November 19, 2026, 10:28 am
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਸਮਾਰਟ ਐਲਪਾਈਨ ਐਜੁਕੇਸ਼ਨ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਸਮਾਰਟ ਐਲਪਾਈਨ ਐਜੁਕੇਸ਼ਨ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 23 ਦਸੰਬਰ (ਬਲਜੀਤ ਮਰਵਾਹਾ) : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸਮਾਰਟ ਐਲਪਾਈਨ ਐਜੁਕੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਰਟ ਐਲਪਾਈਨ ਐਜੁਕੇਸ਼ਨ ਐਸ.ਸੀ.ਓ. ਨੰਬਰ 21, ਦੂਜੀ ਮੰਜ਼ਿਲ, ਫੇਜ਼ 3ਬੀ2, ਮੋਹਾਲੀ ਦੇ ਮਾਲਕਣ ਸੰਦੀਪ ਕੌਰ ਪਤਨੀ ਵਰਿੰਦਰ ਸਿੰਘ ਵਾਸੀ ਮਕਾਨ ਨੰਬਰ 1130 ਪਹਿਲੀ ਮੰਜ਼ਿਲ,ਫੇਜ਼ 3ਬੀ2 ਮੋਹਾਲੀ ਨੂੰ ਕੋਚਿੰਗ ਇੰਸੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 10 ਮਾਰਚ 2024 ਤੱਕ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਇਸੇ ਡੀ ਇਮ ਮੋਹਾਲੀ ਵੱਲੋਂ ਉਕਤ ਫਰਮ ਦੇ ਦਫ਼ਤਰ ਦੀ ਚੈਕਿੰਗ ਦੌਰਾਨ ਦਫ਼ਤਰ ਬੰਦ ਪਾਇਆ ਗਿਆ। ਉਕਤ ਫ਼ਰਮ ਪਾਸੋਂ ਮਹੀਨਾਵਾਰ ਰਿਪੋਰਟ ਪ੍ਰਾਪਤ ਨਾ ਹੋਣ ਤੇ ਨੋਟਿਸ ਵੀ ਜਾਰੀ ਕੀਤਾ ਗਿਆ ਜੋ ਅਨਕਲੇਮਡ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਬਾਅਦ ਵਿੱਚ ਉਕਤ ਫ਼ਰਮ ਦੇ ਪ੍ਰਤੀਨਿਧ ਵਲੋਂ ਦਫ਼ਤਰ ਹਾਜ਼ਰ ਹੋ ਕੇ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਵਲੋਂ ਕਰੋਨਾ ਦੇ ਕਾਰਨ ਅਕਤੂਬਰ 2022 ਚ ਦਫ਼ਤਰ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਪਾਸੋਂ ਲਾਇਸੰਸ ਨੂੰ ਹੋਲਡ ਕਰਨ ਜਾਂ ਰੱਦ ਕਰਨ ਦੀ ਬੇਨਤੀ ਦੇ ਆਧਾਰ ਤੇ ਅਤੇ ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 279/ਆਈ.ਸੀ. ਮਿਤੀ 11 ਮਾਰਚ 2019, ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...