June 19, 2026, 11:02 pm
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੰਸ...

ਏ.ਡੀ.ਸੀ ਵੱਲੋਂ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 11 ਅਗਸਤ (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਐਸ.ਸੀ.ਐਫ ਨੰ: 75, ਪਹਿਲੀ ਮੰਜ਼ਿਲ, ਫੇਜ਼-11, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਸ੍ਰੀ ਪਰਮਜੀਤ ਸਿੰਘ ਪੁੱਤਰ ਸ੍ਰੀ ਕਰਨੈਲ ਸਿੰਘ, ਵਾਸੀ ਪਿੰਡ ਤੇ ਡਾਕਖਾਨਾ ਬਾਦਸ਼ਾਹਪੁਰ, ਤਹਿਸੀਲ ਸਮਾਣਾ, ਜ਼ਿਲ੍ਹਾ, ਪਟਿਆਲਾ ਹਾਲ ਵਾਸੀ ਫਲੈਟ ਨੰਬਰ 1104, ਜੇ.ਐਲ.ਪੀ.ਐਲ, ਸਕਾਈ ਗਾਰਡਨ, ਟਾਵਰ-ਕੇ, ਸੈਕਟਰ-66-ਏ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 30 ਅਕਤੂਬਰ 2023 ਤੱਕ ਹੈ।
ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕਰਨ ਕਾਰਨ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਡਾਇਰੈਕਟਰ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਜੂਨ 2026:ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...

ਅਕਾਲੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ; ਦੋਵਾਂ ਨੇ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਗਵਾੜਾ; 19 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ...

ਮੁੱਖ ਮੰਤਰੀ ਮਾਨ ਨੇ ਧੁੱਸੀ ਬੰਨ੍ਹ ਸੜਕ ਦਾ ਰੱਖਿਆ ਨੀਂਹ ਪੱਥਰ, ਵਸਨੀਕਾਂ ਨੂੰ ਜਲਦੀ ਮਿਲੇਗੀ ਰਾਹਤ

ਸ਼ਾਹਕੋਟ (ਜਲੰਧਰ), 19 ਜੂਨ:ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ...

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...