June 24, 2026, 2:07 pm
----------- Advertisement -----------
HomeNewsLatest Newsਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ...

ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 20 ਮਈ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਪੀ.ਐਸ.ਪੀ.ਸੀ.ਐਲ ਦਫ਼ਤਰ ਖੰਨਾ-2 , ਜ਼ਿਲਾ ਲੁਧਿਆਣਾ ਵਿਖੇ ਤਾਇਨਾਤ ਲਾਈਨਮੈਨ ਮਨਜਿੰਦਰ ਸਿੰਘ ਉਰਫ਼ ਰਾਜੂ ਅਤੇ ਪਿੰਡ ਦੁਲਵਾਂ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ, ਬਲਾਕ ਖੇੜੀ ਨੌਧ ਸਿੰਘ, ਜਿਲ੍ਹਾ ਫਤਿਹਗੜ੍ਹ ਸਾਹਿਬ ਨੂੰ 12000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸਹਾਇਕ ਸਬ ਇੰਸਪੈਕਟਰ (ਸੇਵਾਮੁਕਤ) ਬਲਵਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰ ਕਲੋਨੀ, ਖੰਨਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਰਜ ਉੱਪਰ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ਲਈ ਬਿਜਲੀ ਦਾ ਨਵਾਂ ਮੀਟਰ ਲਗਾਉਣ ਲਈ ਦਰਖਾਸਤ ਦਿੱਤੀ ਸੀ ਪਰ ਇਲਾਕੇ ਦੇ ਲਾਈਨਮੈਨ ਮਨਜਿੰਦਰ ਸਿੰਘ ਨੇ ਸਾਬਕਾ ਸਰਪੰਚ ਪਰਮਜੀਤ ਸਿੰਘ ਰਾਹੀਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 12000 ਰੁਪਏ ਵਿੱਚ ਹੋਇਆ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਕੰਮ ਬਦਲੇ ਮੁਲਜ਼ਮ ਲਾਈਨਮੈਨ 18-04-2024 ਨੂੰ ਪਰਮਜੀਤ ਸਿੰਘ ਦੀ ਹਾਜਰੀ ਵਿਚ 2500 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਬਾਕੀ 9500 ਰੁਪਏ ਪਰਮਜੀਤ ਸਿੰਘ ਨੂੰ ਉਸਦੇ ਦਫਤਰ ਖੰਨਾ ਵਿਖੇ 19.04.24 ਨੂੰ ਦੇ ਦਿੱਤੇ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਨ੍ਹਾਂ ਦੀ ਕਾਲ ਰਿਕਾਰਡਿੰਗ ਵੀ ਕਰ ਲਈ ਅਤੇ ਉਕਤ ਸ਼ਿਕਾਇਤ ਦਰਜ ਕਰਵਾ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਰਿਸ਼ਵਤ ਲੈਣ ਬਾਰੇ ਤੱਥ ਸਹੀ ਪਾਏ ਗਏ ਜਿਸ ਕਰਕੇ ਮੁਲਜ਼ਮ ਮਨਜਿੰਦਰ ਸਿੰਘ ਲਾਈਨਮੈਨ ਅਤੇ ਪਰਮਜੀਤ ਸਿੰਘ ਸਾਬਕਾ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120 ਬੀ ਤਹਿਤ ਐਫਆਈਆਰ ਨੰਬਰ 21 ਮਿਤੀ 20.05.24 ਨੂੰ ਵਿਜੀਲੈਂਸ ਥਾਣਾ ਲੁਧਿਆਣਾ ਰੇਂਜ ਵਿਖੇ ਦਰਜ ਕੀਤੀ ਗਈ ਹੈ। ਉਕਤ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ 12000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਸਬੰਧਤ ਇਲਾਕੇ ਦੇ ਜੂਨੀਅਰ ਇੰਜੀਨੀਅਰ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ...