October 13, 2026, 7:08 am
----------- Advertisement -----------
HomeNewsBreaking Newsਲਾਰੈਂਸ ਬਿਸ਼ਨੋਈ ਨੂੰ ਰੁਟੀਨ ਮੈਡੀਕਲ ਚੈਕਅੱਪ ਤੋਂ ਬਾਅਦ ਮੁੜ ਵਾਪਿਸ ਬਠਿੰਡਾ ਜੇਲ੍ਹ...

ਲਾਰੈਂਸ ਬਿਸ਼ਨੋਈ ਨੂੰ ਰੁਟੀਨ ਮੈਡੀਕਲ ਚੈਕਅੱਪ ਤੋਂ ਬਾਅਦ ਮੁੜ ਵਾਪਿਸ ਬਠਿੰਡਾ ਜੇਲ੍ਹ ਭੇਜਿਆ

Published on

----------- Advertisement -----------
  • ਅੱਜ ਮੈਡੀਕਲ ਚੈਕਅਪ ਲਈ ਲਿਆਂਦਾ ਗਿਆ ਸੀ ਫਰੀਦਕੋਟ ਦੇ ਮੈਡੀਕਲ ਹਸਪਤਾਲ।

ਫਰੀਦਕੋਟ, 4 ਅਗਸਤ 2023 – ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੈਡੀਕਲ ਚੈਕਅੱਪ ਲਈ ਬਠਿੰਡਾ ਜੇਲ ਤੋਂ ਭਾਰੀ ਸੁਰੱਖਿਆ ਹੇਠ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਆਂਦਾ ਗਿਆ ਸੀ, ਜਿਥੇ ਉਸੇ ਟੈਸਟ ਕਰਵਾਉਣ ਉਪਰੰਤ ਵਾਪਿਸ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ। ਦੱਸ ਦੇਈਏ ਕੇ 11 ਜੁਲਾਈ ਨੂੰ ਤੇਜ਼ ਬੁਖਾਰ ਅਤੇ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਬਠਿੰਡਾ ਹਸਪਤਾਲ ਤੋਂ ਫਰੀਦਕੋਟ ਮੈਡੀਕਲ ਹਸਪਤਾਲ ਰੈਫਰ ਕੀਤਾ ਗਿਆ ਸੀ, ਜਿਥੇ ਉਸਨੂੰ ਕਰੀਬ ਪੰਜ ਦਿਨ ਦਾਖਲ ਕਰ ਇਲਾਜ ਕੀਤਾ ਗਿਆ ਅਤੇ ਸਿਹਤ ਚ ਸੁਧਾਰ ਆਉਣ ਤੋਂ ਬਾਅਦ 15 ਜੁਲਾਈ ਨੂੰ ਹਸਪਤਾਲ ਤੋਂ ਛੁੱਟੀ ਦੇਕੇ ਵਾਪਿਸ ਬਠਿੰਡਾ ਭੇਜਿਆ ਗਿਆ ਸੀ ਅਤੇ ਅੱਜ ਇੱਕ ਵਾਰ ਮੁੜ ਤੋਂ ਰੁਟੀਨ ਚੈਕਅੱਪ ਲਈ ਇਸਨੂੰ ਦੋਬਾਰਾਂ ਫਰੀਦਕੋਟ ਦੇ ਮੈਡੀਕਲ ਹਸਪਤਾਲ ਲਿਆਂਦਾ ਗਿਆ ਸੀ।

ਮੈਡੀਕਲ ਸੁਪਰਡੈਂਟ ਡਾ. ਸ਼ਿਲੇਖ ਮਿੱਤਲ ਨੇ ਦੱਸਿਆ ਕਿ ਅੱਜ ਲਾਰੈਂਸ ਬਿਸ਼ਨੋਈ ਦੀ MRI ਕਰਵਾਈ ਗਈ ਅਤੇ ਨਾਲ ਹੀ ਉਸਦੇ ਬਲੱਡ ਸੈਪਲ ਟੈਸਟ ਕਰਵਾਏ ਗਏ, ਜਿਨ੍ਹਾਂ ਦੀ ਰਿਪੋਰਟ ਬਿਲਕੁੱਲ ਸਹੀ ਆਉਣ ਤੇ ਉਸਨੂੰ ਵਾਪਿਸ ਬਠਿੰਡਾ ਜੇਲ੍ਹ ਸ਼ਿਫਟ ਕਰ ਦਿੱਤਾ ਗਿਆ ਹੈ। ਅੱਗੇ ਜੇਕਰ ਜਰੂਰਤ ਪੈਂਦੀ ਹੈ ਤਾਂ ਉਥੇ ਹੀ ਲਾਰੈਂਸ ਦਾ ਇਲਾਜ ਕਰਵਾਇਆ ਜਾ ਸਕਦਾ ਹੈ। ਜੇਕਰ ਡਾਕਟਰਾਂ ਦੀ ਸਲਾਹ ਮੁਤਾਬਿਕ ਇਥੇ ਲਿਆਂਦਾ ਜਾਂਦਾ ਹੈ ਤਾਂ ਇਸਦਾ ਅਗਲਾ ਇਲਾਜ ਇੱਥੇ ਵੀ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...