October 28, 2026, 11:34 pm
----------- Advertisement -----------
HomeNewsBreaking Newsਲੁਧਿਆਣਾ 'ਚ ਕਰਜ਼ੇ ਨੇ ਲਈ ਇੱਕੋ ਪਰਿਵਾਰ ਦੇ 3 ਜੀਆਂ ਦੀ ਜਾਨ,...

ਲੁਧਿਆਣਾ ‘ਚ ਕਰਜ਼ੇ ਨੇ ਲਈ ਇੱਕੋ ਪਰਿਵਾਰ ਦੇ 3 ਜੀਆਂ ਦੀ ਜਾਨ, ਪਤੀ-ਪਤਨੀ ਤੇ ਬੇਟੇ ਨੇ ਕੀਤੀ ਖੁਦਕੁਸ਼ੀ

Published on

----------- Advertisement -----------

ਲੁਧਿਆਣਾ ਦੇ ਘੁਗਰਾਣਾ-ਧੂਰੀ ਲਾਈਨ ਰੇਲਵੇ ਸਟੇਸ਼ਨ ਨੇੜੇ ਪਤੀ-ਪਤਨੀ ਅਤੇ ਉਨ੍ਹਾਂ ਦੇ ਬੇਟੇ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਆਸ-ਪਾਸ ਰਹਿੰਦੇ ਲੋਕਾਂ ਨੇ ਤੁਰੰਤ ਇਸ ਘਟਨਾ ਦੀ ਸੂਚਨਾ ਜੀਆਰਪੀ ਪੁਲੀਸ ਨੂੰ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ।

ਦੱਸ ਦਈਏ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ ਰੇਲਵੇ ਟਰੈਕ ‘ਤੇ ਟੁਕੜਿਆਂ ਵਿੱਚ ਮਿਲੀਆਂ। ਮ੍ਰਿਤਕਾਂ ਦੀ ਪਛਾਣ ਸੁਖਦੀਪ ਸਿੰਘ (32), ਸੁਖਦੀਪ ਕੌਰ (30) ਅਤੇ ਬਲਜੋਤ ਸਿੰਘ (9) ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ.ਐਸ.ਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਲਾਸ਼ਾਂ ਦੀ ਹਾਲਤ ਬਹੁਤ ਖਰਾਬ ਸੀ।

ਤਿੰਨੋਂ ਮ੍ਰਿਤਕ ਘੁਗਰਾਣਾ ਪਿੰਡ ਦੇ ਰਹਿਣ ਵਾਲੇ ਸਨ। ਮੁੱਢਲੀ ਜਾਂਚ ਅਤੇ ਪਿੰਡ ਵਾਸੀਆਂ ਤੋਂ ਪੁੱਛਗਿੱਛ ਕਰਨ ‘ਤੇ ਪਤਾ ਲੱਗਾ ਕਿ ਸੁਖਦੀਪ ਸਿੰਘ ਮਾਲ ਅਤੇ ਹੋਰ ਵੱਡੀਆਂ ਇਮਾਰਤਾਂ ‘ਚ ਲਿਫਟਾਂ ਲਗਾਉਂਦਾ ਸੀ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਸ ਦੀਆਂ ਦੋ ਭੈਣਾਂ ਅਤੇ ਮਾਤਾ-ਪਿਤਾ ਹਨ।

ਸੁਖਦੀਪ ਕੋਲ ਬਹੁਤ ਘੱਟ ਕੰਮ ਸੀ। ਕੰਮ ਨਾ ਮਿਲਣ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਅੱਜ ਸਵੇਰੇ ਉਹ ਪਰੇਸ਼ਾਨ ਹੋ ਕੇ ਆਪਣੇ ਪਰਿਵਾਰ ਸਮੇਤ ਘਰੋਂ ਨਿਕਲਿਆ ਅਤੇ ਅਚਾਨਕ ਪਰਿਵਾਰ ਦੇ ਤਿੰਨਾਂ ਮੈਂਬਰਾਂ ਨੇ ਟਰੈਕ ਦੇ ਸਾਹਮਣੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

ਵਰਣਨਯੋਗ ਹੈ ਕਿ ਪਿੰਡ ਦੇ ਕੁਝ ਲੋਕਾਂ ਨੇ ਇਹ ਵੀ ਦੱਸਿਆ ਕਿ ਸੁਖਦੀਪ ਨੇ ਕਈ ਥਾਵਾਂ ‘ਤੇ ਲਿਫਟਾਂ ਲਗਾਈਆਂ ਸਨ ਪਰ ਉਸ ਦਾ ਪੈਸਿਆਂ ਦਾ ਲੈਣ-ਦੇਣ ਸੀ। ਇਸ ਕਾਰਨ ਉਹ ਵੀ ਚਿੰਤਤ ਸੀ। ਫਿਲਹਾਲ ਤਿੰਨਾਂ ਪਰਿਵਾਰਕ ਮੈਂਬਰਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੇ ਅੱਜ ਮ੍ਰਿਤਕਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਹੈ। ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਕਾਰਨ ਪਿੰਡ ਘੁਗਰਾਣਾ ਵਿੱਚ ਸੋਗ ਦਾ ਮਾਹੌਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...