November 11, 2025, 1:48 pm
----------- Advertisement -----------
HomeNewsBreaking Newsਗੁਰਦਾਸਪੁਰ 'ਚ ਦਿਖਿਆ ਤੇਂਦੂਆ, ਲੋਕਾਂ 'ਚ ਦਹਿਸ਼ਤ ਦਾ ਮਾਹੌਲ, ਜੰਗਲਾਤ ਵਿਭਾਗ ਦੇ...

ਗੁਰਦਾਸਪੁਰ ‘ਚ ਦਿਖਿਆ ਤੇਂਦੂਆ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ, ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ- ‘ਇਹ ਤੇਂਦੂਆ ਨਹੀਂ ਜੰਗਲੀ ਬਿੱਲਾ ਹੈ’

Published on

----------- Advertisement -----------

ਗੁਰਦਾਸਪੁਰ 14 ਸਤੰਬਰ 2024 – ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਭੱਟੀਆਂ ਦੇ ਲੋਕਾਂ ਵਿੱਚ ਇਸ ਵੇਲੇ ਦਹਿਸ਼ਤ ਫੈਲੀ ਹੋਈ ਹੈ। ਇੱਕ ਕਿਸਾਨ ਵੱਲੋਂ ਤੇਂਦੂਏ ਜਿਹਾ ਜਾਨਵਰ ਦੇਖੇ ਜਾਣ ਦੀ ਖਬਰ ਜਿਵੇਂ ਹੀ ਇਲਾਕੇ ਅੰਦਰ ਫੈਲੀ, ਲੋਕਾਂ ਵਿੱਚ ਤਰ੍ਹਾਂ ਤਰ੍ਹਾਂ ਦੇ ਅਫਵਾਵਾਂ ਵੀ ਫੈਲਣ ਲੱਗ ਪਈਆਂ। ਹਾਲਾਂਕਿ ਮੌਕੇ ਤੇ ਪੁੱਜੀ ਜੰਗਲਾਤ ਵਿਭਾਗ ਦੀ ਟੀਮ ਨੇ ਇਸ ਜਾਨਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ । ਇਸ ਦੀ ਇੱਕ ਵੀਡੀਓ ਵੀ ਬਣੀ ਹੈ ਪਰ ਵੀਡੀਓ ਦੇ ਅਧਾਰ ਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦਾ ਦਾਅਵਾ ਕੀਤਾ ਹੈ ਕਿ ਇਹ ਤੇਂਦੂਆ ਨਹੀਂ ਜੰਗਲੀ ਬਿੱਲਾ ਹੈ।

ਪਿੰਡ ਭਟੀਆਂ ਵਾਸੀ ਕਿਸਾਨ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਖੇਤਾਂ ਵਿੱਚ ਪਸ਼ੂਆਂ ਲਈ ਚਾਰਾ ਲੈਣ ਗਿਆ ਸੀ। ਉਸਨੇ ਦੇਖਿਆ ਕਿ ਕੋਈ ਜਾਨਵਰ ਉਸਦੇ ਪਾਣੀ ਲੱਗੇ ਖੇਤ ਵਿੱਚ ਬੈਠਾ ਹੋਇਆ ਸੀ ।ਉਸ ਨੂੰ ਪਹਿਲੀ ਨਜ਼ਰੇ ਇਹ ਸਮਝਿਆ ਕਿ ਸ਼ਾਇਦ ਕੋਈ ਅਵਾਰਾ ਕੁੱਤਾ ਉਸ ਦੇ ਖੇਤਾਂ ਵਿੱਚ ਬੈਠਾ ਹੋਇਆ ਹੈ। ਉਸ ਨੇ ਕੁੱਤੇ ਨੂੰ ਭਜਾਉਣ ਲਈ ਜਦੋਂ ਦੋਵਾਂ ਹੱਥਾਂ ਨਾਲ ਤਾੜੀਆਂ ਮਾਰੀਆਂ ਤਾਂ ਇਸੇ ਦੌਰਾਨ ਜਾਨਵਰ ਨੇ ਸਿਰ ਘੁਮਾ ਕੇ ਉਸ ਵੱਲ ਦੇਖਿਆ ਤਾਂ ਕਿਸਾਨ ਘਬਰਾ ਗਿਆ ਕਿਉਂਕਿ ਇਹ ਤੇਂਦੂਆ ਸੀ। ਮਨਜੀਤ ਸਿੰਘ ਨੇ ਦੱਸਿਆ ਕਿ ਉਹ ਤੁਰੰਤ ਆਪਣੇ ਪਿੰਡ ਪਰਤਿਆ ਤੇ ਇਸਦੀ ਸੂਚਨਾ ਪਿੰਡ ਦੀ ਪੰਚਾਇਤ ਨੂੰ ਦਿੱਤੀ ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਸਪੀਕਰ ਰਾਹੀਂ ਪਿੰਡ ਵਿੱਚ ਅਨਾਉਂਸਮੈਂਟ ਕਰਵਾ ਕੇ ਸਾਰਿਆਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ। ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਨੇ ਇਸ ਸਬੰਧੀ ਸੰਬੰਧਿਤ ਵਿਭਾਗ ਨੂੰ ਜਾਣਕਾਰੀ ਦਿੱਤੀ ਜਿਸ ਤੋਂ ਬਾਅਦ ਜੰਗਲਾਤ ਵਿਭਾਗ ਦੇ ਅਧਿਕਾਰੀ ਨੇ ਮੌਕੇ ਤੇ ਪਹੁੰਚ ਕੇ ਪੈਰਾਂ ਦਾ ਸੁਰਾਗ ਅਤੇ ਹੋਰ ਜਾਣਕਾਰੀ ਹਾਸਲ ਕੀਤੀ। ਪਤਾ ਲੱਗਾ ਹੈ ਕਿ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਖੇਤਾਂ ਵਿੱਚ ਤੇਂਦੂਏ ਦੇ ਪੈਰਾਂ ਵਰਗੇ ਪੈਰ ਦੇ ਨਿਸ਼ਾਨ ਵੀ ਮਿਲੇ ਹਨ।
ਪਰ ਵਨ ਵਿਭਾਗ ਦੇ ਅਧਿਕਾਰੀ ਸਚਿਨ ਦਾ ਕਹਿਣਾ ਹੈ ਕਿ ਪੜਤਾਲ ਤੋਂ ਬਾਅਦ ਇਹ ਜਾਪਦਾ ਹੈ ਜਿਵੇਂ ਇਹ ਕੋਈ ਜੰਗਲੀ ਬਿੱਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...

ਤਰਨਤਾਰਨ ਦੀ SSP ਸਸਪੈਂਡ, ਅਕਾਲੀ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਲਜ਼ਾਮ

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ...

ਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ ‘ਚ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ,8 ਸਾਲਾਂ ਬਾਅਦ ਮਿਲੀ ਕਾਮਯਾਬੀ

ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਦੋਹਰੇ ਕਤਲ ਮਾਮਲੇ...

ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ , ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ...

ਯਾਤਰੀਆਂ ਨੂੰ ਮਿਲੇਗੀ ਰਾਹਤ, ਅੱਜ ਤੋਂ 18 ਘੰਟੇ ਖੁੱਲ੍ਹੇਗਾ ਚੰਡੀਗੜ੍ਹ ਏਅਰਪੋਰਟ, ਫਲਾਈਟਸ ਦਾ ਵਧਿਆ ਸਮਾਂ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਤੋਂ ਅੱਜ ਤੋਂ ਉਡਾਣ ਸੇਵਾਵਾਂ ਦਾ...

ਪੰਜਾਬ ਦੀ ਵਿਰਾਸਤ ‘ਤੇ ਭਾਜਪਾ ਦਾ ਹਮਲਾ! AAP ਸਾਂਸਦ ਬੋਲੇ- “ਨਹੀਂ ਦੱਬੇਗਾ ਪੰਜਾਬ”

ਕੇਂਦਰ ਦੀ ਭਾਜਪਾ ਸਰਕਾਰ ਨੇ ਅਚਾਨਕ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰ ਦਿੱਤੀ। ਇੱਕ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ...