November 10, 2026, 11:59 pm
----------- Advertisement -----------
HomeNewsBreaking Newsਬਲਾਤਕਾਰੀ ਨੂੰ ਉਮਰ ਕੈਦ: 100 ਰੁਪਏ ਦਾ ਲਾਲਚ ਦੇ ਕੇ ਨਾਬਾਲਿਗ ਨਾਲ...

ਬਲਾਤਕਾਰੀ ਨੂੰ ਉਮਰ ਕੈਦ: 100 ਰੁਪਏ ਦਾ ਲਾਲਚ ਦੇ ਕੇ ਨਾਬਾਲਿਗ ਨਾਲ ਕੀਤਾ ਸੀ ਬਲਾਤਕਾਰ

Published on

----------- Advertisement -----------
  • 1.10 ਲੱਖ ਦਾ ਜੁਰਮਾਨਾ ਵੀ ਲਗਾਇਆ

ਲੁਧਿਆਣਾ 19 ਅਕਤੂਬਰ 2022 – ਲੁਧਿਆਣਾ ਦੀ ਇੱਕ ਅਦਾਲਤ ਨੇ ਨਾਬਾਲਗ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਸਜ਼ਾ ਵਧੀਕ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਸੁਣਾਈ। ਅਦਾਲਤ ਨੇ ਦੋਸ਼ੀਆਂ ‘ਤੇ 1 ਲੱਖ 10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਪੀੜਤਾ ਦੀ ਮਾਂ ਦੀ ਸ਼ਿਕਾਇਤ ‘ਤੇ 29 ਨਵੰਬਰ 2019 ਨੂੰ ਥਾਣਾ ਮੋਤੀ ਨਗਰ ਦੀ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਸ ਦੀ 11 ਸਾਲਾ ਛੋਟੀ ਬੱਚੀ ਘਰ ਵਿੱਚ ਇਕੱਲੀ ਸੀ ਤਾਂ ਮੁਲਜ਼ਮ ਉਸ ਨੂੰ 100 ਰੁਪਏ ਦਾ ਲਾਲਚ ਦੇ ਕੇ ਆਪਣੇ ਨਾਲ ਲੈ ਗਿਆ ਅਤੇ ਆਪਣੇ ਕਮਰੇ ਵਿੱਚ ਲੈ ਕੇ ਉਸ ਨਾਲ ਜਬਰ-ਜ਼ਨਾਹ ਕੀਤਾ।

ਬੇਟੀ ਨੇ ਸ਼ਰਮ ਕਾਰਨ ਕਿਸੇ ਨੂੰ ਕੁਝ ਨਹੀਂ ਦੱਸਿਆ। ਜਦੋਂ ਇੱਕ ਦਿਨ ਫਿਰ ਦੋਸ਼ੀ ਉਸ ਦੀ ਧੀ ਨੂੰ ਜ਼ਬਰਦਸਤੀ ਆਪਣੇ ਨਾਲ ਲਿਜਾ ਰਿਹਾ ਸੀ ਤਾਂ ਉਸ ਨੇ ਰੌਲਾ ਪਾ ਕੇ ਉਸ ਨੂੰ ਫੜ ਲਿਆ ਅਤੇ ਆਪਣੀ ਧੀ ਨੂੰ ਉਸ ਦੇ ਚੁੰਗਲ ਵਿੱਚੋਂ ਛੁਡਵਾਇਆ।

ਮੁਲਜ਼ਮਾਂ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਅਦਾਲਤ ‘ਚ ਦੋਸ਼ੀ ਨੇ ਖੁਦ ਨੂੰ ਬੇਕਸੂਰ ਦੱਸਿਆ ਅਤੇ ਰਹਿਮ ਦੀ ਅਪੀਲ ਕੀਤੀ। ਮੁਲਜ਼ਮ ਨੇ ਕਿਹਾ ਕਿ ਉਸ ਨੂੰ ਇਸ ਕੇਸ ਵਿੱਚ ਝੂਠਾ ਫਸਾਇਆ ਗਿਆ ਹੈ, ਪਰ ਅਦਾਲਤ ਨੇ ਪੀੜਤ ਦੇ ਬਿਆਨਾਂ ਅਤੇ ਹੋਰ ਸਬੂਤਾਂ ਨੂੰ ਘੋਖਣ ਤੋਂ ਬਾਅਦ ਉਸ ਨੂੰ ਦੋਸ਼ੀ ਪਾਇਆ ਅਤੇ ਸਜ਼ਾ ਸੁਣਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...