July 25, 2026, 12:46 am
----------- Advertisement -----------
HomeNewsLatest Newsਸੰਯੁਕਤ ਕਿਸਾਨ ਮੋਰਚਾ ਦੀ ਪੰਜਾਬ ਮੀਟਿੰਗ 'ਚ 11 ਜਥੇਬੰਦੀਆਂ ਦੇ ਆਗੂ ਗੈਰ-ਹਾਜ਼ਰ

ਸੰਯੁਕਤ ਕਿਸਾਨ ਮੋਰਚਾ ਦੀ ਪੰਜਾਬ ਮੀਟਿੰਗ ‘ਚ 11 ਜਥੇਬੰਦੀਆਂ ਦੇ ਆਗੂ ਗੈਰ-ਹਾਜ਼ਰ

Published on

----------- Advertisement -----------

ਸੰਯੁਕਤ ਕਿਸਾਨ ਮੋਰਚਾ ਨਾਲ ਜੁੜੇ ਸਮੂਹ ਸੰਗਠਨਾਂ ਦੀ ਕੌਮੀ ਪੱਧਰ ਮੀਟਿੰਗ ਅੱਜ 14 ਮਾਰਚ ਨੂੰ ਦਿੱਲੀ ਵਿਖੇ ਬੁਲਾਈ ਗਈ ਹੈ। ਜਿਸ ਵਿਚ 9 ਦਸੰਬਰ ਨੂੰ ਸਰਕਰ ਵਲੋ ਦਿੱਤੇ ਭਰੋਸਾ ਪੱਤਰ ਦੀ ਸਮੀਖਿਆ ਕਰਨ, ਲਖੀਮਪੁਰ ਖੀਰੀ ਕਾਂਡ, ਐਮਐਸਪੀ ਦੇ ਮੁੱਦੇ ਤੇ ਕੌਮੀ ਪ੍ਰੋਗਰਾਮ ਦੀ ਯੋਜਨਾ, ਮੋਰਚੇ ਦੇ ਫੰਡ ਦੀ ਸਥਿਤੀ, ਪੰਜਾਬ ਚੋਣਾਂ ਵਿਚ ਹਿੱਸਾ ਲੈਣ ਵਾਲੇ ਸੰਗਠਨਾਂ ਬਾਰੇ ਫੈਸਲਾ ਕੀਤਾ ਜਾਵੇਗਾ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੀਆ ਕੁੱਝ ਜਥੇਬੰਦੀਆਂ ਨਾਖੁਸ਼ ਨਜ਼ਰ ਆ ਰਹੀਆਂ ਹਨ।
ਦਰਅਸਲ ਮੁੱਲਾਂਪੁਰ ਦਾਖਾ ਵਿੱਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ 11 ਜਥੇਬੰਦੀਆਂ ਨੇ ਹਿੱਸਾ ਨਹੀਂ ਲਿਆ। ਸਾਰੀਆਂ 32 ਜਥੇਬੰਦੀਆਂ ਨੂੰ ਮੀਟਿੰਗ ਵਿੱਚ ਪਹੁੰਚਣ ਦਾ ਸੁਨੇਹਾ ਦਿੱਤਾ ਗਿਆ। ਜਿਸ ਵਿੱਚ 18 ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਤਿੰਨਾਂ ਜਥੇਬੰਦੀਆਂ ਨੇ ਫੋਨ ’ਤੇ ਸਹਿਮਤੀ ਦੇ ਦਿੱਤੀ। ਤਿੰਨ-ਚਾਰ ਘੰਟੇ ਚੱਲੀ ਇਸ ਮੀਟਿੰਗ ਵਿੱਚ ਜਬਰਦਸਤ ਹੰਗਾਮਾ ਹੋਇਆ ਅਤੇ ਕਿਸਾਨ ਆਗੂ ਕਈ ਮੁੱਦਿਆਂ ’ਤੇ ਜ਼ੁਬਾਨੀ ਲੜਾਈ ਲੜਦੇ ਰਹੇ। ਮੀਟਿੰਗ ਵਿੱਚ 14 ਮਾਰਚ ਨੂੰ ਦਿੱਲੀ ਵਿੱਚ ਐਸਕੇਐਮ ਦੀ ਕੌਮੀ ਪੱਧਰ ਦੀ ਮੀਟਿੰਗ ਦੀ ਤਿਆਰੀ, ਸਮੀਖਿਆ ਅਤੇ ਏਜੰਡੇ ਬਾਰੇ ਚਰਚਾ ਕੀਤੀ ਗਈ।
ਦਸ ਦਈਏ ਕਿ ਸੋਮਵਾਰ ਨੂੰ ਦਿੱਲੀ ‘ਚ ਸੰਯੁਕਤ ਕਿਸਾਨ ਮੋਰਚਾ ਦੀ ਪ੍ਰਸਤਾਵਿਤ ਬੈਠਕ ਨੂੰ ਲੈ ਕੇ ਕਿਹਾ ਜਾ ਰਿਹਾ ਹੈ ਕਿ ਐੱਸ.ਕੇ.ਐੱਮ. ਫਿਰ ਤੋਂ ਕਿਸਾਨ ਅੰਦੋਲਨ ਸ਼ੁਰੂ ਕਰਨ ਦਾ ਫੈਸਲਾ ਲੈ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...