September 6, 2026, 12:13 am
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਸਿੰਘ ਟਰੇਡ ਐਂਡ ਟੈਸਟ ਸੈਂਟਰ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਸਿੰਘ ਟਰੇਡ ਐਂਡ ਟੈਸਟ ਸੈਂਟਰ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਪ੍ਰੈਲ (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਸਿੰਘ ਟਰੇਡ ਐਂਡ ਟੈਸਟ ਸੈਂਟਰ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਸਿੰਘ ਟਰੇਡ ਐਂਡ ਟੈਸਟ ਸੈਂਟਰ ਫਰਮ ਐਸ.ਸੀ.ਓ. ਨੰ: 6, ਪਹਿਲੀ ਮੰਜ਼ਿਲ, ਗੁਲਮੋਹਰ ਕੰਪਲੈਕਸ, ਤਹਿਸੀਲ ਖਰੜ੍ਹ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸਿਮਰਨਜੀਤ ਸਿੰਘ ਪੁੱਤਰ ਸ੍ਰੀ ਸ਼ਮਸੇਰ ਸਿੰਘ ਵਾਸੀ ਵਾਸੀ ਮਕਾਨ ਨੰ:88, ਪਿੰਡ-ਮਨਾਣਾ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 157/ਆਈ.ਸੀ. ਮਿਤੀ 02 ਜੁਲਾਈ 2018 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 01 ਜੁਲਾਈ 2023 ਨੂੰ ਖਤਮ ਹੋ ਚੁੱਕੀ ਹੈ।
ਫਰਮ ਦੇ ਪ੍ਰੋਪਰਾਈਟਰ ਸਿਮਰਨਜੀਤ ਸਿੰਘ ਪੁੱਤਰ ਸ਼ਮਸੇਰ ਸਿੰਘ ਵੱਲੋਂ ਐਕਟ/ਰੂਲਜ਼/ਅਡਵਾਈਜਰੀ ਅਧੀਨ ਕੀਤੇ ਜਾ ਰਹੇ ਕੰਮ ਸਬੰਧੀ ਕਲਾਇੰਟਾਂ/ਇਸ਼ਤਿਹਾਰ/ਸੈਮੀਨਾਰ ਆਦਿ ਬਾਰੇ ਸੂਚਨਾਂ ਨਾ ਭੇਜਣ ਕਰਕੇ ਅਤੇ ਆਪਣਾ ਪੱਖ ਸਪਸ਼ਟ ਕਰਨ ਹਿੱਤ ਨੋਟਿਸ ਤਮੀਲ ਹੋਣ ਦੇ ਬਾਵਜੂਦ ਇਸ ਦਫਤਰ ਵਿਖੇ ਹਾਜਰ ਪੇਸ਼ ਨਾ ਹੋਣ ਕਾਰਨ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਦੀ ਉਲੰਘਣਾ ਨੂੰ ਮੁੱਖ ਰੱਖਦੇ ਹੋਏ ਸਿੰਘ ਟਰੇਡ ਐਂਡ ਟੈਸਟ ਸੈਂਟਰ, ਐਸ.ਸੀ.ਓ. ਨੰ: 6, ਪਹਿਲੀ ਮੰਜ਼ਿਲ, ਗੁਲਮੋਹਰ ਕੰਪਲੈਕਸ, ਤਹਿਸੀਲ ਖਰੜ੍ਹ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ ਮਿਤੀ 02.07.2018 ਦਫਤਰ ਦੇ ਪੱਤਰ ਮਿਤੀ 12.01.2022 ਰਾਹੀਂ ਮਿਤੀ 12.01.2022 ਤੋਂ ਅਗਲੇਰੇ 30 ਦਿਨਾਂ ਲਈ ਅਤੇ ਮੁੜ ਹੁਕਮ ਪੱਤਰ ਮਿਤੀ 31.05.2022 ਰਾਹੀਂ ਫਰਮ ਵਿਰੁੱਧ ਪ੍ਰਾਪਤ ਸਿਕਾਇਤਾਂ ਕਾਰਨ ਮਿਤੀ 27-05-2022 ਤੋਂ ਅਗਲੇਰੇ 60 ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ। ਫਰਮ ਨੂੰ ਇਹ ਹਦਾਇਤ ਕੀਤੀ ਗਈ ਸੀ ਕਿ ਉਸ ਵੱਲੋਂ ਕੀਤਾ ਜਾ ਰਿਹਾ ਕੰਮ ਮੁਅੱਤਲੀ ਦੇ ਸਮੇਂ ਦੌਰਾਨ ਬੰਦ ਕੀਤਾ ਜਾਵੇ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੇ ਸੈਕਸ਼ਨ 6(1)(e) ਅਧੀਨ ਫਰਮ ਦੇ ਪ੍ਰੋਪਰਾਈਟਰ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਦਾ ਆਖਰੀ ਮੌਕਾ ਦਿੰਦੇ ਹੋਏ ਪੱਤਰ ਮਿਤੀ 12-01-2022 ਰਾਹੀਂ ਕਾਰਨ ਦਸੋ ਨੋਟਿਸ ਜਾਰੀ ਕੀਤਾ ਗਿਆ ਸੀ।
ਫਰਮ ਦੇ ਪ੍ਰੋਪਰਾਈਟਰ ਸ੍ਰੀ ਸਿਮਰਨਜੀਤ ਸਿੰਘ ਪੁੱਤਰ ਸ਼ਮਸੇਰ ਸਿੰਘ ਨੇ ਮਿਤੀ 01-02-2022 ਨੂੰ ਇਸ ਦਫਤਰ ਵਿਖੇ ਹਾਜਰ/ਪੇਸ਼ ਹੋਕੇ ਉਸਨੂੰ ਜਾਰੀ ਨੋਟਿਸ ਸਬੰਧੀ ਜਵਾਬ ਸਮੇਤ ਮਹੀਨਾਵਾਰ ਕਲਾਇੰਟ ਰਿਪੋਰਟਾਂ/ਸਹਿ ਦਸਤਾਵੇਜ਼ ਆਦਿ ਪੇਸ਼ ਕੀਤੇ ਗਏ। ਉਪ ਮੰਡਲ ਮੈਜਿਸਟਰੇਟ, ਖਰੜ ਵੱਲੋਂ ਆਪਣੇ ਪੱਤਰ ਨੰ:534/ਐਮ.ਸੀ-2 ਮਿਤੀ 28-07-2022 ਅਤੇ ਪੱਤਰ ਨੰਬਰ 370/ਐਮ.ਟੀ.ਸੀ. ਮਿਤੀ 27-07-2022 ਰਾਹੀਂ ਫਰਮ ਵਿਰੁੱਧ ਪ੍ਰਾਪਤ ਸ਼ਿਕਾਇਤਾਂ ਸਬੰਧੀ ਪੇਸ਼ ਕੀਤੀਆਂ ਪੜਤਾਲ ਰਿਪੋਰਟਾਂ ਅਤੇ ਲਾਇਸੰਸੀ ਵੱਲੋਂ ਪੇਸ਼ ਕੀਤੇ ਗਏ ਜਵਾਬ ਨੂੰ ਵਿਚਾਰਨ ਉਪਰੰਤ ਫਰਮ ਸਿੰਘ ਟਰੇਡ ਐਂਡ ਟੈਸਟ ਸੈਂਟਰ ਨੂੰ ਜਾਰੀ ਲਾਇਸੰਸ ਨੂੰ ਇਸ ਦਫਤਰ ਦੇ ਪੱਤਰ ਮਿਤੀ 7.11.2018 ਰਾਹੀਂ ਇਸ ਸ਼ਰਤ ਤੇ ਮੁੜ ਬਹਾਲ ਕੀਤਾ ਗਿਆ ਸੀ ਕਿ ਲਾਇਸੰਸੀ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ/ਰੂਲਜ਼ ਅਤੇ ਅਡਵਾਈਜਰੀ ਤਹਿਤ ਨਿਯਮਤ/ਮੁਕੰਮਲ ਰਿਪੋਰਟਾਂ ਆਦਿ ਭੇਜਣ।
ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ 157/ਆਈ.ਸੀ. ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 01:07.2023 ਨੂੰ ਖਤਮ ਹੋ ਚੁੱਕੀ ਹੈ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 19-12-2023 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਰਜਿਸਟਰਡ ਪੱਤਰ ਰਾਹੀਂ ਜਾਰੀ ਕੀਤੇ ਨੋਟਿਸ ਅਣਡਲੀਵਰ ਪ੍ਰਾਪਤ ਹੋਏ ਹਨ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 07-02-2024 ਰਾਹੀਂ ਮੁੜ ਨੋਟਿਸ ਜਾਰੀ ਕੀਤੇ ਗਏ। ਜਿਸ ਸਬੰਧੀ ਤਹਿਸੀਲਦਾਰ, ਖਰੜ ਤੋਂ ਤਮੀਲੀ ਰਿਪੋਰਟ ਪ੍ਰਾਪਤ ਹੋਈ ਹੈ ਕਿ ਸਿਮਰਨਜੀਤ ਸਿੰਘ ਪੁੱਤਰ ਸ੍ਰੀ ਸ਼ਮਸੇਰ ਸਿੰਘ, ਵਾਸੀ ਮਕਾਨ ਨੰਬਰ 206, ਗੁਲਮੋਹਰ ਕੰਪਲੈਕਸ, ਸੈਕਟਰ 125, ਖਰੜ੍ਹ ਪੁੱਜ ਕੇ ਇਨ੍ਹਾਂ ਦਾ ਦਫਤਰ ਬੰਦ ਸੀ। ਵਿਅਕਤੀਆਂ ਤੋਂ ਆਲੇ-ਦੁਆਲੇ ਪੁੱਛ ਗਿੱਛ ਕੀਤੀ ਹੈ। ਇਕ ਚਸਪਾ ਕਾਪੀ ਕੀਤੀ ਗਈ ਹੈ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾਂ ਨਾ ਭੇਜਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਨੋਟਿਸ ਦਾ ਜਵਾਬ ਨਾ ਭੇਜਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਸਿੰਘ ਟਰੇਡ ਐਂਡ ਟੈਸਟ ਸੈਂਟਰ, ਰਜਿਸਟਰਡ ਦਫਤਰ: ਐਸ.ਸੀ.ਓ. ਨੰਬਰ. 6, ਪਹਿਲੀ ਮੰਜ਼ਿਲ, ਗੁਲਮੋਹਰ ਕੰਪਲੈਕਸ, ਤਹਿਸੀਲ ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 157/ਆਈ.ਸੀ ਮਿਤੀ 02-07-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...