November 9, 2025, 6:58 am
----------- Advertisement -----------
HomeNewsLatest Newsਮੈਸ: ਡੀ.ਸੀ. ਓਵਰਸਿਸ ਅਤੇ ਜੇ.ਐਮ ਇੰਟਰਪਰਾਇਸਿਜ਼ ਫਰਮਾਂ ਦੇ ਲਾਇਸੈਸ 90 ਦਿਨਾਂ ਲਈ...

ਮੈਸ: ਡੀ.ਸੀ. ਓਵਰਸਿਸ ਅਤੇ ਜੇ.ਐਮ ਇੰਟਰਪਰਾਇਸਿਜ਼ ਫਰਮਾਂ ਦੇ ਲਾਇਸੈਸ 90 ਦਿਨਾਂ ਲਈ ਮੁਅੱਤਲ

Published on

----------- Advertisement -----------

ਐਸ.ਏ.ਐਸ ਨਗਰ, 27 ਜਨਵਰੀ: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਮਨਿੰਦਰ ਕੌਰ ਬਰਾੜ ਪੀ.ਸੀ.ਐਸ ਵੱਲੋ ਮੈਸਰਜ਼ ਮੈਸ:ਡੀ.ਸੀ. ਓਵਰਸਿਸ ਐਸ.ਸੀ.ਓ. ਨੰਬਰ 36 ,ਦੂਜੀ ਮੰਜਿਲ, ਸੈਕਟਰ 71 ਮੋਹਾਲੀ ਅਤੇ ਜੇ.ਐਮ. ਇੰਟਰਪਰਾਇਸਿਜ਼ ਐਸ.ਸੀ.ਐਫ. ਨੰਬਰ 26 ਦੂਜੀ ਮੰਜਿਲ ਫੇਜ਼ 6 ਮੋਹਾਲੀ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮੈਸ:ਡੀ.ਸੀ. ਓਵਰਸਿਸ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 9 ਅਗਸਤ 2023 ਤੱਕ ਹੈ ਅਤੇ ਜੇ.ਐਮ. ਇੰਟਰਪਰਾਇਸਿਜ਼ ਫਰਮ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਮਿਆਦ 7 ਮਈ 2023 ਤੱਕ ਹੈ। ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।

ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸੀਲਦਾਰ ਮੋਹਾਲੀ ਵੱਲੋਂ ਫਰਮ ਦੇ ਦਫ਼ਤਰੀ ਪਤੇ ਉੱਤੇ ਭੇਜੇ ਨੋਟਿਸ ਦੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਮੈਸ:ਡੀ.ਸੀ. ਓਵਰਸਿਸ ਐਸ.ਸੀ.ਓ. ਨੰਬਰ 36 ,ਦੂਜੀ ਮੰਜਿਲ, ਸੈਕਟਰ 71 ਮੋਹਾਲੀ ਦੇ ਦਿੱਤੇ ਪਤੇ ਉਤੇ ਇਸ ਫਰਮ ਦਾ ਕੋਈ ਵਿਅਕਤੀ ਨਹੀਂ ਰਹਿੰਦਾ ਅਤੇ ਦਫਤਰੀ ਪਤੇ ਤੇ ਜਾਰੀ ਨੋਟਿਸ ਬਾਬਤ ਰਿਪੋਰਟ ਕੀਤੀ ਹੈ ਕਿ ਦਿੱਤੇ ਪਤੇ ਉਤੇ ਇਸ ਨਾਮ ਦਾ ਦਫਤਰ ਬੰਦ ਹੈ।

ਜੇ.ਐਮ. ਇੰਟਰਪਰਾਇਸਿਜ਼ ਐਸ.ਸੀ.ਐਫ. ਨੰਬਰ 26 ਦੂਜੀ ਮੰਜਿਲ ਫੇਜ਼ 6 ਮੋਹਾਲੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਫਰਮ ਨੂੰ ਨੋਟਿਸ ਜਾਰੀ ਹੋਣ ਅਤੇ ਇਤਲਾਹ ਕਰਨ ਦੇ ਬਾਵਜੂਦ ਪ੍ਰੋਪਰਾਇਟਰ ਖੁਦ ਜਾਂ ਉਸ ਦਾ ਕੋਈ ਨੁਮਾਇੰਦਾ ਇਸ ਦਫਤਰ ਵਿਖੇ ਹਾਜ਼ਰ ਨਹੀਂ ਹੋਇਆ। ਜਿਸ ਕਾਰਨ ਉਕਤ ਦੋਨਾਂ ਫਰਮਾਂ ਦੇ ਲਾਇਸੈਸ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...

ਤਰਨਤਾਰਨ ਦੀ SSP ਸਸਪੈਂਡ, ਅਕਾਲੀ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਲਜ਼ਾਮ

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ...

ਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ ‘ਚ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ,8 ਸਾਲਾਂ ਬਾਅਦ ਮਿਲੀ ਕਾਮਯਾਬੀ

ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਦੋਹਰੇ ਕਤਲ ਮਾਮਲੇ...

ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ , ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ...

ਯਾਤਰੀਆਂ ਨੂੰ ਮਿਲੇਗੀ ਰਾਹਤ, ਅੱਜ ਤੋਂ 18 ਘੰਟੇ ਖੁੱਲ੍ਹੇਗਾ ਚੰਡੀਗੜ੍ਹ ਏਅਰਪੋਰਟ, ਫਲਾਈਟਸ ਦਾ ਵਧਿਆ ਸਮਾਂ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਤੋਂ ਅੱਜ ਤੋਂ ਉਡਾਣ ਸੇਵਾਵਾਂ ਦਾ...

ਪੰਜਾਬ ਦੀ ਵਿਰਾਸਤ ‘ਤੇ ਭਾਜਪਾ ਦਾ ਹਮਲਾ! AAP ਸਾਂਸਦ ਬੋਲੇ- “ਨਹੀਂ ਦੱਬੇਗਾ ਪੰਜਾਬ”

ਕੇਂਦਰ ਦੀ ਭਾਜਪਾ ਸਰਕਾਰ ਨੇ ਅਚਾਨਕ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰ ਦਿੱਤੀ। ਇੱਕ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ...