November 9, 2026, 11:10 pm
----------- Advertisement -----------
HomeNewsBreaking Newsਏ.ਡੀ.ਸੀ ਵੱਲੋਂ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ 2024 (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਐਸ.ਸੀ. ਐਫ ਨੰ: 84 ਪਹਿਲੀ ਮੰਜ਼ਿਲ, ਫੇਜ਼ 5 ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਰਾਹੁਲ ਮਿੱਤਲ, ਐਚ.ਯੂ.ਐਫ. ਪੁੱਤਰ ਸੁਸ਼ੀਲ ਕੁਮਾਰ ਮਿੱਤਲ ਵਾਸੀ ਗਰਾਊਂਡ ਫਲੋਰ 01, ਟਾਵਰ ਏ-3 ਨਿਰਮਲ ਛਾਇਆ ਟਾਵਰਜ਼, ਲੋਹਗੜ੍ਹ, ਜ਼ੀਰਕਪੁਰ ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮ ਲਈ ਲਾਇਸੰਸ ਨੰ: 325/ਆਈ.ਸੀ ਮਿਤੀ 24.07.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 23.7.2024 ਤੱਕ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਲਾਇਸਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ
ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 325/ਆਈ.ਸੀ ਮਿਤੀ 24.07.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...