September 16, 2026, 5:05 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ...

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

Published on

----------- Advertisement -----------

ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਅਤੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਹਲਕੇ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਹਲਕੇ ਵਿੱਚ ਪੱਟੀ, ਦੁੱਬਲੀ, ਕੋਟ ਬੁੱਢਾ, ਹਰੀਕੇ, ਨੌਸ਼ਹਿਰਾ ਪੰਨੂੰਆਂ ਦੀਆਂ ਦਾਣਾ ਮੰਡੀਆਂ ਵਿੱਚ ਪਹੁੰਚ ਕੇ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਅਤੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਕਣਕ ਦੀ ਸਮੇਂ ਸਿਰ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਲਿਆਉਣ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਫ਼ਸਲ ਦੀ ਅਦਾਇਗੀ ਵੀ ਸਮੇਂ ਸਿਰ ਕਰਨ ਦੇ ਨਿਰਦੇਸ਼ ਦਿੱਤੇ।

ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਹੈ ਕਿ ਮੀਂਹ ਤੇ ਹਨੇਰੀ ਕਾਰਨ ਖ਼ਰਾਬ ਹੋਈ ਕਣਕ ਦੀ ਫ਼ਸਲ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਨਾਲ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇਗੀ। ਉਨ੍ਹਾਂ ਅਫ਼ਸੋਸ ਜਤਾਇਆ ਕਿ ਜਦੋਂ ਕਿਸਾਨਾਂ ਨੂੰ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਸਹਿਣਾ ਪਿਆ ਹੈ ਤਾਂ ਕੇਂਦਰ ਸਰਕਾਰ ਕਿਸਾਨਾਂ ਦੀ ਇਸ ਔਖੇ ਸਮੇਂ ਵਿੱਚ ਬਾਂਹ ਫੜਨ ਤੋਂ ਮੁਨਕਰ ਹੋ ਗਈ ਹੈ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਦੱਸ ਦੇਈਏ ਕਿ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਆਮਦ ਮੰਡੀਆਂ ਵਿੱਚ ਦੇਰੀ ਨਾਲ ਸ਼ੁਰੂ ਹੋਈ ਹੈ ਅਤੇ ਪੱਟੀ ਦੀਆਂ ਕਈ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੇਰੀ ਨਾਲ ਪਹੁੰਚੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਦੇ ਖ਼ਰਾਬੇ ਲਈ ਮੁਆਵਜ਼ਾ ਰਾਸ਼ੀ ਵਿੱਚ 25 ਫ਼ੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ 75 ਫ਼ੀਸਦੀ ਤੋਂ ਵੱਧ ਖ਼ਰਾਬੇ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਇਸ ਵਾਰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਛੇਤੀ ਹੀ ਖ਼ਰਾਬੇ ਦਾ ਮੁਆਵਜ਼ਾ ਵੰਡ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...