November 6, 2026, 2:32 pm
----------- Advertisement -----------
HomeNewsLatest Newsਮਾਨ ਸਰਕਾਰ ਦੇ ਮੰਤਰੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੇ ਘਟੀਆ...

ਮਾਨ ਸਰਕਾਰ ਦੇ ਮੰਤਰੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੇ ਘਟੀਆ ਵਿਵਹਾਰ ਕਾਰਨ ਪੰਜਾਬ ਦੀ ਕਾਨੂੰਨ ਵਿਵਸਥਾ ਹੋਰ ਵਿਗੜੇਗੀ: ਗੁਪਤਾ

Published on

----------- Advertisement -----------

ਚੰਡੀਗੜ੍ਹ: 24 ਸਤੰਬਰ ( ), ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ‘ਆਪ’ ਆਗੂਆਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੇ ਜਾ ਰਹੇ ਨੀਚ ਵਿਵਹਾਰ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੇ ਦੁਰਵਿਵਹਾਰ ਲਈ ਭਗਵੰਤ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸੱਤਾ ਦਾ ਨਸ਼ਾ ਸਿਰਫ਼ ‘ਆਪ’ ਸਰਕਾਰ ਦੇ ਮੰਤਰੀਆਂ ਦੇ ਸਿਰ ‘ਤੇ ਚੜਿਆ ਸੀ ਪਰ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਦਿਮਾਗ਼ ‘ਚ ਇਹ ਫਤੂਰ ਚੜ ਗਿਆ ਹੈ। ਸਰਕਾਰ ਦੇ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਬੇਇੱਜ਼ਤੀ ਅਤੇ ਦੁਰਵਿਵਹਾਰ ਕਾਰਨ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਹੋਰ ਵਿਗੜੇਗੀ।

ਜੀਵਨ ਗੁਪਤਾ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਤਨੀ ਬੇਅੰਤ ਕੌਰ ਨੇ ਪ੍ਰੋਗਰਾਮ ਦੌਰਾਨ ਫਰੀਦਕੋਟ ਦੇ ਡੀਸੀ ਰੂਹੀ ਡੁੱਗ ਦੇ ਨਾਲ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ, ਵਿਧਾਇਕ ਗੁਰਦਿੱਤ ਸੇਖੋਂ, ਡਵੀਜ਼ਨਲ ਕਮਿਸ਼ਨਰ ਅਤੇ ਕਈ ‘ਆਪ’ ਵਰਕਰਾਂ ਸਾਹਮਣੇ ਦੁਰਵਿਵਹਾਰ ਕੀਤਾ ਹੈ। ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ। ਜਾਣਕਾਰੀ ਅਨੁਸਾਰ ਦੁਰਵਿਵਹਾਰ ਤੋਂ ਦੁਖੀ ਡੀਸੀ ਰੂਹੀ ਡੁੱਗ ਰੋਂਦੇ ਹੋਏ ਪ੍ਰੋਗਰਾਮ ਛੱਡ ਕੇ ਵਾਪਸ ਚਲੀ ਗਈ। ਇਹ ਮਾਮਲਾ ਆਈਏਐਸ ਐਸੋਸੀਏਸ਼ਨ ਕੋਲ ਵੀ ਪੁੱਜ ਗਿਆ ਹੈ, ਜਿਸ ਦੀ ਪੁਸ਼ਟੀ ਐਸੋਸੀਏਸ਼ਨ ਦੇ ਪ੍ਰਧਾਨ ਵੇਣੂ ਪ੍ਰਸਾਦ ਨੇ ਵੀ ਕੀਤੀ ਹੈ। ਗੁਪਤਾ ਨੇ ਕਿਹਾ ਕਿ ਡੀਸੀ ਇੱਕ ਜ਼ਿਲ੍ਹੇ ਨੂੰ ਚਲਾਉਣ ਵਾਲਾ ਅਧਿਕਾਰੀ ਹੈ ਅਤੇ ਪੂਰੇ ਜ਼ਿਲ੍ਹੇ ਦੇ ਸੈਂਕੜੇ ਅਧਿਕਾਰੀ ਉਨ੍ਹਾਂ ਦੇ ਅਧੀਨ ਕੰਮ ਕਰਦੇ ਹਨ। ਮਹਿਲਾ ਅਫਸਰਾਂ ਨਾਲ ਭਰੇ ਪ੍ਰੋਗਰਾਮ ਦੌਰਾਨ ਅਜਿਹਾ ਦੁਰਵਿਵਹਾਰ ‘ਆਪ’ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਨੀਚ ਮਾਨਸਿਕਤਾ ਨੂੰ ਦਰਸਾਉਂਦਾ ਹੈ। ਅਜਿਹੇ ਲੋਕਾਂ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

ਜੀਵਨ ਗੁਪਤਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਜਲੰਧਰ ‘ਚ ਝਗੜਾ ਸੁਲਝਾਉਣ ਆਏ ਇਮਾਨਦਾਰ ਪੁਲਿਸ ਅਧਿਕਾਰੀ ਡੀਸੀਪੀ ਨਰੇਸ਼ ਅਰੋੜਾ ਨਾਲ ‘ਆਪ’ ਆਗੂ ਨੇ ਲੋਕਾਂ ਦੇ ਸਾਹਮਣੇ ਬਦਸਲੂਕੀ ਕੀਤੀ। ਆਪ ਆਗੂ ਵਲੋਂ ਪੁਲੀਸ ਅਧਿਕਾਰੀ ਨੂੰ ਉਸਦੀ ਹਰਕਤ ਦੇ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਵੀ ਦਿੱਤੀਆਂ ਗਾਈਆਂ। ਇੰਨਾ ਹੀ ਨਹੀਂ ‘ਆਪ’ ਵਿਧਾਇਕ ਵੱਲੋਂ ਆਪਨੇ ਸਿਆਸੀ ਰਸੂਖ ਦੀ ਵਰਤੋਂ ਕਰਦਿਆਂ ਪੁਲੀਸ ਅਧਿਕਾਰੀ ਨਰੇਸ਼ ਅਰੋੜਾ ਦਾ ਜ਼ਬਰਦਸਤੀ ਤਬਾਦਲਾ ਵੀ ਕਰਵਾ ਦਿੱਤਾ ਗਿਆ। ਇਸ ਤੋਂ ਪਹਿਲਾਂ ਲੁਧਿਆਣਾ ‘ਚ ‘ਆਪ’ ਵਿਧਾਇਕ ਵੱਲੋਂ ਪ੍ਰਸ਼ਾਸਨਿਕ ਅਧਿਕਾਰੀ ਨਾਲ ਬਦਸਲੂਕੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨਾਲ ਦੁਰਵਿਵਹਾਰ ਕਰਦੇ ਹੋਏ ਵੀਸੀ ਨੂੰ ਫਟੇ ਹੋਏ ਗੱਦੇ ‘ਤੇ ਲੇਟਣ ਲਈ ਮਜਬੂਰ ਕੀਤਾ ਗਿਆ ਸੀI ਜਿਸ ਤੋਂ ਬਾਅਦ ਦੁਖੀ ਵੀਸੀ ਨੇ ਅਸਤੀਫਾ ਦੇ ਦਿੱਤਾ। ਵੀਸੀ ਦੇ ਅਸਤੀਫੇ ਤੋਂ ਬਾਅਦ ਪੰਜਾਬ ਵਿੱਚ ਸਿਹਤ ਵਿਭਾਗ ਦੇ ਕਈ ਉੱਚ ਅਧਿਕਾਰੀਆਂ ਵੱਲੋਂ ਵੀ ਅਸਤੀਫੇ ਦਿੱਤੇ ਗਏ ਸਨ। ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਆਗੂਆਂ ਵੱਲੋਂ ਸੂਬੇ ਵਿੱਚ ਫੈਲਾਇਆ ਜਾ ਰਿਹਾ ਗੁੰਡਾਰਾਜ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਹੋਰ ਵਿਗਾੜਨ ਵਿੱਚ ਅਹਿਮ ਰੋਲ ਅਦਾ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...