November 21, 2026, 6:24 pm
----------- Advertisement -----------
HomeNewsBreaking Newsਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ...

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

Published on

----------- Advertisement -----------

ਚੰਡੀਗੜ੍ਹ/ਹੁਸ਼ਿਆਰਪੁਰ, 15 ਨਵੰਬਰ(ਬਲਜੀਤ ਮਰਵਾਹਾ) : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਚਲੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ ਜ਼ਮੀਨ ਤੋਂ ਅੱਜ ਨਾਜਾਇਜ਼ ਕਬਜ਼ਾ ਛੁਡਵਾਇਆ।

ਪਿੰਡ ਦੇ ਕਮਿਊਨਿਟੀ ਸੈਂਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਚਾਇਤ ਮੰਤਰੀ ਨੇ ਦੱਸਿਆ ਕਿ ਭੰਬੋਤਾੜ ਅਧੀਨ ਪੈਂਦੇ ਚਾਰ ਪਿੰਡਾਂ ਵਿੱਚ 252 ਏਕੜ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਸੀ ਅਤੇ 203 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਪਿੰਡਾਂ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਵੱਲੋਂ ਆਪਣੀ ਮਰਜ਼ੀ ਨਾਲ ਛੱਡਿਆ ਗਿਆ ਹੈ, ਜੋ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀ ਜ਼ਮੀਨ ’ਤੇ ਲੋਕਾਂ ਨੇ ਆਪਣੇ ਘਰ ਬਣਾ ਲਏ ਹਨ। ਇਸ ਸਬੰਧੀ ਨੀਤੀ ਬਣਾ ਕੇ ਜਲਦੀ ਹੀ ਕਬਜ਼ੇ ਛੁਡਵਾ ਲਏ ਜਾਣਗੇ ਅਤੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਜ਼ਮੀਨ ਕਬਜ਼ੇ ਤੋਂ ਮੁਕਤ ਕਰਵਾਈ ਗਈ ਹੈ, ਉਸ ’ਤੇ ਖੈਰ ਅਤੇ ਸਾਗਵਾਨ ਦੇ ਦਰੱਖਤ ਲੱਗੇ ਹੋਏ ਹਨ ਅਤੇ ਵੱਢਣਯੋਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਤੋਂ ਮਨਜ਼ੂਰੀ ਲੈ ਕੇ ਇਨ੍ਹਾਂ ਦੀ ਕਟਾਈ ਕਰਵਾਈ ਜਾਵੇਗੀ ਅਤੇ ਪੈਸੇ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਏ ਜਾਣਗੇ।

ਇਕ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਥਾਵਾਂ ‘ਤੇ ਕਰੀਬ 13 ਹਜ਼ਾਰ ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਕੇਸਾਂ ਦੇ ਨਿਪਟਾਰੇ ਸਬੰਧੀ ਵਕਾਲਤ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਸੂਬੇ ਦੀਆਂ ਹੋਰ ਜ਼ਮੀਨਾਂ ਨੂੰ ਵੀ ਜਲਦੀ ਹੀ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਕੰਮ ਕਰ ਰਹੇ ਵਿਭਾਗ ਦੇ ਸ਼ਾਮਲਾਟ ਸੈੱਲ ਨੂੰ ਮਜ਼ਬੂਤ ​​ਕੀਤਾ ਗਿਆ ਹੈ ਤਾਂ ਜੋ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਡਾਇਰੈਕਟਰ ਜਗਵਿੰਦਰਜੀਤ ਸਿੰਘ ਸੰਧੂ, ਡਿਵੀਜ਼ਨਲ ਡਿਪਟੀ ਡਾਇਰੈਕਟਰ ਜਲੰਧਰ ਅਮਰਦੀਪ ਸਿੰਘ ਗੁਜਰਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ, ਡੀ.ਡੀ.ਪੀ.ਓ ਸ. ਭੁਪਿੰਦਰ ਸਿੰਘ ਮੁਲਤਾਨੀ, ਬੀ.ਡੀ.ਪੀ.ਓ ਤਲਵਾੜਾ ਸੁਖਪ੍ਰੀਤਪਾਲ ਸਿੰਘ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...