August 27, 2026, 11:24 am
----------- Advertisement -----------
HomeNewsPunjabਮਸ: ਫਰੰਟੀਅਰਜ਼ ਰੂਟਸ ਅਕੈਡਮੀ ਐਂਡ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ 90 ਦਿਨਾਂ...

ਮਸ: ਫਰੰਟੀਅਰਜ਼ ਰੂਟਸ ਅਕੈਡਮੀ ਐਂਡ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ

Published on

----------- Advertisement -----------

ਐਸ.ਏ.ਐਸ ਨਗਰ 6 ਜੁਲਾਈ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਮਨਿੰਦਰ ਕੌਰ ਬਰਾੜ ਵੱਲੋਂ ਮੈਸ: ਫਰੰਟੀਅਰਜ਼ ਰੂਟਸ ਅਕੈਡਮੀ ਐਂਡ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਫਰਮ,ਐਸ.ਸੀ.ਓ ਨੰਬਰ 79,ਤੀਜੀ ਮੰਜਿਲ, ਫੇਜ਼-2,ਮੋਹਾਲੀ, ਜਿਲ੍ਹਾ ਐਸ.ਏ.ਐਸ ਨਗਰ ਨੂੰ ਕੰਸਲਟੈਂਸੀ,ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਫਰੰਟੀਅਰਜ਼ ਰੂਟਸ ਅਕੈਡਮੀ ਐਂਡ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਨੂੰ ਕੰਸਲਟੈਂਸੀ,ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 23 ਜੁਲਾਈ 2024 ਤੱਕ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ ਤੇ ਦਫਤਰ ਵੱਲੋਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।
ਉਨ੍ਹਾਂ ਦੱਸਿਆ ਕੰਪਨੀ ਵੱਲੋਂ ਆਪਣੇ ਜਵਾਬ ਵਿੱਚ ਭੇਜੀ ਕਲਾਇੰਟ ਰਿਪੋਰਟ ਤੋਂ ਪਾਇਆ ਗਿਆ ਕਿ ਸ਼ਿਕਾਇਤ ਕਰਤਾ ਸਬੰਧੀ ਕੋਈ ਵੀ ਵੇਰਵਾ, ਭਾਵ ਕਲਾਇੰਟ ਡਿਟੇਲ, ਉਸ ਵਿਦਿਆਰਥੀ ਨੇ ਕੰਪਨੀ ਪਾਸ ਕਿਸ ਕੰਮ ਲਈ ਪਹੁੰਚ ਕੀਤੀ ਸੀ ਅਤੇ ਕੰਪਨੀ ਨੇ ਕਲਾਇੰਟ ਪਾਸੋਂ ਕਿੰਨੀ ਫੀਸ ਲਈ ਸੀ, ਬਾਰੇ ਕੋਈ ਵੇਰਵਾ ਰਿਪੋਰਟਾਂ ਵਿੱਚ ਦਰਜ ਨਹੀਂ ਹੈ। ਇਸ ਸਬੰਧੀ ਕੰਪਨੀ ਦੇ ਡਾਇਰੈਕਟਰਾਂ ਨੂੰ ਆਪਣਾ ਪੱਖ ਸ਼ਪੱਸ਼ਟ ਕਰਨ ਦਾ ਮੌਕਾ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਗਿਆ । ਤਹਿਸੀਲਦਾਰ, ਖਰੜ੍ਹ ਵੱਲੋਂ ਨੋਟਿਸ ਸਬੰਧੀ ਰਿਪੋਰਟ ਭੇਜਕੇ ਸੂਚਿਤ ਕੀਤਾ ਗਿਆ ਕਿ ਜਲਵਾਯੂ ਟਾਵਰ ਬਲਾਕ-ਐਨ ਮਕਾਨ ਨੰ 103, ਤੇ ਜਾਕੇ ਹਰਪ੍ਰੀਤ ਨਿਝਰ ਬਾਰੇ ਪਤਾ ਕੀਤਾ ਗਿਆ ਜੋ ਕਿ ਇਸ ਜਗ੍ਹਾ ਤੇ ਨਹੀ ਰਹਿੰਦੀ ਹੈ। ਉਨ੍ਹਾਂ ਦੱਸਿਆ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾ ਦੀ ਉਲੰਘਣਾ ਕੀਤੀ ਜਾ ਰਹੀ ਹੈ । ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਦੇ ਸਨਮਾਨ ਸਮਾਰੋਹ...

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...