November 17, 2026, 2:02 pm
----------- Advertisement -----------
HomeNewsBreaking Newsਪੰਜਾਬ ਦੇ ਚਾਰ ਆਈਲੈਟਸ ਸੈਂਟਰਾਂ ਦੇ ਲਾਇਸੰਸ ਕੀਤੇ ਮੁਅੱਤਲ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਚਾਰ ਆਈਲੈਟਸ ਸੈਂਟਰਾਂ ਦੇ ਲਾਇਸੰਸ ਕੀਤੇ ਮੁਅੱਤਲ, ਪੜ੍ਹੋ ਪੂਰੀ ਖ਼ਬਰ

Published on

----------- Advertisement -----------
  • 18 ਫਰਵਰੀ ਤੱਕ ਲਾਇਸੰਸ ਨਵੀਨਕਰਨ ਦੀ ਅਰਜ਼ੀ ਨਾ ਪ੍ਰਾਪਤ ਹੋਣ ਦੀ ਸੂਰਤ ਵਿੱਚ ਲਾਇਸੰਸ ਕੀਤੇ ਜਾਣਗੇ ਰੱਦ

ਸ੍ਰੀ ਮੁਕਤਸਰ ਸਾਹਿਬ, 11 ਫਰਵਰੀ 2023 – ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਸ਼ੁੱਕਰਵਾਰ 10 ਫਰਵਰੀ ਮਲੋਟ ਰੋਡ ਤੇ ਸਥਿਤ ਚਾਰ ਆਈਲੈਟਸ ਸੈਂਟਰਾਂ ਬੈਟਰ ਚੁਆਇਸ ਇੰਸਟੀਚਿਊਟ, ਕੈਮਬਰਿਜ਼ ਇੰਡੀਆ, ਬ੍ਰਿਟਿਸ਼ ਨੈਵੀਗੇਟਰ ਅਤੇ ਨਿਉ ਗਰੇਅ ਮੈਟਰ ਦੇ ਲਾਇਸੰਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਸ ਸਬੰਧੀ ਪ੍ਰੈਸ ਦੇ ਮਾਧਿਅਮ ਰਾਹੀਂ ਵਿਨੀਤ ਕੁਮਾਰ, ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚੋਂ ਬੈਟਰ ਚੁਆਇਸ ਅਤੇ ਬ੍ਰਿਟਿਸ਼ ਨੈਵੀਗੇਟਰ ਦੀ ਮਿਆਦ 13 ਨਵੰਬਰ 2022 ਨੂੰ ਖਤਮ ਹੋ ਚੁੱਕੀ ਹੈ ਜਦਕਿ ਕੈਮਬਰਿਜ਼ ਇੰਡੀਆ ਦੀ ਮਿਆਦ 13 ਦਸੰਬਰ 2022 ਅਤੇ ਨਿਉ ਗਰੇਅ ਮੈਟਰ ਦੀ ਮਿਆਦ 16 ਜਨਵਰੀ 2023 ਨੂੰ ਖਤਮ ਹੋ ਚੁੱਕੀ ਹੈ। ਪ੍ਰੰਤੂ ਮਿਆਦ ਖਤਮ ਹੋਣ ਦੇ ਬਾਵਜੂਦ ਵੀ ਇਨ੍ਹਾਂ ਲਾਇਸੰਸ ਧਾਰਕਾਂ ਨੇ ਨਾਂ ਤਾਂ ਲਾਇਸੰਸ ਨਵੀਨਕਰਨ ਦੀ ਦਰਖਾਸਤ ਦਿੱਤੀ ਅਤੇ ਨਾ ਹੀ ਆਪਣਾ ਲਾਇਸੰਸ ਸਮਰਪਣ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਆਈਲੈਟਸ, ਕੰਸਲਟੈਂਸੀ ਅਤੇ ਟਿਕਟਿੰਗ ਦਾ ਕੰਮ ਕਰਨ ਵਾਲੇ ਏਜੰਟਾਂ ਨੂੰ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਲਾਇਸੰਸ ਜਾਰੀ ਕੀਤੇ ਜਾਂਦੇ ਹਨ, ਜਿਨ੍ਹਾਂ ਦੀ ਮਿਆਦ ਪੰਜ ਸਾਲ ਹੁੰਦੀ ਹੈ। ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਲਾਇਸੰਸ ਦੀ ਮਿਆਦ ਖਤਮ ਹੋਣ ਤੋਂ ਦੋ ਮਹੀਨੇ ਪਹਿਲਾਂ ਇਸਨੂੰ ਨਵੀਨਕਰਨ ਲਈ ਅਰਜੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਦਫ਼ਤਰ ਵਿਖੇ ਜਮ੍ਹਾ ਕਰਵਾਉਣੀ ਲਾਜ਼ਮੀ ਹੁੰਦੀ ਹੈ।

ਉਨ੍ਹਾਂ ਸਬੰਧਤ ਸੈਂਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ 18 ਫਰਵਰੀ 2023 ਤੱਕ ਆਪਣਾ ਲਾਇਸੰਸ ਨਵੀਨਕਰਨ ਲਈ ਜ਼ਰੂਰੀ ਦਸਤਾਵੇਜ਼ ਇਸ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣ ਜਾਂ ਆਪਣਾ ਲਾਇਸੰਸ ਡੀ.ਸੀ. ਦਫ਼ਤਰ ਵਿਖੇ ਸਮਰਪਣ ਕੀਤਾ ਜਾਵੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਨ੍ਹਾਂ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ ਅਤੇ ਇਸਨੂੰ ਦੁਬਾਰਾ ਨਵੀਨੀਕਰਨ ਲਈ ਵਿਚਾਰਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...