਗਿਆ ਹੈ।

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਸਲੇਮਪੁਰ, ਸੇਖੇਵਾਲ, ਸੇਲਕੀਆਣਾ, ਬੌਂਕੜ ਗੁੱਜਰਾਂ, ਕੜਿਆਣਾ ਖ਼ੁਰਦ ਅਤੇ ਧਨਾਨਸੂ ਦੀ ਸੈਂਕੜੇ ਏਕੜ ਜ਼ਮੀਨ ਐਕਵਾਇਰ ਹੋਣ ‘ਤੇ ਇਨ੍ਹਾਂ ਗ੍ਰਾਮ ਪੰਚਾਇਤਾਂ ਨੂੰ 252.94 ਕਰੋੜ ਰੁਪਏ ਦੀ ਐਵਾਰਡ ਰਾਸ਼ੀ ਪ੍ਰਾਪਤ ਹੋਈ ਸੀ ਪਰ ਵਿਭਾਗ ਦੇ ਕੁਝ ਭ੍ਰਿਸ਼ਟ ਅਫ਼ਸਰਾਂ ਅਤੇ ਕਰਮਚਾਰੀਆਂ ਵਲੋਂ ਸਰਪੰਚਾਂ ਨਾਲ ਰਲ ਕੇ ਇਸ ਰਾਸ਼ੀ ਵਿੱਚੋਂ 120.87 ਕਰੋੜ ਰੁਪਏ ਕਢਵਾ ਲਏ ਗਏੇ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਜਦੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਦੇ ਹੁਕਮ ਦਿੱਤੇ ਅਤੇ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀ ਦੀ ਅਗਵਾਈ ਵਿੱਚ ਜਾਂਚ ਟੀਮ ਬਣਾਈ ਗਈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਵਿਭਾਗ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਪੰਚਾਇਤ ਸਕੱਤਰਾਂ ਅਤੇ ਸਰਪੰਚਾਂ ਨੇ ਆਪਸੀ ਮਿਲੀਭੁਗਤ ਨਾਲ ਆਪਣੇ ਪੱਧਰ ‘ਤੇ ਹੀ ਐਫ.ਡੀ. ਤੋੜ ਕੇ 120.87 ਕਰੋੜ ਰੁਪਏ ਦੀ ਰਕਮ ਕਢਵਾਈ ਅਤੇ ਬਿਨਾਂ ਪ੍ਰਬੰਧਕੀ ਤੇ ਤਕਨੀਕੀ ਪ੍ਰਵਾਨਗੀ ਤੋਂ ਇਹ ਰਾਸ਼ੀ ਆਪਣੀ ਮਨਮਰਜ਼ੀ ਨਾਲ ਖ਼ਰਚ ਕਰ ਦਿੱਤੀ ਗਈ ਜਦਕਿ ਵਿਭਾਗ ਵੱਲੋਂ ਜਾਰੀ ਪਾਲਿਸੀ ਅਤੇ ਹਦਾਇਤਾਂ ਅਨੁਸਾਰ ਜਦੋਂ ਕਿਸੇ ਗ੍ਰਾਮ ਪੰਚਾਇਤ ਨੂੰ ਉਸ ਦੀ ਜ਼ਮੀਨ ਐਕਵਾਇਰ ਹੋਣ ‘ਤੇ ਐਵਾਰਡ ਰਾਸ਼ੀ ਪ੍ਰਾਪਤ ਹੁੰਦੀ ਹੈ ਤਾਂ ਅਜਿਹੀ ਰਕਮ ਸਟੇਟ ਬੈਂਕ ਆਫ਼ ਇੰਡੀਆ ਵਿੱਚ ਐਫ.ਡੀ ਦੇ ਰੂਪ ਵਿੱਚ ਜਮ੍ਹਾਂ ਕਰਵਾਈ ਜਾਣੀ ਹੁੰਦੀ ਹੈ। ਬਿਨਾਂ ਸਰਕਾਰ ਦੀ ਪ੍ਰਵਾਨਗੀ ਤੋਂ ਅਜਿਹੀ ਐਫ.ਡੀ ਨੂੰ ਤੋੜਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ। ਕੇਵਲ ਇਸ ਐਫ.ਡੀ ਤੋਂ ਪ੍ਰਾਪਤ ਵਿਆਜ ਨੂੰ ਹੀ ਤਕਨੀਕੀ ਅਧਿਕਾਰੀਆਂ ਦੀ ਸਲਾਹ ਨਾਲ ਪ੍ਰਬੰਧਕੀ ਅਤੇ ਤਕਨੀਕੀ ਪ੍ਰਵਾਨਗੀ ਲੈਣ ਉਪਰੰਤ ਪਿੰਡ ਦੇ ਵਿਕਾਸ ਕਾਰਜਾਂ ਉਪਰ ਖ਼ਰਚ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਵਿਭਾਗੀ ਹਦਾਇਤਾਂ ‘ਚ ਸਪੱਸ਼ਟ ਹੈ ਕਿ ਜੇ ਕੋਈ ਅਧਿਕਾਰੀ/ਕਰਮਚਾਰੀ ਜਾਂ ਸਰਪੰਚ ਬਿਨਾਂ ਸਰਕਾਰ ਦੀ ਪ੍ਰਵਾਨਗੀ ਤੋਂ ਅਜਿਹੀ ਰਕਮ ਆਪਣੀ ਮਨਮਰਜ਼ੀ ਨਾਲ ਖ਼ਰਚ ਕਰਦਾ ਹੈ ਤਾਂ ਅਜਿਹੀ ਰਕਮ ਨੂੰ ਅਯੋਗ ਖ਼ਰਚਾ ਐਲਾਨਿਆ ਜਾਵੇਗਾ ਅਤੇ ਇਸ ਦੀ ਵਸੂਲੀ ਖ਼ਰਚ ਕਰਨ ਵਾਲੇ ਸਬੰਧਤ ਅਧਿਕਾਰੀ/ਕਰਮਚਾਰੀ/ਸਰਪੰਚ ਤੋਂ ਕੀਤੀ ਜਾਵੇਗੀ।

ਭੁੱਲਰ ਨੇ ਦੱਸਿਆ ਕਿ ਪਿੰਡ ਧਨਾਨਸੂ ਦੀ 299 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ ਅਤੇ ਪੰਚਾਇਤ ਨੂੰ 104.54 ਕਰੋੜ ਰੁਪਏ ਐਵਾਰਡ ਰਾਸ਼ੀ ਦੇ ਰੂਪ ਵਿੱਚ ਮਿਲੇ ਸਨ ਜਿਸ ਵਿੱਚੋਂ 61.23 ਕਰੋੜ ਰੁਪਏ ਬਿਨਾਂ ਪ੍ਰਵਾਨਗੀ ਖ਼ਰਚੇ ਗਏ। ਪਿੰਡ ਸੇਖੇਵਾਲ ਦੀ ਐਕਵਾਇਰ ਕੀਤੀ 81 ਏਕੜ ਜ਼ਮੀਨ ਬਦਲੇ ਮਿਲੀ 64.82 ਕਰੋੜ ਰੁਪਏ ਰਾਸ਼ੀ ਵਿੱਚੋਂ 29.50 ਕਰੋੜ ਰੁਪਏ ਖ਼ਰਚ ਕੀਤੇ ਗਏ। ਪਿੰਡ ਸਲੇਮਪੁਰ ਦੀ 86 ਏਕੜ ਜ਼ਮੀਨ ਲਈ 5.63 ਕਰੋੜ ਰੁਪਏ ਪ੍ਰਾਪਤ ਹੋਏ ਜਿਸ ਵਿੱਚੋਂ 1.53 ਕਰੋੜ ਰੁਪਏ ਖ਼ਰਚੇ ਗਏ। ਇਸੇ ਤਰ੍ਹਾਂ ਪਿੰਡ ਕੜਿਆਣਾ ਖ਼ੁਰਦ ਦੀ ਐਕਵਾਇਰ ਕੀਤੀ ਗਈ 416 ਏਕੜ ਜ਼ਮੀਨ ਲਈ 42.56 ਕਰੋੜ ਰੁਪਏ ਐਵਾਰਡ ਰਾਸ਼ੀ ਦਿੱਤੀ ਗਈ ਜਿਸ ਵਿੱਚੋਂ ਗ੍ਰਾਮ ਪੰਚਾਇਤ ਨੇ 3.36 ਕਰੋੜ ਰੁਪਏ ਬਿਨਾਂ ਮਨਜ਼ੂਰੀ ਤੋਂ ਖ਼ਰਚੇ ਜਦਕਿ ਪਿੰਡ ਬੌਂਕੜ ਗੁੱਜਰਾਂ ਦੀ ਪੰਚਾਇਤ ਵੱਲੋਂ ਪਿੰਡ ਦੀ 27 ਏਕੜ ਜ਼ਮੀਨ ਬਦਲੇ ਮਿਲੀ 31.63 ਕਰੋੜ ਐਵਾਰਡ ਰਾਸ਼ੀ ਵਿੱਚੋਂ 25.25 ਕਰੋੜ ਰੁਪਏ ਕਢਵਾਏ ਗਏ। ਉਨ੍ਹਾਂ ਦੱਸਿਆ ਕਿ ਪਿੰਡ ਸੇਲਕੀਆਣਾ ਨੂੰ ਮਿਲੀ 3.76 ਕਰੋੜ ਐਵਾਰਡ ਰਾਸ਼ੀ ਵਿੱਚੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਰਾਸ਼ੀ ਸਬੰਧੀ ਰਿਕਾਰਡ ਆਉਣਾ ਹਾਲੇ ਬਾਕੀ ਹੈ।

ਕੈਬਨਿਟ ਮੰਤਰੀ ਨੇ ਖ਼ਾਸ ਤੌਰ ‘ਤੇ ਦੱਸਿਆ ਕਿ ਪਿੰਡ ਧਨਾਨਸੂ ਦੀ ਪੰਚਾਇਤ ਵਿੱਚ ਕਰੀਬ 58 ਮਕਾਨ ਬਿਨਾਂ ਕਿਸੇ ਵਿਭਾਗੀ ਪਾਲਿਸੀ ਅਤੇ ਬਿਨਾਂ ਕਿਸੇ ਵਿਭਾਗੀ ਪ੍ਰਵਾਨਗੀ ਦੇ ਆਪਣੀ ਮਨਮਰਜ਼ੀ ਨਾਲ ਬਣਾ ਦਿੱਤੇ ਗਏ ਅਤੇ ਇਸ ਸਬੰਧੀ ਕੋਈ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ।

ਲਾਲਜੀਤ ਸਿੰਘ ਭੁੱਲਰ ਨੇ ਇਸ ਘਪਲੇ ਦੀ ਮੁੱਢਲੀ ਪੜਤਾਲ ਦੌਰਾਨ ਨਾਮਜ਼ਦ ਕੀਤੇ ਗਏ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰੁਪਿੰਦਰਜੀਤ ਕੌਰ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਮਾਂਗਟ ਅਤੇ ਸਿਮਰਤ ਕੌਰ, ਪੰਚਾਇਤ ਸਕੱਤਰ ਗੁਰਮੇਲ ਸਿੰਘ (ਹੁਣ ਸੇਵਾ ਮੁਕਤ), ਹਰਪਾਲ ਸਿੰਘ ਰੰਧਾਵਾ, ਬੱਗਾ ਸਿੰਘ, ਜਸ਼ਨਦੀਪ ਚੰਦੇਲ, ਹਰਪਾਲ ਸਿੰਘ ਸਹਿਜੋਮਾਜਰਾ ਤੇ ਹਰਜੀਤ ਸਿੰਘ ਮਲਹੋਤਰਾ ਅਤੇ ਸਰਪੰਚ ਧਨਾਨਸੂ ਸੁਦਾਗਰ ਸਿੰਘ, ਸਰਪੰਚ ਸਲੇਮਪੁਰ ਨੇਹਾ, ਸਰਪੰਚ ਸੇਖੇਵਾਲ ਅਮਰੀਕ ਕੌਰ, ਸਰਪੰਚ ਬੌਂਕੜ ਗੁੱਜਰਾਂ ਮੁਖਤਿਆਰ ਸਿੰਘ, ਅਧਿਕਾਰਤ ਪੰਚ ਬੌਂਕੜ ਗੁੱਜਰਾਂ ਗੁਰਚਰਨ ਸਿੰਘ, ਸਰਪੰਚ ਸੇਲਕੀਆਣਾ ਹਰਪ੍ਰੀਤ ਕੌਰ ਅਤੇ ਸਰਪੰਚ ਕੜਿਆਣਾ ਖ਼ੁਰਦ ਰਜਿੰਦਰ ਕੌਰ ਨੂੰ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇਰੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਦੇ ਆਦੇਸ਼ ਦਿੰਦਿਆਂ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਨਾਮਜ਼ਦ ਅਧਿਕਾਰੀਆਂ ਤੇ ਸਰਪੰਚਾਂ ਕੋਲੋਂ ਬਿਨਾਂ ਪ੍ਰਵਾਨਗੀ ਖ਼ਰਚ ਕੀਤੀ ਗਈ ਰਾਸ਼ੀ ਵਸੂਲਣ ਦੀ ਕਾਰਵਾਈ ਅਰੰਭ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਜਾਂਚ ਵਿੱਚ ਸਹਿਯੋਗ ਨਾ ਕਰਨ ਵਾਲੇ ਚਾਰ ਪ੍ਰਾਈਵੇਟ ਬੈਂਕਾਂ, ਜਿਨ੍ਹਾਂ ਵਿੱਚ ਐਚ.ਡੀ.ਐਫ.ਸੀ ਬੈਂਕ, ਯੈੱਸ ਬੈਂਕ, ਐਕੁਇਟਸ ਬੈਂਕ ਅਤੇ ਐਕਸਿਸ ਬੈਂਕ ਸਾਮਲ ਹਨ, ਨੂੰ ਵੀ ਬਲੈਕਲਿਸਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੈਂਕਾਂ ਦੀਆਂ ਬਰਾਂਚਾਂ ਵਿੱਚ ਇਹ ਪੈਸੇ ਜਮ੍ਹਾਂ ਸਨ ਪਰ ਬੈਂਕ ਮੈਨੇਜਰਾਂ ਵੱਲੋਂ ਪੜਤਾਲੀਆ ਟੀਮ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਗਿਆ ਅਤੇ ਰਿਕਾਰਡ ਮੁਹੱਈਆ ਕਰਾਉਣ ਵਿੱਚ ਵੀ ਆਨਾਕਾਨੀ ਕੀਤੀ ਗਈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਬੈਂਕਾਂ ਵਿੱਚੋਂ ਤੁਰੰਤ ਪੰਚਾਇਤਾਂ ਦਾ ਫੰਡ ਕਢਵਾ ਕੇ ਹਦਾਇਤਾਂ ਮੁਤਾਬਕ ਨਿਰਧਾਰਤ ਬੈਂਕ ਵਿੱਚ ਜਮ੍ਹਾਂ ਕਰਵਾਇਆ ਜਾਵੇ ਅਤੇ ਬੈਂਕ ਮੈਨੇਜਰਾਂ ਵਿਰੁੱਧ ਕਾਰਵਾਈ ਲਈ ਸਬੰਧਤ ਡੀ.ਜੀ.ਐਮ ਨੂੰ ਲਿਖਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...