September 30, 2023, 9:33 am
----------- Advertisement -----------
HomeNewsਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਦੀਆਂ ਜੇਲ੍ਹਾਂ...

ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਹੀਂ ਬਣਾਈ ਗਈ- ਆਈ.ਜੀ ਜੇਲ੍ਹਾਂ

Published on

----------- Advertisement -----------

ਚੰਡੀਗੜ੍ਹ, 18 ਸਤੰਬਰ (ਬਲਜੀਤ ਮਰਵਾਹਾ) – ਜੇਲ੍ਹ ਵਿਭਾਗ ਪੰਜਾਬ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਮੋਬਾਈਲਾਂ ਦੀ ਵਰਤੋਂ ਸਬੰਧੀ ਨਸ਼ਰ ਹੋ ਰਹੀਆਂ ਮੀਡੀਆ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੂੰ ਗੁੰਮਰਾਹਕੁੰਨ, ਬੇਬੁਨਿਆਦ ਦੱਸਿਆ ਹੈ ਅਤੇ ਕਿਹਾ ਕਿ ਇਸ ਵੀਡੀਓ ਦਾ ਸੂਬੇ ਦੀਆਂ ਜੇਲ੍ਹਾਂ ਨਾਲ ਕੋਈ ਸਬੰਧ ਨਹੀਂ ਹੈ।

ਜ਼ਿਕਰਯੋਗ ਹੈ ਕਿ ਇੱਕ ਨਿਊਜ਼ ਚੈਨਲ ਨੇ 17 ਸਤੰਬਰ, 2023 ਦੀ ਇੱਕ ਵੀਡੀਓ ਨਸ਼ਰ ਕੀਤੀ ਹੈ ਜਿਸ ਵਿੱਚ ਕਥਿਤ ਹਾਈ ਰਿਸਕ ਕੈਦੀ ਲਾਰੈਂਸ ਬਿਸ਼ਨੋਈ ਵਟਸਐਪ ਵੀਡੀਓ ਕਾਲ ਰਾਹੀਂ ਮੋਨੂੰ ਮਾਨੇਸਰ ਨਾਲ ਗੱਲ-ਬਾਤ ਕਰਦਾ ਦੇਖਿਆ ਗਿਆ ਸੀ। ਮੋਨੂੰ ਮਾਨੇਸਰ ਹਰਿਆਣਾ ਦੇ ਨੂਹ ਜ਼ਿਲੇ ’ਚ ਗੜਬੜੀ ਕਰਨ ਅਤੇ ਹਿੰਸਾ ਭੜਕਾਉਣ ਦੇ ਮੁੱਖ ਦੋਸ਼ੀਆਂ ’ਚੋਂ ਇੱਕ ਹੈ। ਵੀਡੀਓ ਵਿੱਚ ਇਕ ਹੋਰ ਵਿਅਕਤੀ ਲਾਰੈਂਸ ਬਿਸ਼ਨੋਈ ਦੇ ਨਾਲ ਦਫ਼ਤਰੀ ਕੁਰਸੀ ’ਤੇ ਬੈਠਾ ਦਿਖ ਰਿਹਾ ਹੈ।

ਇਹ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਗਈ ਸੀ ਅਤੇ ਦੋਸ਼ ਲਾਇਆ ਗਿਆ ਸੀ ਕਿ ਲਾਰੈਂਸ ਬਿਸ਼ਨੋਈ ਬਠਿੰਡਾ ਜੇਲ੍ਹ ’ਚ ਹਿਰਾਸਤ ਦੌਰਾਨ ਮੋਬਾਈਲ ਫ਼ੋਨ ਦੀ ਵਰਤੋਂ ਕਰ ਰਿਹਾ ਸੀ। ਮਾਮਲੇ ਦੀ ਜਾਂਚ ਇੰਸਪੈਕਟਰ ਜਨਰਲ ਜੇਲ੍ਹਾਂ, ਪੰਜਾਬ ਨੂੰ ਸੌਂਪੀ ਗਈ ਸੀ। ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਵੀਡੀਓ ਵਿੱਚ ਲਾਰੈਂਸ ਬਿਸ਼ਨੋਈ ਦੇ ਨਾਲ ਬੈਠੇ ਵਿਅਕਤੀ ਦੀ ਪਛਾਣ ਰਾਜਕੁਮਾਰ ਉਰਫ ਰਾਜੂ ਬਿਸ਼ਨੋਈ ਵਜੋਂ ਹੋਈ ਹੈ। ਰਾਜਕੁਮਾਰ 25 ਜਨਵਰੀ 2021 ਤੋਂ 22 ਫਰਵਰੀ 2021 ਤੱਕ 28 ਦਿਨਾਂ ਲਈ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਬੰਦ ਸੀ।

ਸਰਕਾਰੀ ਰਿਕਾਰਡ ਮੁਤਾਬਿਕ ਲਾਰੈਂਸ ਬਿਸ਼ਨੋਈ ਸਾਲ 2018 ਤੱਕ ਕੇਂਦਰੀ ਜੇਲ੍ਹ ਫਰੀਦਕੋਟ ਵਿੱਚ ਰਿਹਾ ਕਿਉਂਕਿ ਉਸ ਨੂੰ 4 ਜਨਵਰੀ 2018 ਨੂੰ ਕਿਸੇ ਹੋਰ ਰਾਜ ਦੀ ਪੁਲੀਸ ਹਵਾਲੇ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਦੂਜੇ ਰਾਜਾਂ ਦੀਆਂ ਜੇਲ੍ਹਾਂ ਵਿੱਚ ਰਿਹਾ ਅਤੇ ਉਸ ਨੂੰ 24 ਸਤੰਬਰ, 2022 ਨੂੰ ਕੇਂਦਰੀ ਜੇਲ੍ਹ ਬਠਿੰਡਾ ਲਿਆਂਦਾ ਗਿਆ ਸੀ ਅਤੇ ਬਿਸ਼ਨੋਈ ਨੂੰ 24 ਅਗਸਤ, 2023 ਨੂੰ ਦੁਬਾਰਾ ਗੁਜਰਾਤ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ। ਪੁਖਤਾ ਸਬੂਤਾਂ ਦੇ ਮੱਦੇਨਜ਼ਰ, ਆਈ.ਜੀ. ਜੇਲ੍ਹਾਂ ਨੇ ਲਗਾਏ ਗਏ ਗੁਮਰਾਹਕੁੰਨ ਦੋਸ਼ ਨੂੰ ਨਕਾਰਦਿਆਂ ਕਿਹਾ ਕਿ ਇਹ ਵੀਡੀਓ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਨਹੀਂ ਬਣਾਈ ਗਈ ਕਿਉਂਕਿ ਲਾਰੈਂਸ ਬਿਸ਼ਨੋਈ ਅਤੇ ਰਾਜੂ ਬਿਸ਼ਨੋਈ ਦੋਵੇਂ ਕਦੇ ਵੀ ਪੰਜਾਬ ਦੀ ਕਿਸੇ ਵੀ ਜੇਲ੍ਹ ਵਿੱਚ ਇਕੱਠੇ ਨਹੀਂ ਰਹੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਹਿਲਾ ਰਾਖਵਾਂਕਰਨ ਬਿੱਲ ਬਣਿਆ ਕਾਨੂੰਨ: ਦੇਸ਼ ‘ਚ ਔਰਤਾਂ ਨੂੰ ਮਰਦਾਂ ਦੇ ਬਰਾਬਰ ਬਣਨ ‘ਚ ਲੱਗਣਗੇ 149 ਸਾਲ

169 ਸਾਲ ਬਾਅਦ ਮਿਲ ਸਕਣਗੀਆਂ ਬਰਾਬਰ ਤਨਖਾਹਾਂ ਨਵੀਂ ਦਿੱਲੀ, 30 ਸਤੰਬਰ 2023 - ਰਾਸ਼ਟਰਪਤੀ ਦ੍ਰੋਪਦੀ...

ਪੰਜਾਬ ‘ਚ ਕਿਸਾਨਾਂ ਦੇ ਧਰਨੇ ਦਾ ਤੀਜਾ ਦਿਨ: ਅੰਬਾਲਾ ‘ਚ ਵੀ ਅੱਜ ਰੇਲ ਰੋਕੋ ਅੰਦੋਲਨ, 203 ਟਰੇਨਾਂ ਪ੍ਰਭਾਵਿਤ, 136 ਰੱਦ

ਚੰਡੀਗੜ੍ਹ, 30 ਸਤੰਬਰ 2023 - ਪੰਜਾਬ ਵਿੱਚ ਮੁਆਵਜ਼ੇ, ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫ਼ੀ...

ਨਿਊਯਾਰਕ ‘ਚ ਭਾਰੀ ਮੀਂਹ, ਗਵਰਨਰ ਨੇ ਐਲਾਨੀ ਐਮਰਜੈਂਸੀ: ਕਿਹਾ- ਇਹ ਹੈ ਜਾ+ਨਲੇਵਾ ਤੂਫਾਨ, 20 ਘੰਟੇ ਸਾਵਧਾਨ ਰਹਿਣ ਦੀ ਲੋੜ

ਨਵੀਂ ਦਿੱਲੀ, 30 ਸਤੰਬਰ 2023 - ਅਮਰੀਕਾ ਦੇ ਨਿਊਯਾਰਕ 'ਚ ਸ਼ੁੱਕਰਵਾਰ ਨੂੰ ਭਾਰੀ ਬਾਰਿਸ਼...

ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਮੰਡੀ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰਾ ਖੇਤੀਬਾੜੀ ਮੰਤਰੀ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ...

ਚੰਡੀਗੜ੍ਹ ਸਥਿਤ ਮਨਪ੍ਰੀਤ ਸਿੰਘ ਬਾਦਲ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ 'ਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਵਿਜੀਲੈਂਸ ਟੀਮ ਨੇ...

ਕਪੂਰਥਲਾ ਮਾਡਰਨ ਜੇਲ੍ਹ ‘ਚ ਬੰਦ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌ+ਤ

ਕਪੂਰਥਲਾ ਮਾਡਰਨ ਜੇਲ 'ਚ ਨਸ਼ਾ ਤਸਕਰੀ ਦੇ ਮਾਮਲੇ 'ਚ ਬੰਦ ਇਕ ਹਵਾਲਾਤੀ ਦੀ ਮੌਤ...

ਮੁੱਖ ਸਕੱਤਰ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਤਾਲਮੇਲ ਕਮੇਟੀ ਦੀਆਂ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...

ਪੀ.ਡਬਲਿਊ.ਆਰ.ਡੀ.ਏ ਨੇ ਭੂਮੀਗਤ ਪਾਣੀ ਕੱਢਣ ਸਬੰਧੀ ਅਪਲਾਈ ਕਰਨ ਲਈ ਵਧਾ ਕੇ 30 ਨਵੰਬਰ ਕੀਤੀ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ...