October 7, 2026, 11:55 pm
----------- Advertisement -----------
HomeNewsBreaking Newsਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਫ਼ਦ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜੁਆਨਾਂ ਨਾਲ ਕੀਤੀ...

ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਵਫ਼ਦ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜੁਆਨਾਂ ਨਾਲ ਕੀਤੀ ਮੁਲਾਕਾਤ

Published on

----------- Advertisement -----------

ਅੰਮ੍ਰਿਤਸਰ, 11 ਅਪ੍ਰੈਲ 2023 – ਬੀਤੇ ਦਿਨਾਂ ਅੰਦਰ ਪੰਜਾਬ ਵਿੱਚੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਬੰਦ ਕੀਤੇ ਗਏ ਨੌਜੁਆਨਾਂ ਦੇ ਕੇਸਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੈਰਵਾਈ ਆਰੰਭ ਦਿੱਤੀ ਹੈ। ਇਸ ਸਬੰਧ ਵਿਚ ਡਿਬਰੂਗੜ੍ਹ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਵੱਲੋਂ ਸੋਮਵਾਰ ਨੂੰ ਅੱਠ ਨੌਜੁਆਨਾਂ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਗਈ, ਉਥੇ ਹੀ ਜੇਲ੍ਹ ਪ੍ਰਸ਼ਾਸਨ ਪਾਸੋਂ ਇਨ੍ਹਾਂ ਦੇ ਕੇਸਾਂ ਸਬੰਧੀ ਜ਼ਰੂਰੀ ਦਸਤਾਵੇਜ਼ ਵੀ ਪ੍ਰਾਪਤ ਕੀਤੇ ਗਏ ਹਨ।

ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਵਿਚ ਅਸਾਮ ਗਏ ਵਫ਼ਦ ’ਚ ਐਡਵੋਕੇਟ ਮਨਦੀਪ ਸਿੰਘ ਸਿੱਧੂ ਅਤੇ ਐਡਵੋਕੇਟ ਰੋਹਿਤ ਸ਼ਰਮਾ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਡਿਬਰੂਗੜ੍ਹ ਵਿਖੇ ਕੌਮੀ ਸੁਰੱਖਿਆ ਕਾਨੂੰਨ ਤਹਿਤ ਕੈਦ ਕੀਤੇ ਨੌਜੁਆਨਾਂ ਦੇ ਕੇਸਾਂ ਦੀ ਪੈਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰ ਸਥਾਨਕ ਪੱਧਰ ’ਤੇ ਜਾ ਕੇ ਆਪਣਾ ਕੰਮ ਸ਼ੁਰੂ ਕਰ ਚੁੱਕੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਡਿਬਰੂਗੜ੍ਹ ਵਿਖੇ ਅੱਠ ਨੌਜੁਆਨ ਨਜ਼ਰਬੰਦ ਹਨ, ਜਿਨ੍ਹਾਂ ਨੂੰ ਕਾਨੂੰਨੀ ਮੱਦਦ ਦਿੱਤੀ ਜਾ ਰਹੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਲੀਗਲ ਟੀਮ ਨੇ ਬੰਦੀ ਨੌਜੁਆਨਾਂ ਅਤੇ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨਾਲ ਮੁਲਾਕਾਤ ਕਰਕੇ ਅਗਲੀ ਕਾਰਵਾਈ ਦੀ ਤਿਆਰੀ ਕਰ ਲਈ ਹੈ।

ਇਸੇ ਦੌਰਾਨ ਅਸਾਮ ਤੋਂ ਗੱਲਬਾਤ ਕਰਦਿਆਂ ਐਡਵੋਕੇਟ ਸਿਆਲਕਾ ਨੇ ਦੱਸਿਆ ਹੈ ਕਿ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੱਠ ਨੌਜੁਆਨ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਦੱਸਿਆ ਕਿ ਨਜ਼ਰਬੰਦ ਕੀਤੇ ਅੱਠ ਨੌਜੁਆਨਾਂ ਨਾਲ ਮੁਲਾਕਾਤ ਕਰਨ ਲਈ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਅਰਜੀ ਦਰਜ ਕਰਨ ਵਿਚ ਸਥਾਨਕ ਵਕੀਲਾਂ ਸਮੇਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਡਿਬਰੂਗੜ੍ਹ ਬਾਰ ਐਸੋਸੀਏਸ਼ਨ ਨੇ ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਟੀਮ ਦਾ ਸਹਿਯੋਗ ਕੀਤਾ ਹੈ। ਐਡਵੋਕੇਟ ਮਨਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਨਜ਼ਰਬੰਦ ਕੀਤੇ ਗਏ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਆਰਡਰ ਅਤੇ ਹੋਰ ਲੋੜੀਂਦੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਟੀਮ ਨੂੰ ਮੁਹੱਈਆ ਕਰਵਾ ਦਿੱਤੇ ਗਏ ਹਨ, ਜਿਸ ਤਹਿਤ ਅਗਲੀ ਕਾਨੂੰਨੀ ਪੈਰਵਾਈ ਜਾਰੀ ਰੱਖੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...