August 27, 2026, 9:13 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ 'ਚ ਪਏ ਪਾੜ ਨੂੰ...

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ‘ਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ

Published on

----------- Advertisement -----------

ਚੰਡੀਗੜ੍ਹ, 20 ਅਗਸਤ (ਬਲਜੀਤ ਮਰਵਾਹਾ) : ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਅੱਜ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਬਲਦੀਪ ਕੌਰ ਵੀ ਮੌਜੂਦ ਰਹੇ। ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ, ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਦਰਿਆ ਸਤਲੁਜ ਵਿੱਚ ਪਹਿਲਾ ਆਏ ਹੜ੍ਹਾਂ ਕਾਰਨ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਕੰਮ ਚੱਲ ਰਿਹਾ ਸੀ ਪਰ ਪਿਛਲੇ ਦਿਨਾਂ ਫਿਰ ਤੋਂ ਪਹਾੜਾਂ ਵਿੱਚ ਆਏ ਭਾਰੀ ਮੀਂਹ ਕਾਰਨ ਦਰਿਆ ਵਿੱਚ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਸੀ ਜਿਸ ਕਾਰਨ ਪਾਣੀ ਦੀ ਮਾਰ ਨਾ ਝੱਲਦੇ ਹੋਏ ਬੰਨ੍ਹ ਵਿੱਚ ਪਾੜ ਪੈ ਗਿਆ। ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿੱਚ ਪਾਣੀ ਦਾ ਵਹਾਅ ਘੱਟ ਹੋਇਆ ਹੈ। ਇਸ ਲਈ ਬੰਨ੍ਹ ਨੂੰ ਪੂਰਨ ਤੋਂ ਇਲਾਵਾ ਹੋਰ ਸੰਵੇਦਨਸ਼ੀਲ ਥਾਵਾਂ ਨੂੰ ਮਜ਼ਬੂਤ ਕਰਨ ਲਈ ਵੀ ਲਗਾਤਾਰ ਕੰਮ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪਾੜ ਨੂੰ ਪੂਰਨ ਲਈ ਸ਼ੁਰੂ ਕੀਤੇ ਗਏੇ ਰਾਹਤ ਕਾਰਜਾਂ ਨੂੰ 24 ਘੰਟੇ ਚਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਅਧਿਕਾਰੀਆਂ ਦੀ ਦੇਖ-ਰੇਖ ਹੇਠ ਪੁਲਿਸ ਵਿਭਾਗ, ਮਾਲ ਵਿਭਾਗ, ਡਰੇਨੇਜ ਵਿਭਾਗ ਅਤੇ ਸਿਵਲ ਅਧਿਕਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ ਅਤੇ ਪਾੜ ਨੂੰ ਪੂਰਨ ਲਈ ਦੋਹਾਂ ਸਿਰਿਆਂ ਤੋਂ ਕੰਮ ਸ਼ੁਰੂ ਕੀਤਾ ਗਿਆ ਹੈ। ਸਥਾਨਕ ਲੋਕ ਤੇ ਜਥੇਬੰਦੀਆਂ ਦੇ ਸਹਿਯੋਗ ਨਾਲ 2 ਲੱਖ ਤੋਂ ਵੱਧ ਮਿੱਟੀ ਦੀਆਂ ਬੋਰੀਆਂ ਭਰੀਆਂ ਜਾ ਰਹੀਆਂ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਅਪੀਲ ਕੀਤੀ ਕਿ ਅਜੇ ਵੀ ਜੋ ਲੋਕ ਆਪਣੀ ਮਰਜ਼ੀ ਨਾਲ ਰਹਿ ਗਏ ਹਨ, ਉਹ ਐੱਨ.ਡੀ.ਆਰ.ਐੱਫ਼. ਦੀਆਂ ਟੀਮਾਂ ਨਾਲ ਸਹਿਯੋਗ ਕਰਨ ਅਤੇ ਜਲਦ ਸੁਰੱਖਿਅਤ ਥਾਵਾਂ ’ਤੇ ਪਹੁੰਚਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਟ ਬੁੱਢਾ, ਦੁੱਬਲੀ, ਖੇਮਕਰਨ, ਸਭਰਾਅ, ਵਲਟੋਹਾ, ਤਲਵੰਡੀ ਸੋਭਾ ਸਿੰਘ ਅਤੇ ਹਰੀਕੇ ਦੇ ਸਰਕਾਰੀ ਸਕੂਲਾਂ ਵਿਚ 7 ਰਾਹਤ ਕੇਂਦਰ ਬਣਾਏ ਗਏ ਹਨ।

ਉਨ੍ਹਾਂ ਸੜਕਾਂ ‘ਤੇ ਟਰਾਲੀਆਂ ਵਿੱਚ ਬੈਠੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਰਾਹਤ ਕੇਂਦਰਾਂ ਵਿੱਚ ਪਹੁੰਚਣ, ਜਿੱਥੇ ਉਨ੍ਹਾਂ ਨੂੰ ਹਰ ਲੋੜੀਂਦੀਆਂ ਸੁਵਿਧਾਵਾਂ ਤੇ ਮੈਡੀਕਲ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਲਾਲਜੀਤ ਸਿੰਘ ਭੁੱਲਰ ਵੱਲੋਂ ਰੈਸਟ ਹਾਊਸ ਹਰੀਕੇ ਵਿੱਚ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਖਡੂਰ ਸਾਹਿਬ ਦੀਪਕ ਭਾਟੀਆ, ਐੱਸ. ਡੀ. ਐੱਮ. ਤਰਨ ਤਾਰਨ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਭਿੱਖੀਵਿੰਡ ਅਨਿਲ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਭੁੱਲਰ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੁਦਰਤੀ ਆਫ਼ਤ ਦੀ ਇਸ ਸਥਿਤੀ ਦੇ ਮੱਦੇਨਜ਼ਰ ਧੀਰਜ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾ ਤੋਂ ਹੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ 7 ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਦਵਾਈਆਂ, ਤਰਪਾਲਾਂ, ਮੱਛਰਦਾਨੀਆਂ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈ ਜਾ ਰਹੀ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਨਾਲ ਪ੍ਰਭਾਵਿਤ ਲੋਕ ਰਾਹਤ ਕੇਂਦਰ ਵਿੱਚ ਆਉਣ, ਜਿੱਥੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਤੇ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਬਾਹਰ ਕੱਢੇ ਗਏ ਪਸ਼ੂਆਂ ਨੂੰ ਰੱਖਣ ਲਈ ਵੀ ਨੀਲੀ ਰਾਵੀ ਮੱਝਾਂ ਦੇ ਰਿਸਰਚ ਕੇਂਦਰ ਹਰੀਕੇ ਅਤੇ ਦਾਣਾ ਮੰਡੀ ਸਭਰਾਅ ਵਿਖੇ ਰਾਹਤ ਕੇਂਦਰ ਬਣਾਏ ਗਏ ਹਨ। ਇਨ੍ਹਾਂ ਥਾਵਾਂ ‘ਤੇ 400 ਤੋਂ ਵੱਧ ਪਸ਼ੂਆਂ ਨੂੰ ਰੱਖਣ ਦੀ ਸਮਰੱਥਾ ਹੈ, ਜਿੱਥੇ ਪਸ਼ੂਆਂ ਲਈ ਸੁੱਕੇ ਤੇ ਹਰੇ ਚਾਰੇ ਤੋਂ ਇਲਾਵਾ ਫੀਡ ਅਤੇ ਸਾਇਲੇਜ਼ ਵੀ ਮੁੁਹੱਈਆ ਕਰਵਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...