June 15, 2026, 10:48 pm
----------- Advertisement -----------
HomeNewsLatest Newsਪਸ਼ੂ ਪਾਲਣ ਮੰਤਰੀ ਨੇ ਲੰਪੀ ਸਕਿਨ ਬੀਮਾਰੀ ਨਾਲ ਪ੍ਰਭਾਵਿਤ ਖੇਤਰਾਂ ਦਾ ਕੀਤਾ...

ਪਸ਼ੂ ਪਾਲਣ ਮੰਤਰੀ ਨੇ ਲੰਪੀ ਸਕਿਨ ਬੀਮਾਰੀ ਨਾਲ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

Published on

----------- Advertisement -----------

ਚੰਡੀਗੜ੍ਹ, 6 ਅਗਸਤ: ਸੂਬੇ ਦੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੱਨ ਬੀਮਾਰੀ ਕਾਰਨ ਚਪੇਟ ਵਿਚ ਆਏ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦੇ ਖੇਤਰਾਂ ਦਾ ਦੌਰਾ ਕੀਤਾ ਗਿਆ। ਹਲਕਾ ਬੱਲੂਆਣਾ ਦੇ ਪਿੰਡ ਰਾਮਪੁਰਾ ਅਤੇ ਸੁਖਚੈਨ ਵਿਖੇ ਬੀਮਾਰੀ ਦੀ ਰੋਕਥਾਮ ਸਬੰਧੀ ਵਿਭਾਗ ਅਤੇ ਸਥਾਨਕ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ‘ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਇਸ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਸਾਰਥਕ ਕਦਮ ਚੁੱਕ ਰਹੀ ਹੈ। ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲਿਅ੍ਹਾਂ ਨੂੰ 76 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਿਆਂ ਵਿਚ ਤੈਨਾਤ ਅਮਲੇ ਦੇ ਨਾਲ-ਨਾਲ ਮੁੱਖ ਦਫ਼ਤਰ ਤੋਂ ਵੀ ਵੈਟਰਨਰੀ ਅਧਿਕਾਰੀ ਜ਼ਿਲ੍ਹਿਆਂ ਵਿੱਚ ਭੇਜੇ ਗਏ ਹਨ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਲੰਪੀ ਸਕੀਨ ਬਿਮਾਰੀ ਵਿਸ਼ੇਸ਼ ਤੌਰ ‘ਤੇ ਗਾਵਾਂ ਵਿਚ ਫੈਲ ਰਹੀ ਹੈ ਅਤੇ ਸੂਬੇ ਦੇ ਕਈ ਜ਼ਿਲ੍ਹੇ ਇਸ ਬੀਮਾਰੀ ਦੀ ਚਪੇਟ ਵਿਚ ਆ ਗਏ ਹਨ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਸ਼ੂ ਪਾਲਕਾਂ ਦੇ ਸ਼ੈਡਾਂ ਦਾ ਰੋਜ਼ਾਨਾ ਦੌਰਾ ਕਰਨ ਅਤੇ ਪਸ਼ੂਆਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਰੋਕਣ ਲਈ ਲੋੜੀਂਦੇ ਕਦਮ ਚੁੱਕਣ। ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਦਵਾਈਆਂ ਤੋਂ ਇਲਾਵਾ ਹੋਰ ਸਾਜ਼ੋ-ਸਾਮਾਨ ਕਿਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇ। ਕੈਬਿਨਟ ਮੰਤਰੀ ਭੁੱਲਰ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਪਸ਼ੂ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਖੁੱਲ੍ਹੇ ਵਿੱਚ ਨਾ ਸੁੱਟਿਆ ਜਾਵੇ, ਸਗੋਂ ਦਫ਼ਨ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਪਸ਼ੂ ਪਾਲਕ ਦੂਜੇ ਰਾਜਾਂ ਤੋਂ ਪਸ਼ੂ ਖਰੀਦ ਕੇ ਪੰਜਾਬ ਅੰਦਰ ਨਾ ਲਿਆਉਣ ਤਾਂ ਜੋ ਬੀਮਾਰੀ ਦੇ ਫੈਲਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨਾਲ ਬੱਲੂਆਣਾ ਹਲਕੇ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...