August 3, 2026, 1:44 am
----------- Advertisement -----------
HomeNewsLatest Newsਪਸ਼ੂ ਪਾਲਣ ਮੰਤਰੀ ਵੱਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਜ਼ਿਲ੍ਹਿਆਂ ਨੂੰ 76...

ਪਸ਼ੂ ਪਾਲਣ ਮੰਤਰੀ ਵੱਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ

Published on

----------- Advertisement -----------

ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੱਨ ਬੀਮਾਰੀ ਦੀ ਰੋਕਥਾਮ ਅਤੇ ਬਚਾਅ ਲਈ ਫ਼ੰਡ ਜਾਰੀ ਕਰਨ ਦੀਆਂ ਹਦਾਇਤਾਂ ‘ਤੇ ਫ਼ੌਰੀ ਕਾਰਵਾਈ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਦਵਾਈਆਂ ਦੀ ਖ਼ਰੀਦ ਅਤੇ ਹੋਰਨਾਂ ਰੋਕਥਾਮ ਤੇ ਜਾਗਰੂਕਤਾ ਗਤੀਵਿਧੀਆਂ ਲਈ ਸਮੂਹ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ ਕੀਤੇ ਗਏ ਹਨ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਇਸ ਬੀਮਾਰੀ ਦੇ ਜ਼ਿਆਦਾ ਫੈਲਣ ਦੀਆਂ ਰਿਪੋਰਟਾਂ ਹਨ। ਇਸ ਲਈ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਾਜ਼ਿਲਕਾ ਅਤੇ ਫ਼ਿਰੋਜ਼ੁਪਰ ਨੂੰ 5-5 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਬਾਕੀ ਜ਼ਿਲ੍ਹਿਆਂ ਨੂੰ 3-3 ਲੱਖ ਰੁਪਏ ਦੇ ਫ਼ੰਡ ਦਿੱਤੇ ਗਏ ਹਨ ਤਾਂ ਜੋ ਜ਼ਿਲ੍ਹਾ ਅਧਿਕਾਰੀਆਂ ਨੂੰ ਲੋੜੀਂਦੀਆਂ ਦਵਾਈਆਂ ਦੀ ਖ਼ਰੀਦ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਉਹ ਬੀਮਾਰੀ ਦੀ ਰੋਕਥਾਮ ਲਈ ਕਿਸਾਨਾਂ, ਪਸ਼ੂਪਾਲਕਾਂ ਅਤੇ ਆਮ ਲੋਕਾਂ ਨੂੰ ਨਿਰੰਤਰ ਜਾਗਰੂਕ ਕਰ ਸਕਣ।

ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਬੀਮਾਰੀ ਤੋਂ ਬਚਾਅ ਲਈ ਐਡਵਾਈਜ਼ਰੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਅਧਿਕਾਰੀਆਂ ਨੂੰ ਇਸ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਸ਼ੂ ਪਾਲਣ ਮੰਤਰੀ ਨੇ ਜ਼ਿਲ੍ਹਿਆਂ ਵਿੱਚ ਤੈਨਾਤ ਡਿਪਟੀ ਡਾਇਰੈਕਟਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖੇਤਰਾਂ ਦੇ ਨਿਰੰਤਰ ਦੌਰੇ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ‘ਤੇ ਪਸ਼ੂ ਫ਼ਾਰਮਾਂ ਵਿੱਚ ਦੌਰੇ ਕਰਕੇ ਸਥਿਤੀ ‘ਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਪਿੰਡਾਂ ਦੇ ਪਸ਼ੂ ਪਾਲਕਾਂ/ਕਿਸਾਨਾਂ ਨੂੰ ਬੀਮਾਰੀ ਦੇ ਲੱਛਣਾਂ/ਰੋਕਥਾਮ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਨਿਰੰਤਰ ਜਾਰੀ ਰੱਖਣ।

ਮੰਤਰੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਹ ਲਾਗ ਦੀ ਬੀਮਾਰੀ ਗਾਵਾਂ ਵਿੱਚ ਜ਼ਿਆਦਾ ਫੈਲਦੀ ਹੈ ਅਤੇ ਮੱਖੀ/ਮੱਛਰ ਇਸ ਬੀਮਾਰੀ ਨੂੰ ਫੈਲਾਉਣ ਦਾ ਕਾਰਨ ਬਣਦੇ ਹਨ। ਇਸ ਲਈ ਪ੍ਰਭਾਵਤ ਪਸ਼ੂਆਂ ਨੂੰ ਪਹਿਲ ਦੇ ਆਧਾਰ ‘ਤੇ ਸਿਹਤਮੰਦ ਪਸ਼ੂਆਂ ਨਾਲੋਂ ਵੱਖ ਕੀਤਾ ਜਾਵੇ ਅਤੇ ਹੋ ਸਕੇ ਤਾਂ ਪਸ਼ੂਆਂ ‘ਤੇ ਮੱਛਰਦਾਨੀ ਲਾ ਕੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਮੁਲਾਜ਼ਮ ਪਸ਼ੂ-ਪਾਲਕਾਂ ਦੀ ਹਰ ਪੱਖੋਂ ਸਹਾਇਤਾ ਕਰ ਰਹੇ ਹਨ। ਇਸ ਲਈ ਪਸ਼ੂਪਾਲਕ ਕਿਸੇ ਘਬਰਾਹਟ ਵਿੱਚ ਨਾ ਆਉਣ ਅਤੇ ਸੰਜਮ ਨਾਲ ਕੰਮ ਲੈਂਦਿਆਂ ਇਹਤਿਆਤ ਵਰਤਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...