August 15, 2026, 4:47 am
----------- Advertisement -----------
HomeNewsਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ

ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ

Published on

----------- Advertisement -----------

ਐਸ.ਏ.ਐਸ ਨਗਰ, 06 ਨਵੰਬਰ (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਵੱਲੋ ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਫਰਮ ਬੂਥ ਨੰ: 120-121, ਬੇਸਮੈਂਟ, ਫੇਜ਼-9, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਫਰਮ ਬੂਥ ਨੰ: 120-121, ਬੇਸਮੈਂਟ, ਫੇਜ਼-9, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 29 ਜੁਲਾਈ 2025 ਤੱਕ ਹੈ। ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।

ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸੀਲਦਾਰ ਮੋਹਾਲੀ ਵੱਲੋਂ ਫਰਮ ਦੇ ਦਫ਼ਤਰੀ ਪਤੇ ਉੱਤੇ ਭੇਜੇ ਨੋਟਿਸ ਦੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਵੱਲੋ ਬਾਂਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਫਰਮ ਬੂਥ ਨੰ: 120-121, ਬੇਸਮੈਂਟ, ਫੇਜ਼-9, ਮੋਹਾਲੀ ਦੇ ਦਿੱਤੇ ਪਤੇ ਉਤੇ ਇਸ ਫਰਮ ਦਾ ਕੋਈ ਵਿਅਕਤੀ ਨਹੀਂ ਰਹਿੰਦਾ ਅਤੇ ਦਫਤਰੀ ਪਤੇ ਤੇ ਜਾਰੀ ਨੋਟਿਸ ਬਾਬਤ ਰਿਪੋਰਟ ਕੀਤੀ ਹੈ ਕਿ ਦਿੱਤੇ ਪਤੇ ਉਤੇ ਇਸ ਨਾਮ ਦਾ ਦਫਤਰ ਬੰਦ ਹੈ।
ਜਿਸ ਕਾਰਨ ਉਕਤ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...