May 19, 2024, 3:45 am
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਸਮਰ ਐਸੋਸੀਏਟਸ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਸਮਰ ਐਸੋਸੀਏਟਸ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਪ੍ਰੈਲ (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਸਮਰ ਐਸੋਸੀਏਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਸਮਰ ਐਸੋਸੀਏਟਸ ਫਰਮ ਸ਼ਾਪ ਨੰ: 04, ਛੱਜੂ ਮਾਜਰਾ, ਸੈਕਟਰ 126 ਖਰੜ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਬਲਜਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਮਕਾਨ ਨੰ: 173, ਫੇਜ਼ 4 ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 64 ਐਮ.ਸੀ.-2 ਮਿਤੀ 29 ਦਸੰਬਰ 2016 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 28 ਦਸੰਬਰ 2021 ਨੂੰ ਖਤਮ ਹੋ ਚੁੱਕੀ ਹੈ।
ਫਰਮ ਨੂੰ ਐਕਟ/ਰੂਲਜ਼ ਵਿੱਚ ਦਰਸਾਏ ਗਏ ਉਪਬੰਧਾਂ ਦੀ ਪਾਲਣਾਂ ਕਰਨ ਲਈ ਪੱਤਰ ਮਿਤੀ 26-06-2020 ਰਾਹੀਂ ਪਾਬੰਦ ਕੀਤਾ ਗਿਆ ਸੀ। ਲਾਇਸੰਸ ਦੀਆਂ ਸ਼ਰਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, ਰੂਲਜ਼, ਸੋਧਾਂ, ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਮਹੀਨਾਵਾਰ ਰਿਪੋਰਟ, ਉਕਤ ਐਕਟ ਦੀ ਧਾਰਾ 7 ਅਧੀਨ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ/ਸੈਮੀਨਾਰਾਂ ਸਬੰਧੀ ਜਾਣਕਾਰੀ ਇਸ ਦਫਤਰ ਅਤੇ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਉਕਤ ਰਿਪੋਰਟਾਂ (ਲਾਇਸੰਸੀ ਜਾਰੀ ਹੋਣ ਤੋਂ ਹੁਣ ਤੱਕ) ਨਾ ਭੇਜਣ ਦੀ ਸੂਰਤ ਵਿੱਚ ਇਸ ਦਫਤਰ ਵੱਲੋਂ ਪੱਤਰ ਮਿਤੀ 28.10.2024 ਅਤੇ ਯਾਦ ਪੱਤਰ ਮਿਤੀ 13.01.2021 ਰਾਹੀਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ-6(1)(e) ਅਧੀਨ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਰਿਪੋਰਟਾਂ ਇਸ ਦਫਤਰ ਵਿਖੇ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ। ਤਹਿਸੀਲਦਾਰ, ਮੋਹਾਲੀ ਵੱਲੋਂ ਰਿਹਾਇਸ਼ ਪਤੇ ਤੇ ਤਮੀਲੀ ਰਿਪੋਰਟ ਭੇਜਕੇ ਲਿਖਿਆ ਹੈ ਕਿ ਦਿੱਤੇ ਗਏ ਪਤੇ ਮਕਾਨ ਨੰ:173, ਫੇਜ-4, ਮੋਹਾਲੀ ਵਿੱਚ ਗਿਆ ਅਤੇ ਪੁੱਛ ਪੜਤਾਲ ਕਰਨ ਤੇ ਪਤਾ ਲਗਿਆ ਹੈ ਕਿ ਬਲਜਿੰਦਰ ਸਿੰਘ ਪੁੱਤਰ ਸ੍ਰੀ ਮਨਜੀਤ ਸਿੰਘ ਇਸ ਪਤੇ ਤੇ ਕਿਰਾਏ ਤੇ ਰਹਿੰਦਾ ਸੀ ਅਤੇ ਹੁਣ ਕਿਸੇ ਹੋਰ ਪਤੇ ਤੇ ਸਿਫਟ ਕਰਕੇ ਜਾ ਚੁੱਕੇ ਹਨ ਅਤੇ ਕੋਈ ਹੋਰ ਪਤਾ ਨਹੀ ਲਗ ਪਾਇਆ।
ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ 64/ਐਮ.ਸੀ.-2 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 28.12.2021 ਨੂੰ ਖਤਮ ਹੋ ਚੁੱਕੀ ਹੈ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 07-03-2022 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ । ਪ੍ਰੰਤੂ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾਂ ਨਾ ਭੇਜਣ ਕਰਕੇ, ਨੋਟਿਸ ਦਾ ਜਵਾਬ ਨਾ ਭੇਜਣ ਕਰਕੇ, ਲਾਇਸੰਸ ਰੀਨਿਊ ਨਹੀ ਅਪਲਾਈ ਨਾ ਕਰਨ ਕਰਕੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਸਮਰ ਐਸੋਸੀਏਟਸ, ਸ਼ਾਪ ਨੰ: 04, ਛੱਜੂ ਮਾਜਰਾ, ਸੈਕਟਰ-126, ਖਰੜ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 64/ਐਮ.ਸੀ.-2 ਮਿਤੀ 29-12-2016 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇਹ ਲੋਕਾਂ ਨੂੰ ਨਹੀਂ ਖਾਣਾ ਚਾਹੀਦਾ ਪਪੀਤਾ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ

ਪਪੀਤਾ ਇਕ ਅਜਿਹਾ ਫਲ ਹੈ, ਜਿਸ ਨੂੰ ਖਾਣ ਨਾਲ ਦਿਲ ਦੇ ਰੋਗ, ਹਾਈਪਰਟੈਨਸ਼ਨ, ਸ਼ੂਗਰ,...

ਪਵਨ ਖੇੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤੇ ਕਾਂਗਰਸ ਦੇ ਵਾਅਦੇ ਨੂੰ ਦੁਹਰਾਇਆ, ਭਾਜਪਾ ‘ਤੇ ਨਿਸ਼ਾਨਾ ਸਾਧਿਆ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਡੀਆ ਅਤੇ ਪਬਲੀਸਿਟੀ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਲੁਧਿਆਣਾ...

ਡਾ.ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਪਹੁੰਚਿਆ ਭਾਰਤ

ਅੰਮ੍ਰਿਤਸਰ , 18 ਮਈ - ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ...

ਪਲਵਲ ‘ਚ ਕੂਲਰ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਪਲਵਲ ਦੇ ਹੋਡਲ-ਪੁਨਹਾਨਾ ਮੋੜ 'ਤੇ ਬੋਰਕਾ ਪਿੰਡ ਨੇੜੇ ਸਥਿਤ ਕੂਲਰ ਬਣਾਉਣ ਵਾਲੀ ਫੈਕਟਰੀ 'ਚ...

ਵੱਧਦੀ ਗਰਮੀ ਕਾਰਨ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ ਅਤੇ ਹਰਿਆਣਾ ਵਿੱਚ ਬਹੁਤ ਗਰਮੀ ਪੈ ਰਹੀ ਹੈ। ਹਰਿਆਣਾ ਤੋਂ ਬਾਅਦ ਪੰਜਾਬ ਵਿੱਚ...

ਅਨਿਲ ਕਪੂਰ ਨੇ ਫਿਲਮ ਹਾਊਸਫੁੱਲ 5 ਨਹੀਂ ਦੇਣਗੇ ਦਿਖਾਈ, ਜਾਣੋ ਵਜ੍ਹਾ

ਅਨਿਲ ਕਪੂਰ ਫਿਲਮ ਹਾਊਸਫੁੱਲ 5 'ਚ ਨਜ਼ਰ ਨਹੀਂ ਆਉਣਗੇ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ...

ਹਿਮਾਚਲ ਦੇ 9 ਜ਼ਿਲ੍ਹਿਆਂ ‘ਚ ਗਰਮੀ ਦਾ ਕਹਿਰ, 24 ਘੰਟੇ ਗਰਮੀ ਦੀ ਲਹਿਰ ਦੀ ਚੇਤਾਵਨੀ

ਦੇਸ਼ ਦੇ ਮੈਦਾਨੀ ਸੂਬਿਆਂ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ 'ਚ ਵੀ ਗਰਮੀ ਸ਼ੁਰੂ ਹੋ ਗਈ...

ਫਾਜ਼ਿਲਕਾ ‘ਚ ਕਮਿਸ਼ਨਰ ਦਫਤਰ ‘ਚ ਮੁਲਾਜ਼ਮਾਂ ਦੀ ਭੀੜ, ਸਿਹਤ ਦਾ ਹਵਾਲਾ ਦਿੰਦੇ ਹੋਏ ਚੋਣ ਡਿਊਟੀ ਤੋਂ ਛੁੱਟੀ ਦੀ ਮੰਗ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਵਾਲੇ ਦਿਨ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ...

ਲੁਧਿਆਣਾ ‘ਚ ਹੌਜ਼ਰੀ ਵਪਾਰੀਆਂ ਦਾ ਪ੍ਰਦਰਸ਼ਨ, ਜਾਣੋ ਪੂਰਾ ਮਾਮਲਾ

ਹੌਜ਼ਰੀ ਵਪਾਰੀਆਂ ਨੇ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀਆਂ...