November 18, 2026, 5:39 pm
----------- Advertisement -----------
HomeNewsBreaking Newsਚੰਡੀਗੜ੍ਹ 'ਚ ਆਏਗਾ I.N.D.I.A ਦਾ ਲੋਕਲ ਮੈਨੀਫੈਸਟੋ: AAP-ਕਾਂਗਰਸ ਨੇ ਬਣਾਈ ਸਾਂਝੀ ਕਮੇਟੀ

ਚੰਡੀਗੜ੍ਹ ‘ਚ ਆਏਗਾ I.N.D.I.A ਦਾ ਲੋਕਲ ਮੈਨੀਫੈਸਟੋ: AAP-ਕਾਂਗਰਸ ਨੇ ਬਣਾਈ ਸਾਂਝੀ ਕਮੇਟੀ

Published on

----------- Advertisement -----------

ਚੰਡੀਗੜ੍ਹ, 26 ਅਪ੍ਰੈਲ 2024 – ਚੰਡੀਗੜ੍ਹ ‘ਚ ਮੇਅਰ ਦਾ ਅਹੁਦਾ ਜਿੱਤਣ ਤੋਂ ਬਾਅਦ I.N.D.I.A. ਦਾ ਹਿੱਸਾ ਬਣੀਆਂ ‘ਆਪ’ ਅਤੇ ਕਾਂਗਰਸ ਨੇ ਹੁਣ ਆਪਣਾ ਸਾਂਸਦ ਬਣਾਉਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਇੱਕ ਪਾਸੇ ਦੋਵੇਂ ਪਾਰਟੀਆਂ ਦੇ ਆਗੂ ਵੱਡੇ ਪੱਧਰ ’ਤੇ ਪ੍ਰਚਾਰ ਕਰ ਰਹੇ ਹਨ। ਇਸ ਦੇ ਨਾਲ ਹੀ ਹੁਣ ਸਥਾਨਕ ਮੁੱਦਿਆਂ ‘ਤੇ ਚੋਣ ਮੈਨੀਫੈਸਟੋ ਵੀ ਤਿਆਰ ਕੀਤਾ ਜਾ ਰਿਹਾ ਹੈ। ਮੈਨੀਫੈਸਟੋ ਵਿੱਚ ਉਹ ਸਾਰੇ ਮੁੱਦੇ ਸ਼ਾਮਲ ਹੋਣਗੇ ਜਿਨ੍ਹਾਂ ਕਾਰਨ ਲੋਕਾਂ ਨੂੰ ਸਾਲਾਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਚੋਣ ਮਨੋਰਥ ਪੱਤਰ ਦੀ ਮਦਦ ਨਾਲ ਦੋਵੇਂ ਪਾਰਟੀਆਂ ਭਾਜਪਾ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ‘ਆਪ’ ਦੇ ਚੰਡੀਗੜ੍ਹ ਸਹਿ-ਇੰਚਾਰਜ ਸੰਨੀ ਆਹਲੂਵਾਲੀਆ ਦਾ ਕਹਿਣਾ ਹੈ ਕਿ ਚੋਣ ਮਨੋਰਥ ਪੱਤਰ ਤਿਆਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਨਾਮਜ਼ਦਗੀ ਪ੍ਰਕਿਰਿਆ ਪੂਰੀ ਹੁੰਦੇ ਹੀ ਇਸ ਨੂੰ ਜਾਰੀ ਕਰ ਦਿੱਤਾ ਜਾਵੇਗਾ। ਇਹ ਪੂਰੀ ਤਰ੍ਹਾਂ ਸਥਾਨਕ ਮੁੱਦਿਆਂ ‘ਤੇ ਆਧਾਰਿਤ ਹੋਵੇਗਾ।

ਮੈਨੀਫੈਸਟੋ ਦਾ ਫਾਰਮੈਟ ਤਿਆਰ ਕਰਨ ਲਈ ਦੋਵਾਂ ਪਾਰਟੀਆਂ ਵੱਲੋਂ ਸਾਂਝੀ ਕਮੇਟੀ ਵੀ ਬਣਾਈ ਗਈ ਹੈ। ਕਮੇਟੀ ਲੋਕਾਂ ਵੱਲੋਂ ਦਿੱਤੇ ਸੁਝਾਵਾਂ ਅਤੇ ਚੰਡੀਗੜ੍ਹ ਦੇ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਦਾ ਅਧਿਐਨ ਕਰ ਰਹੀ ਹੈ। ਕਮੇਟੀ ਮੈਂਬਰ ਸ਼ਹਿਰ ਦੇ ਵਪਾਰੀਆਂ, ਸਮਾਜਿਕ ਜਥੇਬੰਦੀਆਂ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਕਰਕੇ ਸੁਝਾਅ ਮੰਗ ਰਹੇ ਹਨ।

ਇਸ ਤੋਂ ਇਲਾਵਾ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਐਲਾਨੇ ਮੁੱਦਿਆਂ ਨੂੰ ਵੀ ਚੋਣ ਮਨੋਰਥ ਪੱਤਰ ‘ਚ ਸ਼ਾਮਲ ਕੀਤਾ ਜਾਵੇਗਾ। ਇਸ ਵਿੱਚ ਹਰ ਘਰ ਨੂੰ ਵੀਹ ਹਜ਼ਾਰ ਲੀਟਰ ਮੁਫਤ ਪਾਣੀ, ਚੰਡੀਗੜ੍ਹ ਵਿੱਚ ਮੁਫਤ ਪਾਰਕਿੰਗ ਅਤੇ ਮੁਫਤ ਬਿਜਲੀ ਦੇਣ ਵਰਗੇ ਵਾਅਦੇ ਸ਼ਾਮਲ ਹੋਣਗੇ।

ਭਾਜਪਾ ਨੇ ਬੁੱਧਵਾਰ ਨੂੰ ਆਪਣਾ ਸੰਕਲਪ ਪੱਤਰ ਜਾਰੀ ਕੀਤਾ ਸੀ। ਪਰ ਭਾਜਪਾ ਵੱਲੋਂ ਲੋਕਲ ਫਾਰ ਵੋਕਲ ਦੀ ਗੱਲ ਕਰਨ ਵਾਲੇ ਮਤੇ ਅਤੇ ਵੱਡੇ ਐਲਾਨ ਘੱਟ ਸਨ। ਲੋਕਾਂ ਨੂੰ ਆਸ ਸੀ ਕਿ ਭਾਜਪਾ ਆਪਣੇ ਚੋਣ ਮੈਨੀਫੈਸਟੋ ਵਿੱਚ ਸਾਲਾਂ ਤੋਂ ਲਟਕਦੇ ਆ ਰਹੇ ਕਈ ਮੁੱਦਿਆਂ ਨੂੰ ਹੱਲ ਕਰਨ ਦਾ ਦਾਅਵਾ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...