September 22, 2026, 1:48 pm
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਈਜੀ ਗਲੋਬਲ ਕਾਊਂਸਲ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਈਜੀ ਗਲੋਬਲ ਕਾਊਂਸਲ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਈਜੀ ਗਲੋਬਲ ਕਾਊਂਸਲ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਈਜੀ ਗਲੋਬਲ ਕਾਊਂਸਲ ਫਰਮ ਐਸ.ਸੀ.ਓ. ਨੰ: 84-ਸੀ, ਦੂਜੀ ਮੰਜਿਲ, ਸਿਟੀ ਹਾਰਟ ਕੰਪਲੈਕਸ, ਖਰੜ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਯਾਦਵਿੰਦਰ ਸਿੰਘ ਪੁੱਤਰ ਸ੍ਰੀ ਪ੍ਰੀਤਮ ਸਿੰਘ, ਵਾਸੀ ਮਕਾਨ ਨੰਬਰ 368, ਦਸ਼ਮੇਸ਼ ਨਗਰ, ਖਰੜ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 181/ਆਈ.ਸੀ., ਮਿਤੀ 02.08.2018 ਜਾਰੀ ਕੀਤਾ ਗਿਆ ਸੀ। ਇਸ ਫਰਮ ਦੀ ਮਿਆਦ ਮਿਤੀ 01-08-2023 ਨੂੰ ਖਤਮ ਹੋ ਚੁੱਕੀ ਹੈ।

ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ਸੋਧਾਂ ਸਬੰਧੀ ਸਰਕਾਰ ਦੀ ਨੋਟੀਫਿਕੇਸ਼ਨ ਮਿਤੀ 16-09-2014 ਦੇ ਰੂਲ ਨੰ: 04 ਅਤੇ ਅਡਵਾਈਜ਼ਰੀ ਮਿਤੀ 14-05-2018 ਦੀ ਮੱਦ ਨੰ: 13 ਵਿੱਚ ਕਲਾਇੰਟਾਂ ਸਬੰਧੀ ਭੇਜੀ ਜਾਣ ਵਾਲੀ ਮਹੀਨਾਵਾਰ ਰਿਪੋਰਟ ਭੇਜਣ ਲਈ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਫਰਮ/ਕੰਪਨੀ ਵੱਲੋਂ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰ ਆਦਿ ਸਬੰਧੀ ਮੁਕੰਮਲ ਜਾਣਕਾਰੀ ਵੀ ਉਕਤ ਐਕਟ ਦੀ ਧਾਰਾ 7 ਤਹਿਤ ਦਿੱਤੀ ਜਾਣੀ ਹੁੰਦੀ ਹੈ। ਜਿਸ ਸਬੰਧੀ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕੀਤੀ ਗਈ ਸੀ।
ਫਰਮ ਨੂੰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰ/ਸੈਮੀਨਾਰਾਂ ਆਦਿ ਸਬੰਧੀ ਇਸ ਦਫਤਰ ਦੇ ਪੱਤਰ ਮਿਤੀ 25-03-2022 ਰਾਹੀਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਅਧੀਨ ਬਣੇ ਰੂਲਜ਼ ਦੇ ਸੈਕਸ਼ਨ 6(1)(e) ਤਹਿਤ ਨੋਟਿਸ ਜਾਰੀ ਕਰਦੇ ਹੋਏ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ। ਤਹਿਸੀਲਦਾਰ, ਖਰੜ੍ਹ ਵੱਲੋਂ ਨੋਟਿਸ ਦੀ ਤਮੀਲੀ ਰਿਪੋਰਟ ਭੇਜਕੇ ਲਿਖਿਆ ਹੈ ਕਿ ਐਸ.ਸੀ.ਓ. ਨੰਬਰ 84-ਸੀ, ਦੂਜੀ ਮੰਜਿਲ, ਸਿਟੀ ਹਾਰਟ ਕੰਪਲੈਕਸ ਖਰੜ ਵਿੱਚ ਜਾਕੇ ਯਾਦਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਬਾਰੇ ਪਤਾ ਕੀਤਾ ਗਿਆ। ਇਸ ਜਗ੍ਹਾਂ ਤੇ ਕੋਈ ਵੀ ਦਫਤਰ ਨਹੀ ਹੈ। ਦਸ਼ਮੇਸ਼ ਨਗਰ ਖਰੜ੍ਹ ਵਿੱਚ ਜਾਕੇ ਮਕਾਨ ਨੰਬਰ 368 ਬਾਰੇ ਪਤਾ ਕੀਤਾ ਗਿਆ ਘਰਾਂ ਅੱਗੇ ਨੰਬਰ ਨਾ ਲਿਖਿਆ ਹੋਣ ਕਰਕੇ ਉਪਰੋਕਤ ਮਕਾਨ ਦਾ ਪਤਾ ਨਹੀ ਲੱਗ ਸਕਿਆ। ਇਹ ਨੋਟਿਸ ਲਾਇਸੰਸੀ ਨੂੰ ਉਸ ਦੀਆਂ ਈਮੇਲ ਆਈਡੀਜ਼ bkstkharar2020@gmail.com,bkstkharar@yahoo.com ਵਿਖੇ ਵੀ ਭੇਜਿਆ ਗਿਆ ਸੀ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਅਧੀਨ ਲਾਇਸੰਸੀ ਵੱਲੋਂ ਨਾ ਹੀ ਮਹੀਨਾਵਾਰ ਰਿਪੋਰਟਾਂ ਭੇਜੀਆਂ ਜਾ ਰਹੀਆਂ ਹਨ ਅਤੇ ਨਾ ਹੀ ਹਾਜਰ ਹੋਏ ਹਨ, ਜਿਸ ਸਬੰਧੀ ਲਾਇਸੰਸੀ ਨੂੰ ਮੁੜ ਨੋਟਿਸ ਪੱਤਰ ਮਿਤੀ 09-08-2022 ਜੋ ਕਿ ਰਜਿਸਟਰਡ ਡਾਕ ਰਾਹੀਂ ਜਾਰੀ ਕੀਤਾ ਗਿਆ ਸੀ, ਪ੍ਰੰਤੂ ਇਹ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਹੈ।
ਲਾਇਸੰਸ ਦੀ ਮਿਆਦ ਮਿਤੀ 01.08.2023 ਨੂੰ ਖਤਮ ਹੋ ਗਈ ਸੀ, ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਿਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 18-12-2023 ਜੋ ਕਿ ਰਜਿਸਟਰਡ ਡਾਕ ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਇਹ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਹੈ। ਤਹਿਸੀਲਦਾਰ, ਖਰੜ੍ਹ ਦੀ ਤਮੀਲੀ ਰਿਪੋਰਟ ਅਨੁਸਾਰ ਦਸਮੇਸ ਨਗਰ ਪੁੱਜ ਕੇ ਪੁੱਛ ਪੜਤਾਲ ਕੀਤੀ ਗਈ ਹੈ। ਮਕਾਨ ਨੰਬਰ 386 ਦਾ ਪਤਾ ਕੀਤਾ ਗਿਆ। ਨੰਬਰ ਬਦਲ ਗਏ ਹਨ, ਕਾਪੀ ਚਸਪਾ ਕੀਤੀ ਗਈ ਹੈ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।

ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾਂ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਈਜ਼ੀ ਗਲੋਬਲ ਕਾਊਂਸਲ ਨੂੰ ਜਾਰੀ ਲਾਇਸੰਸ ਨੰਬਰ 181/ਆਈ.ਸੀ ਮਿਤੀ 02-08-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...