May 12, 2026, 1:01 am
----------- Advertisement -----------
HomeNewsLatest Newsਅਲ ਵਾਹਿਦ ਟੂਰ ਐਂਡ ਟਰੈ​​ਵਲਸ ਫਰਮ ਦਾ ਲਾਇਸੈਂਸ ਰੱਦ

ਅਲ ਵਾਹਿਦ ਟੂਰ ਐਂਡ ਟਰੈ​​ਵਲਸ ਫਰਮ ਦਾ ਲਾਇਸੈਂਸ ਰੱਦ

Published on

----------- Advertisement -----------

ਐਸ.ਏ.ਐਸ ਨਗਰ 4 ਅਪ੍ਰੈਲ : ਅਲ ਵਾਹਿਦ ਟੂਰ ਐਂਡ ਟਰੈਵਲਸ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਕੀਤਾ ਗਿਆ ਲਾਇਸੈਂਸ ਤੁਰੰਤ ਪ੍ਰਭਾਵ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੋਮਲ ਮਿੱਤਲ ਆਈ.ਏ.ਐਸ ਵੱਲੋ ਵਾਰਡ ਨੰ 07,ਚੰਡੀਗੜ੍ਹ ਰੋਡ, ਬੱਸ ਸਟੈਂਡ, ਕੁਰਾਲੀ, ਤਹਿਸੀਲ-ਖਰੜ੍ਹ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਰੱਦ ਕਰ ਦਿੱਤਾ ਹੈ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅਲ ਵਾਹਿਦ ਟੂਰ ਐਂਡ ਟਰੈਵਲਸ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 02 ਜੁਲਾਈ 2022 ਤੱਕ ਸੀ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ ।

ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ।ਇਸ ਸਬੰਧੀ ਫਰਮ ਦੇ ਤਿੰਨਾਂ ਪਾਰਟਨਰਾਂ ਵੱਲੋਂ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਤਿੰਨ੍ਹਾਂ ਧਿਰਾਂ ਵਿੱਚ ਕੁੱਝ ਆਪਸੀ ਮੱਤਭੇਦ ਹੋਣ ਕਾਰਨ ਉਨ੍ਹਾਂ ਨੇ ਕੰਮ ਨਹੀ ਕੀਤਾ ਹੈ ਅਤੇ ਨਾ ਹੀ ਭਵਿੱਖ ਵਿੱਚ ਇਹ ਕੰਮ ਕਰਨ ਦੇ ਇਛੱਕ ਹਨ।

 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਲਾਇਸੰਸੀ ਵੱਲੋਂ ਤਿੰਨ ਮਹੀਨਿਆ ਤੱਕ ਲਗਾਤਾਰ ਸਮੇਂ ਲਈ ਟ੍ਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਹਿਣ ਕਾਰਨ ਉਕਤ ਲਾਇਸੰਸ ਨੂੰ ਤੁਰੰਤ ਅਸਰ ਨਾਲ ਰੱਦ ਕੀਤਾ ਗਿਆ ਹੈ। ਉਨਾਂ ਕਿਹਾ ਐਕਟ,ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁੱਦ ਜਾਂ ਇਸਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸ, ਫਰਮ ਦੇ ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਦੇ ਜਿੰਮੇਵਾਰ ਹੋਣਗੇ ।
----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...