November 9, 2025, 1:11 am
----------- Advertisement -----------
HomeNewsBreaking News2 ਘੰਟੇ ਤਾਰਾਂ 'ਤੇ ਲਟਕਦੀ ਰਹੀ ਲਾਈਨਮੈਨ ਦੀ ਲਾ+ਸ਼: ਨੁਕਸ ਠੀਕ ਕਰਨ...

2 ਘੰਟੇ ਤਾਰਾਂ ‘ਤੇ ਲਟਕਦੀ ਰਹੀ ਲਾਈਨਮੈਨ ਦੀ ਲਾ+ਸ਼: ਨੁਕਸ ਠੀਕ ਕਰਨ ਲਈ ਖੰਭੇ ‘ਤੇ ਚੜ੍ਹਿਆ ਸੀ, ਕਰੰਟ ਲੱਗਣ ਨਾਲ ਹੋਈ ਮੌ+ਤ

Published on

----------- Advertisement -----------

ਜਲੰਧਰ, 21 ਮਈ 2023 – ਜਲੰਧਰ ਦੇ ਭੋਗਪੁਰ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਲਦੋਈ ‘ਚ ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਨਾਲ ਲਾਈਨਮੈਨ ਦੀ ਮੌਤ ਹੋ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਲਾਈਨਮੈਨ ਦੀ ਲਾਸ਼ 2 ਘੰਟੇ ਤੱਕ ਤਾਰਾਂ ਨਾਲ ਲਟਕਦੀ ਰਹੀ ਅਤੇ ਉਸ ਦੇ ਸਰੀਰ ਵਿੱਚੋਂ ਧੂੰਆਂ ਨਿਕਲ ਰਿਹਾ ਸੀ, ਪਰ ਸੂਚਨਾ ਦੇ ਬਾਵਜੂਦ ਕੋਈ ਵੀ ਉਸ ਨੂੰ ਖੰਭੇ ਤੋਂ ਹੇਠਾਂ ਉਤਾਰਨ ਨਹੀਂ ਆਇਆ।

ਪਿੰਡ ਵਾਸੀਆਂ ਨੇ ਦੱਸਿਆ ਕਿ ਮਰਨ ਵਾਲੇ ਲਾਈਨਮੈਨ ਦਾ ਨਾਂ ਪਵਿੱਤਰ ਸਿੰਘ (40) ਵਾਸੀ ਪਿੰਡ ਭਟਨੂਰਾ ਲੁਬਾਣਾ ਹੈ। ਇਲਾਕੇ ਵਿਚ ਬਿਜਲੀ ਗੁੱਲ ਹੋਣ ‘ਤੇ ਅਕਸਰ ਲੋਕ ਪਵਿੱਤਰ ਨੂੰ ਆਪਣੇ ਨਾਲ ਲੈ ਜਾਂਦੇ ਸਨ। ਸ਼ਨੀਵਾਰ ਨੂੰ ਵੀ ਲਾਈਨਾਂ ‘ਚ ਖਰਾਬੀ ਆ ਗਈ ਸੀ ਅਤੇ ਉਸ ਨੂੰ ਠੀਕ ਕਰਨ ਲਈ ਉਹ ਖੰਭੇ ‘ਤੇ ਚੜ੍ਹ ਗਿਆ ਸੀ। ਬਿਜਲੀ ਦਾ ਕਰੰਟ ਲੱਗਣ ਕਾਰਨ ਉਹ ਤਾਰਾਂ ‘ਤੇ ਡਿੱਗ ਗਿਆ ਅਤੇ ਉਨ੍ਹਾਂ ‘ਚ ਫਸ ਗਿਆ।

ਮੌਕੇ ‘ਤੇ ਪਹੁੰਚੇ ਅਧਿਕਾਰੀਆਂ ਨੇ ਦੱਸਿਆ ਕਿ ਪਵਿੱਤਰ ਸਿੰਘ ਬਿਜਲੀ ਵਿਭਾਗ ‘ਚ ਠੇਕੇ ‘ਤੇ ਕੱਚਾ ਕਰਮਚਾਰੀ ਸੀ। ਜੇਈ ਅਮਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਨੁਕਸ ਆਉਣ ’ਤੇ ਪਵਿਤਰ ਖੰਭੇ ’ਤੇ ਚੜ੍ਹਿਆ ਤਾਂ ਪਿੱਛੇ ਤੋਂ ਬਿਜਲੀ ਸਪਲਾਈ ਬੰਦ ਕੀਤੀ ਗਈ ਸੀ, ਪਰ ਕਿਸੇ ਨੇ ਪਿੱਛੇ ਤੋਂ ਬਿਜਲੀ ਸਪਲਾਈ ਚਾਲੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਅਜਿਹਾ ਕੀਤਾ ਹੈ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਪਵਿਤਰ ਬਿਜਲੀ ਦਾ ਕਰੰਟ ਲੱਗ ਗਿਆ ਅਤੇ ਤਾਰਾਂ ਨਾਲ ਲਟਕ ਗਿਆ ਤਾਂ ਉਨ੍ਹਾਂ ਨੇ ਐਕਸੀਅਨ ਤੋਂ ਲੈ ਕੇ ਬਿਜਲੀ ਵਿਭਾਗ ਦੇ ਐਸਡੀਓ-ਜੇਈ ਤੱਕ ਸਾਰਿਆਂ ਨੂੰ ਬੁਲਾਇਆ। ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਦੋ ਘੰਟੇ ਪਵਿੱਤਰ ਤਾਰਾਂ ‘ਤੇ ਲਟਕਦੇ ਰਹੇ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਖੁਦ ਹੀ ਹਿੰਮਤ ਕਰਕੇ ਪਵਿੱਤਰ ਦੀ ਦੇਹ ਨੂੰ ਬਿਜਲੀ ਦੀਆਂ ਤਾਰਾਂ ਤੋਂ ਹੇਠਾਂ ਉਤਾਰਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...

ਤਰਨਤਾਰਨ ਦੀ SSP ਸਸਪੈਂਡ, ਅਕਾਲੀ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਲਜ਼ਾਮ

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ...

ਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ ‘ਚ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ,8 ਸਾਲਾਂ ਬਾਅਦ ਮਿਲੀ ਕਾਮਯਾਬੀ

ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਦੋਹਰੇ ਕਤਲ ਮਾਮਲੇ...

ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ , ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ...

ਯਾਤਰੀਆਂ ਨੂੰ ਮਿਲੇਗੀ ਰਾਹਤ, ਅੱਜ ਤੋਂ 18 ਘੰਟੇ ਖੁੱਲ੍ਹੇਗਾ ਚੰਡੀਗੜ੍ਹ ਏਅਰਪੋਰਟ, ਫਲਾਈਟਸ ਦਾ ਵਧਿਆ ਸਮਾਂ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਤੋਂ ਅੱਜ ਤੋਂ ਉਡਾਣ ਸੇਵਾਵਾਂ ਦਾ...

ਪੰਜਾਬ ਦੀ ਵਿਰਾਸਤ ‘ਤੇ ਭਾਜਪਾ ਦਾ ਹਮਲਾ! AAP ਸਾਂਸਦ ਬੋਲੇ- “ਨਹੀਂ ਦੱਬੇਗਾ ਪੰਜਾਬ”

ਕੇਂਦਰ ਦੀ ਭਾਜਪਾ ਸਰਕਾਰ ਨੇ ਅਚਾਨਕ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰ ਦਿੱਤੀ। ਇੱਕ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ...