June 26, 2026, 11:30 pm
----------- Advertisement -----------
HomeNewsBreaking Newsਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ...

ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜ਼ਿੰਮੇਵਾਰੀ

Published on

----------- Advertisement -----------

ਚੰਡੀਗੜ੍ਹ, 15 ਮਾਰਚ 2022 – ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਲਾਰੈਂਸ ਬਿਸ਼ਨੋਈ ਗਰੁੱਪ ਨੇ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਸੰਬੰਧ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਹੋ ਰਹੀ ਹੈ। ਜਿਸ ‘ਚ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਕਿਹਾ ਗਿਆ ਹੈ ਕੇ….

“ਕੱਲ੍ਹ ਸੰਦੀਪ ਨੰਗਲ ਅੰਬੀਆਂ ਨੂੰ ਨਰਕ ਵੱਲ ਅਸੀਂ ਭੇਜਿਆ ਹੈ ਅਤੇ ਇਸ ਦਾ ਕਸੂਰ ਇਹ ਸੀ ਕਿ ਇਸ ਨੇ ਸਾਡੇ ਗਰੁੱਪ ਨਾਲ ਧੋਖਾ ਕਰਦੇ ਹੋਏ ਆਪਣੇ ਕੰਮ ਕਢਾ ਲਏ, ਪਹਿਲਾਂ ਤਾਂ ਲਾਰਾ ਲਾਈ ਰੱਖਿਆ ਅਤੇ ਫਿਰ ਵਿਦੇਸ਼ਾਂ ‘ਚ ਗਾਇਬ ਹੋ ਗਿਆ, ਅਸੀਂ ਇਸ ਨੂੰ ਮਾਰਿਆ ਹੈ ਕਿਉਂਕਿ ਇਸ ਦਾ ਮਰਨਾ ਜ਼ਰੂਰੀ ਸੀ।”

ਜ਼ਿਕਰਯੋਗ ਹੈ ਕਿ ਬੀਤੇ ਦਿਨ 14 ਮਾਰਚ ਨੂੰ ਸੰਦੀਪ ਨੰਗਲ ਅੰਬੀਆਂ ਦਾ ਕਤਲ ਕਰ ਦਿੱਤਾ ਗਿਆ ਸੀ। ਸੰਦੀਪ ਦਾ ਕਤਲ ਉਸ ਵਕਤ ਹੋਇਆ ਜਦੋਂ ਓਹ ਚੱਲ ਰਹੇ ਟੂਰਨਾਮੈਂਟ ਦੀ ਮੁੱਖ ਸਟੇਜ ਤੋਂ ਕਬੱਡੀ ਦੇ ਇੱਕ ਹੋਰ ਖਿਡਾਰੀ ਸੰਦੀਪ ਲੁੱਦਰ ਦੇ ਨਾਲ ਆਪਣੀ ਗੱਡੀ ਵੱਲ ਜਾ ਰਿਹਾ ਸੀ, ਤਾਂ ਸਾਹਮਣੇ ਇਕ ਗੱਡੀ ਵਿੱਚ ਘਾਤ ਲਾਈ ਬੈਠੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਉਤੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ, ਜਿੰਨਾ ਗੋਲੀਆਂ ਨਾਲ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...