September 3, 2026, 11:35 am
----------- Advertisement -----------
HomeNewsBreaking Newsਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਇਰਲ, ਪੜ੍ਹੋ ਵੇਰਵਾ

ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਇਰਲ, ਪੜ੍ਹੋ ਵੇਰਵਾ

Published on

----------- Advertisement -----------
  • ਪਾਕਿਸਤਾਨੀ ਡੌਨ ਭੱਟੀ ਨੂੰ ਦੇ ਰਿਹਾ ਹੈ ਈਦ ਦੀਆਂ ਮੁਬਾਰਕਾਂ
  • ਮੂਸੇਵਾਲਾ ਹੱਤਿਆਕਾਂਡ ਦਾ ਮਾਸਟਰਮਾਈਂਡ ਲਾਰੈਂਸ ਇਸ ਸਮੇਂ ਗੁਜਰਾਤ ਦੀ ਜੇਲ੍ਹ ਵਿੱਚ ਹੈ ਬੰਦ

ਗੁਜਰਾਤ, 18 ਜੂਨ 2024 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ 17 ਸੈਕਿੰਡ ਦੀ ਵੀਡੀਓ ਕਾਲ ਵਾਇਰਲ ਹੋ ਰਹੀ ਹੈ। ਇਸ ‘ਚ ਉਹ ਪਾਕਿਸਤਾਨ ਦੇ ਡਾਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦੇ ਨਜ਼ਰ ਆ ਰਿਹਾ ਹੈ। ਲਾਰੈਂਸ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਵੀਡੀਓ 16 ਜੂਨ ਦੀ ਹੈ।

ਲਾਰੈਂਸ ਇਸ ਸਮੇਂ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਪਿਛਲੇ ਸਾਲ ਸਤੰਬਰ ‘ਚ ਤਿਹਾੜ ਤੋਂ ਇੱਥੇ ਸ਼ਿਫਟ ਕੀਤਾ ਗਿਆ ਸੀ। ਸਾਬਰਮਤੀ ਕੇਂਦਰੀ ਜੇਲ੍ਹ ਦੇ ਡੀਵਾਈਐਸਪੀ ਪਰੇਸ਼ ਸੋਲੰਕੀ ਨੇ ਕਿਹਾ ਕਿ ਸਾਨੂੰ ਇਸ ਵੀਡੀਓ ਕਾਲ ਬਾਰੇ ਜਾਣਕਾਰੀ ਨਹੀਂ ਹੈ, ਅਸੀਂ ਇਸ ਦੀ ਜਾਂਚ ਕਰਾਂਗੇ। ਇਸ ਵੀਡੀਓ ਕਾਲ ਦੇ ਸਾਹਮਣੇ ਆਉਣ ਤੋਂ ਬਾਅਦ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ।

ਇਸ ਵੀਡੀਓ ਕਾਲ ਵਿੱਚ ਲਾਰੈਂਸ ਨੇ ਭੱਟੀ ਨੂੰ ਈਦ ਮੁਬਾਰਕ ਦੀ ਵਧਾਈ ਦਿੱਤੀ। ਇਸ ‘ਤੇ ਭੱਟੀ ਨੇ ਕਿਹਾ- ਅੱਜ ਈਦ ਨਹੀਂ ਹੈ। ਅੱਜ ਦੁਬਈ ਵਿੱਚ ਹੈ। ਇਹ ਕੱਲ੍ਹ ਪਾਕਿਸਤਾਨ ਵਿੱਚ ਹੋਵੇਗੀ। ਇਸ ‘ਤੇ ਲਾਰੈਂਸ ਨੇ ਕਿਹਾ ਕਿ ਇਹ ਅੱਜ ਪਾਕਿਸਤਾਨ ‘ਚ ਨਹੀਂ ਹੈ। ਇਸ ‘ਤੇ ਭੱਟੀ ਨੇ ਜਵਾਬ ਦਿੱਤਾ ਕਿ ਨਹੀਂ… ਨਹੀਂ ਅੱਜ ਨਹੀਂ ਹੈ। ਇਹ ਅੱਜ ਦੂਜੇ ਦੇਸ਼ਾਂ ਵਿੱਚ ਹੈ ਪਰ ਪਾਕਿਸਤਾਨ ਵਿੱਚ ਕੱਲ੍ਹ ਹੋਵੇਗੀ। ਇਸ ‘ਤੇ ਲਾਰੈਂਸ ਨੇ ਕਿਹਾ ਕਿ ਉਹ ਕੱਲ੍ਹ ਫੋਨ ਕਰਕੇ ਵਧਾਈ ਦੇਣਗੇ।

ਸੂਤਰਾਂ ਮੁਤਾਬਕ ਇਹ ਵੀਡੀਓ ਕਾਲ ਸਿਗਨਲ ਐਪ ਰਾਹੀਂ ਕੀਤੀ ਗਈ ਹੈ। ਇਸ ਨਾਲ ਕਾਲਿੰਗ ਨੂੰ ਟਰੇਸ ਕਰਨਾ ਆਸਾਨ ਨਹੀਂ ਹੁੰਦਾ। ਸੁਰੱਖਿਆ ਏਜੰਸੀਆਂ ਨੂੰ ਇਹ ਵੀ ਸ਼ੱਕ ਹੈ ਕਿ ਲਾਰੈਂਸ ਜੇਲ੍ਹ ‘ਚ ਬੈਠ ਕੇ ਇਸ ਸਿਗਨਲ ਐਪ ਰਾਹੀਂ ਆਪਣਾ ਪੂਰਾ ਗੈਂਗ ਚਲਾ ਰਿਹਾ ਹੈ।

ਇਹ ਖ਼ਬਰ ਇੱਕ ਵਾਇਰਲ ਵੀਡੀਓ ‘ਤੇ ਅਧਾਰਿਤ ਹੈ, ਜਿਸ ਦੀ ਸਕਰੌਲ ਪੰਜਾਬ ਪੁਸ਼ਟੀ ਨਹੀਂ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...