November 19, 2026, 10:48 am
----------- Advertisement -----------
HomeNewsBreaking Newsਏ.ਡੀ.ਸੀ ਵੱਲੋਂ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 22 ਦਸੰਬਰ, 2023 (ਬਲਜੀਤ ਮਰਵਾਹਾ) – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਕ੍ਰਿਸ਼ਨਾ ਇੰਟਰਪ੍ਰਾਇਜ਼ਜ਼ ਐਸ.ਸੀ.ਐਫ. ਨੰਬਰ 127, ਦੂਜੀ ਮੰਜ਼ਿਲ, ਫੇਜ-7, ਮੋਹਾਲੀ ਦੇ ਮਾਲਕ ਸ੍ਰੀ ਅਨੁਪਮ ਚੋਪੜਾ ਪੁੱਤਰ ਸ੍ਰੀ ਸੁਰਿੰਦਰ ਮੋਹਨ ਚੋਪੜਾ ਵਾਸੀ ਮਕਾਨ ਨੰਬਰ 180-ਐਚ, ਸਪੈਂਜਲ ਆਈਟਜ਼, ਜ਼ੀਰਕਪੁਰ ਮੋਹਾਲੀ ਨੂੰ ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 18 ਸਤੰਬਰ 2024 ਨੂੰ ਖਤਮ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 345/ਆਈ.ਸੀ. ਮਿਤੀ 19.09.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...