August 7, 2026, 4:10 am
----------- Advertisement -----------
HomeNewsPunjabਮੈਸ. ਬਰਾਇਟ ਓਵਰਸੀਜ਼ ਫਰਮ ਦਾ ਲਾਇਸੰਸ ਰੱਦ

ਮੈਸ. ਬਰਾਇਟ ਓਵਰਸੀਜ਼ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ 27 ਅਪ੍ਰੈਲ- ਅਮਿਤ ਤਲਵਾੜ,ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਸ. ਬਰਾਇਟ ਓਵਰਸੀਜ਼ ਐਸ.ਸੀ.ਓ 59 ਗਰਾਉਂਡ ਫਲੌਰ, ਫੇਜ-2, ਮੁਹਾਲੀ ਵੱਲੋਂ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੱਕ ਲਗਾਤਾਰ ਕੰਮ ਕਰਨ ਵਿੱਚ ਅਸਫਲ ਰਹਿਣ ਕਰਕੇ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਹੈ ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੈਸ: ਬਰਾਇਟ ਓਵਰਸੀਜ਼ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 14, ਫਰਵਰੀ 2021 ਤੱਕ ਸੀ । ਉਨ੍ਹਾਂ ਦੱਸਿਆ ਕਿ ਫਰਮ ਦੇ ਵਿਰੁੱਧ ਪ੍ਰਾਪਤ ਸ਼ਿਕਾਇਤ ਦੇ ਆਧਾਰ ਤੇ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਅਤੇ ਫਰਮ ਵੱਲੋਂ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ ਪ੍ਰੰਤੂ ਫਰਮ ਵੱਲੋਂ ਰਿਪੋਰਟ ਨਾ ਦੇਣ ‘ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜ਼ਰ ਹੋਣ ਲਈ ਹਦਾਇਤ ਕੀਤੀ ਗਈ ਸੀ ਜਿਸ ਵਿੱਚ ਉਹ ਅਸਫ਼ਲ ਰਿਹਾ । ਤਹਿਸੀਲਦਾਰ, ਮੁਹਾਲੀ ਦੀ ਰਿਪੋਰਟ ਅਨੁਸਾਰ ਐਸ.ਸੀ.ਓ 59 ਗਰਾਉਂਡ ਫਲੌਰ, ਫੇਜ-2, ਮੁਹਾਲੀ ਦੇ ਪਤੇ ਤੇ ਪਹੁੰਚ ਕਰਨ ਤੇ ਪਤਾ ਲੱਗਾ ਕਿ ਇਹ ਦਫਤਰ 4-5 ਮਹੀਨੇ ਪਹਿਲਾਂ ਹੀ ਬੰਦ ਹੋ ਗਿਆ ਹੈ ਅਤੇ ਫਰਮ ਵੱਲੋਂ ਕੋਈ ਕੰਮ ਨਹੀਂ ਕੀਤਾ ਗਿਆ । ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਅਧੀਨ ਲਾਇਸੰਸੀ ਵਲੋਂ ਲੰਬੇ ਸਮੇਂ ਲਈ ਟ੍ਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਹਿਣ ਕਾਰਨ ਉਕਤ ਲਾਇਸੰਸ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ । ਲਾਇੰਸਸੀ ਵੱਲੋਂ ਲਾਇਸੰਸ ਰੀਨਿਊ ਕਰਨ ਦੀ ਦਿੱਤੀ ਗਈ ਦਰਖਾਸਤ ਵੀ ਦਾਖਲ ਦਫਤਰ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਐਕਟ, ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁਦ ਜਾ ਇਸਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸਸੀ,ਫਰਮ ਦਾ ਪਾਟਨਰ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੇ ਜਿੰਮੇਵਾਰ ਹੋਵੇਗਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...