November 10, 2026, 11:52 pm
----------- Advertisement -----------
HomeNewsBreaking Newsਮੋਹਾਲੀ: CCTV 'ਚ ਕੈਦ ਹੋਈਆਂ ਤੇਂਦੂਏ ਦੀਆਂ ਤਸਵੀਰਾਂ: ਜੰਗਲਾਤ ਵਿਭਾਗ ਦੀਆਂ ਟੀਮਾਂ...

ਮੋਹਾਲੀ: CCTV ‘ਚ ਕੈਦ ਹੋਈਆਂ ਤੇਂਦੂਏ ਦੀਆਂ ਤਸਵੀਰਾਂ: ਜੰਗਲਾਤ ਵਿਭਾਗ ਦੀਆਂ ਟੀਮਾਂ ਅਲਰਟ, ਲੋਕਾਂ ਨੇ ਪੰਜੇ ਦੇ ਨਿਸ਼ਾਨ ਦੇਖੇ

Published on

----------- Advertisement -----------

ਮੋਹਾਲੀ, 3 ਜੁਲਾਈ 2022 – ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਸੈਕਟਰ-81 ਵਿੱਚ ਇੱਕ ਰਿਹਾਇਸ਼ੀ ਇਲਾਕੇ ਵਿੱਚ ਇੱਕ ਤੇਂਦੂਏ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆਂ ਹਨ। ਇਸ ਤੋਂ ਬਿਨਾ ਇਲਾਕੇ ਵਿੱਚ ਤੇਂਦੂਏ ਦੇ ਪੰਜੇ ਦੇ ਨਿਸ਼ਾਨ ਵੀ ਦੇਖੇ ਗਏ ਹਨ। ਇਸ ਨਾਲ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੂਜੇ ਪਾਸੇ ਜੰਗਲਾਤ ਵਿਭਾਗ ਦੀਆਂ ਟੀਮਾਂ ਹਰਕਤ ਵਿੱਚ ਆ ਗਈਆਂ ਹਨ। ਇਲਾਕੇ ‘ਚ ਪਿੰਜਰੇ ਲਗਾ ਦਿੱਤੇ ਗਏ ਹਨ ਅਤੇ ਟੀਮ ਤੇਂਦੂਏ ਨੂੰ ਫੜਨ ‘ਚ ਲੱਗੀ ਹੋਈ ਹੈ। ਦੂਜੇ ਪਾਸੇ ਇਲਾਕੇ ਦੇ ਲੋਕ ਘਰਾਂ ਵਿੱਚ ਕੈਦ ਹੋ ਗਏ ਹਨ। ਇਸ ਦੇ ਨਾਲ ਹੀ ਲੋਕ ਬੱਚਿਆਂ ਨੂੰ ਘਰਾਂ ਤੋਂ ਬਾਹਰ ਖੇਡਣ ਵੀ ਨਹੀਂ ਦੇ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਦੇ ਸੈਕਟਰ-81 ਸਥਿਤ ਨੈਸ਼ਨਲ ਐਗਰੀ ਫੂਡ ਬਾਇਓਟੈਕਨਾਲੋਜੀ ਇੰਸਟੀਚਿਊਟ ਨਾਲੇਜ ਸਿਟੀ ਵਿੱਚ ਤੇਂਦੂਏ ਨੂੰ ਦੇਖਿਆ ਗਿਆ ਹੈ। ਇੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਤੇਂਦੂਏ ਦੇ ਕੈਦ ਹੋਣ ਦੀ ਸੂਚਨਾ ਮਿਲੀ ਹੈ। ਸੋਸ਼ਲ ਮੀਡੀਆ ‘ਤੇ ਤੇਂਦੂਏ ਦੀ ਸੀਸੀਟੀਵੀ ਫੁਟੇਜ ਫੈਲਾ ਕੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜੰਗਲਾਤ ਵਿਭਾਗ ਵੱਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਉਹ ਤੇਂਦੁਏ ਨੂੰ ਦੇਖਦੇ ਹਨ ਤਾਂ ਸੂਚਨਾ ਦੇਣ। ਤੇਂਦੁਏ ਦੇ ਪੰਜੇ ਦੇ ਨਿਸ਼ਾਨ ਨੇੜਲੇ ਨਾਲੇ ਕੋਲ ਦੇਖੇ ਗਏ ਹਨ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਇਸ ਪਾਸੇ ਆਇਆ ਹੋਵੇਗਾ।

ਮੋਹਾਲੀ ਦੇ ਜੰਗਲੀ ਜੀਵ ਰੇਂਜ ਅਫ਼ਸਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਚੀਤੇ ਨੂੰ ਫੜਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਨਯਾ ਪਿੰਡ ਦੀ ਕੁਮਾਉਂ ਕਲੋਨੀ ਵਿੱਚ ਵੀ ਤੇਂਦੂਏ ਦੇ ਨਜ਼ਰ ਆਉਣ ਦੀ ਸੂਚਨਾ ਮਿਲੀ ਸੀ। ਹਾਲਾਂਕਿ ਉਹ ਜੰਗਲਾਤ ਵਿਭਾਗ ਦੇ ਹੱਥ ਨਹੀਂ ਆਇਆ। ਇਸ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ 31 ਨੇੜੇ ਜੰਗਲੀ ਖੇਤਰ ਵਿੱਚ ਕਿਸੇ ਨੇ ਤੇਂਦੂਏ ਵਰਗਾ ਜਾਨਵਰ ਦੇਖਣ ਦੀ ਸੂਚਨਾ ਦਿੱਤੀ ਸੀ। ਹਾਲਾਂਕਿ ਜਦੋਂ ਚੰਡੀਗੜ੍ਹ ਜੰਗਲਾਤ ਵਿਭਾਗ ਦੀ ਟੀਮ ਇੱਥੇ ਪੁੱਜੀ ਤਾਂ ਕੁਝ ਪਤਾ ਨਹੀਂ ਲੱਗਾ। ਇਸ ਦੇ ਨਾਲ ਹੀ ਕੁਝ ਸਮਾਂ ਪਹਿਲਾਂ ਜ਼ੀਰਕਪੁਰ ਦੇ ਛੱਤਬੀੜ ਚਿੜੀਆਘਰ ‘ਚ ਤੇਂਦੂਏ ਨੇ ਹਿਰਨ ‘ਤੇ ਹਮਲਾ ਕਰ ਦਿੱਤਾ ਸੀ ਪਰ ਤੇਂਦੂਏ ਨੂੰ ਫੜਿਆ ਨਹੀਂ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...