June 25, 2026, 9:39 am
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਅਪ੍ਰੈਲ (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰਬਰ 88, ਗਰਾਊਂਡ ਫਲੋਰ , ਫੇਜ- 3ਬੀ2, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਭਵਖੰਡਨ ਸਿੰਘ ਟਿਵਾਣਾ ਪੁੱਤਰ ਹਰਦੀਪ ਸਿੰਘ ਵਾਸੀ ਮਕਾਨ ਨੰ: 52, ਸੈਕਟਰ-70, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ: 47 ਐਮ.ਸੀ.-2 ਮਿਤੀ 24 ਅਗਸਤ 2016 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 23 ਅਗਸਤ 2021 ਨੂੰ ਖਤਮ ਹੋ ਚੁੱਕੀ ਹੈ।
ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ਸੋਧਾਂ ਸਬੰਧੀ ਸਰਕਾਰ ਦੀ ਨੋਟੀਫਿਕੇਸ਼ਨ ਮਿਤੀ 16-09-2014 ਦੇ ਰੂਲ ਨੰ: 04 ਅਤੇ ਅਡਵਾਈਜ਼ਰੀ ਮਿਤੀ 14-05-2018 ਦੀ ਮੱਦ ਨੰ: 13 ਵਿੱਚ ਕਲਾਇੰਟਾਂ ਸਬੰਧੀ ਭੇਜੀ ਜਾਣ ਵਾਲੀ ਮਹੀਨਾਵਾਰ ਰਿਪੋਰਟ ਭੇਜਣ ਲਈ ਲਿਖਿਆ ਗਿਆ ਸੀ। ਇਸ ਤੋਂ ਇਲਾਵਾ ਫਰਮ/ਕੰਪਨੀ ਵੱਲੋਂ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰ ਆਦਿ ਸਬੰਧੀ ਮੁਕੰਮਲ ਜਾਣਕਾਰੀ ਵੀ ਉਕਤ ਐਕਟ ਦੀ ਧਾਰਾ 7 ਤਹਿਤ ਦਿੱਤੀ ਸੀ।
ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕੀਤੀ ਗਈ ਸੀ ਅਤੇ ਪੱਤਰ ਮਿਤੀ 08-10-2020 ਰਾਹੀਂ ਐਕਟ ਰੂਲਜ਼ ਤਹਿਤ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ ਸੂਚਨਾ ਨਿਰਧਾਰਤ ਪ੍ਰੋਫਾਰਮੇ ਵਿੱਚ ਭੇਜਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਪਰੰਤੂ ਲਾਇਸੰਸੀ ਵੱਲੋਂ ਅਜੇ ਤੱਕ ਵੀ ਕੋਈ ਰਿਪੋਰਟ ਨਹੀ ਭੇਜੀ ਗਈ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਪਰੰਤੂ ਲਾਇਸੰਸ ਨਵੀਨ ਨਾ ਕਰਵਾਉਣ ਦੀ ਸੂਰਤ ਵਿੱਚ ਇਸ ਦਫਤਰ ਵੱਲੋਂ ਪੱਤਰ ਮਿਤੀ 17-08-2021 ਰਾਹੀ ਲਾਇਸੰਸੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ, ਫਲਾਈ ਹਾਈ ਐਜ਼ੂਕੇਸ਼ਨਲ ਐਂਡ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰਬਰ 88, ਗਰਾਊਂਡ ਫਲੋਰ , ਫੇਜ- 3ਬੀ2, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੰਸ ਨੰ: 47 ਐਮ.ਸੀ.-2 ਮਿਤੀ 24 ਅਗਸਤ 2016 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...