September 13, 2026, 2:25 am
----------- Advertisement -----------
HomeNewsBreaking Newsਏ.ਡੀ.ਸੀ ਵੱਲੋਂ ਹੀਰਾ ਕੰਸਲਟੇਸ਼ਨ ਐਂਡ ਸਰਵਿਸ਼ਿਜ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਹੀਰਾ ਕੰਸਲਟੇਸ਼ਨ ਐਂਡ ਸਰਵਿਸ਼ਿਜ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਾਰਚ 2024 (ਬਲਜੀਤ ਮਰਵਾਹਾ) – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਹੀਰਾ ਕੰਸਲਟੇਸ਼ਨ ਐਂਡ ਸਰਵਿਸ਼ਿਜ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਹੀਰਾ ਕੰਸਲਟੇਸ਼ਨ ਐਂਡ ਸਰਵਿਸ਼ਿਜ ਫਰਮ ਐਸ.ਸੀ.ਓ. ਨੰਬਰ 509 ਟਾਪ ਫਲੌਰ, ਸੈਕਟਰ 70 ਮੋਹਾਲੀ ਦੇ ਮਾਲਕ ਸ੍ਰੀਮਤੀ ਰੀਤ ਕੌੜਾ ਪੁੱਤਰੀ ਸ੍ਰੀ ਬਲਵਿੰਦਰ ਸਿੰਘ ਪਤਨੀ ਸ੍ਰੀ ਕੁਲਵੀਰ ਸਿੰਘ ਅਤੇ ਸ੍ਰੀ ਕੁਲਵੀਰ ਸਿੰਘ ਕੌੜਾ ਪੁੱਤਰ ਸ੍ਰੀ ਦਲੀਪ ਸਿੰਘ ਵਾਸੀ ਮਕਾਨ ਨੰ: 1102 ਸੈਕਟਰ 79 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 20 ਫਰਵਰੀ 2022 ਨੂੰ ਖਤਮ ਹੋ ਚੁੱਕੀ ਹੈ।

ਇਸ ਦਫਤਰ ਦੇ ਪੱਤਰ ਮਿਤੀ 09-02-2017 ਅਤੇ ਪੱਤਰ ਮਿਤੀ 26-06-2020 ਰਾਹੀਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਜਾਰੀ ਕਰਦੇ ਹੋਏ ਐਕਟ/ਰੂਲਜ਼ ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਕੰਪਨੀ ਵੱਲੋਂ ਕੀਤੇ ਜਾਣ ਵਾਲੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਦੀ ਮੰਗ ਕੀਤੀ ਗਈ। ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋਂ ਉਕਤ ਰਿਪੋਰਟਾਂ ਨਾ ਭੇਜਣ ਦੀ ਸੂਰਤ ਵਿੱਚ ਇਸ ਦਫਤਰ ਦੇ ਪੱਤਰ ਮਿਤੀ 09-11-2021 ਰਾਹੀਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ। ਫਰਮ ਨੂੰ ਨੋਟਿਸ ਜਾਰੀ ਕਰਨ ਦੇ ਬਾਵਜੂਦ ਫਰਮ ਦੇ ਪਾਰਟਨਰ ਖੁੱਦ ਜਾਂ ਉਹਨਾਂ ਦਾ ਕੋਈ ਵੀ ਨੁਮਾਇੰਦਾ ਇਸ ਦਫਤਰ ਵਿਖੇ ਹਾਜਰ/ਪੇਸ਼ ਨਹੀ ਹੋਇਆ ਹੈ।
ਇਸ ਤਰਾਂ ਫਰਮ ਦੇ ਪਾਰਟਨਰਾਂ ਵੱਲੋਂ ਐਕਟ/ਰੂਲਜ਼ ਅਧੀਨ ਕੀਤੇ ਜਾ ਰਹੇ ਕੰਮ ਸਬੰਧੀ ਕਲਾਇੰਟਾਂ, ਇਸ਼ਤਿਹਾਰ/ਸੈਮੀਨਾਰ ਆਦਿ ਬਾਰੇ ਨਿਰਧਾਰਤ ਪ੍ਰੋਫਾਰਮੇ ਵਿੱਚ ਸੂਚਨਾ ਨਾ ਭੇਜਣ ਕਰਕੇ ਅਤੇ ਫਰਮ ਵਿਰੁੱਧ ਪ੍ਰਾਪਤ ਹੋਈ ਸਿਕਾਇਤ ਬਾਬਤ ਵੀ ਆਪਣਾ ਪੱਖ ਸਪਸ਼ਟ ਕਰਨ ਹਿੱਤ ਇਸ ਦਫਤਰ ਵਿਖੇ ਹਾਜਰ ਪੇਸ਼ ਨਾ ਹੋਣ ਦੇ ਕਾਰਨ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਤਹਿਤ ਇਸ ਦਫਤਰ ਦੇ ਹੁਕਮ ਨੰਬਰ 268 ਮਿਤੀ 18-01-2022 ਰਾਹੀਂ ਫਰਮ ਨੂੰ ਜਾਰੀ ਲਾਇਸੰਸ ਨੰਬਰ 69/ਐਮ.ਸੀ-2 ਮਿਤੀ 21-02-2017 ਜੋ ਕਿ 30 ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ।
ਫਰਮ ਨੂੰ ਜਾਰੀ ਲਾਇਸੰਸ ਨੰ: 69/ਐਮ.ਸੀ.2 ਮਿਤੀ 21-02-2017 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 20-02-2022 ਨੂੰ ਖਤਮ ਹੋ ਚੁੱਕੀ ਹੈ। ਜਿਸ ਸਬੰਧੀ ਫਰਮ ਨੂੰ ਲਾਇਸੰਸ ਨਵੀਨ ਕਰਨ ਅਤੇ ਇਸ ਦਫਤਰ ਵਿਖੇ ਹਾਜਰ ਹੋਣ ਲਈ ਨੋਟਿਸ ਪੱਤਰ ਮਿਤੀ 07-11-2023 ਜਾਰੀ ਕੀਤਾ ਗਿਆ ਸੀ। ਪ੍ਰੰਤੂ ਲਾਇਸੰਸੀ ਹਾਜਰ ਨਹੀਂ ਹੋਏ ਅਤੇ ਨਾ ਹੀ ਨੋਟਿਸ ਦਾ ਜਵਾਬ ਭੇਜਿਆ ਗਿਆ। ਇਸ ਤੋਂ ਇਲਾਵਾ ਫਰਮ ਖਿਲਾਫ ਸ਼ਿਕਾਇਤ, ਲਾਇਸੰਸ ਮੁਅੱਤਲ ਅਤੇ ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋ ਚੁੱਕਾ ਹੈ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ, ਫਰਮ ਵਿਰੁੱਧ ਸ਼ਿਕਾਇਤ ਹੋਣ ਕਰਕੇ, ਦਫਤਰ ਬੰਦ ਹੋਣ ਕਰਕੇ ਅਤੇ ਇਸ ਦਫਤਰ ਵਿਖੇ ਹਾਜਰ ਨਾ ਹੋਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਹੀਰਾ ਕੰਸਲਟੇਸ਼ਨ ਐਂਡ ਸਰਵਿਸ਼ਿਜ ਫਰਮ ਨੂੰ ਜਾਰੀ ਲਾਇਸੰਸ ਨੰਬਰ 69/ਐਮ.ਸੀ.2 ਮਿਤੀ 21-02-2017 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਲਾਇਸੰਸੀ/ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...