August 10, 2026, 11:00 am
----------- Advertisement -----------
HomeNewsLatest Newsਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ,...

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਸਾਰੇ ਉਮੀਦਵਾਰਾਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਦੀ ਹਦਾਇਤ

Published on

----------- Advertisement -----------

ਚੰਡੀਗੜ੍ਹ, 9 ਮਈ (ਬਲਜੀਤ ਮਰਵਾਹਾ): ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਉਮੀਦਵਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰਿਆਂ ਲਈ ਬਰਾਬਰ ਦਾ ਮਾਹੌਲ ਯਕੀਨੀ ਬਣਾਉਣ ਲਈ ਕਿਹਾ ਹੈ । ਮੁੱਖ ਚੋਣ ਅਧਿਕਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਿਲ੍ਹਾ ਚੋਣ ਅਮਲੇ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਭਾਰਤੀ ਚੋਣ ਕਮਿਸ਼ਨ ਇਸ ਮਾਮਲੇ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ।

ਸਾਰੇ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਇੱਕ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਘਟਨਾਵਾਂ ਵੱਖ-ਵੱਖ ਸ਼ਿਕਾਇਤਾਂ ਅਤੇ ਮੀਡੀਆਂ ਰਿਪੋਰਟਾਂ ਰਾਹੀਂ ਸਾਹਮਣੇ ਆਈਆਂ ਹਨ, ਜਿਸ ਵਿੱਚ ਅੰਦੋਲਨਕਾਰੀ ਕਿਸਾਨਾਂ ਵੱਲੋਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ ਜਿਸ ਕਰਕੇ ਊਹ ਸੂਬੇ ਦੇ ਨਾਗਰਿਕਾਂ ਨੂੰ ਆਪਣੇ ਚੋਣ ਮਨੋਰਥ ਪੱਤਰ ਤੋਂ ਜਾਣੂ ਨਹੀਂ ਕਰਵਾ ਪਾ ਰਹੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਹਨ।

ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਵੀ ਦੇਖਿਆ ਗਿਆ ਹੈ ਕਿ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਿਨਾਂ ਇਜਾਜ਼ਤ ਦੇ ਇਕੱਠ ਕਰਨ ਤੋਂ ਇਲਾਵਾ ਲਾਊਡ ਸਪੀਕਰਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ।

ਮੁੱਖ ਚੋਣ ਅਧਿਕਾਰੀ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਤਾਂ ਜੋ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਲਈ ਬਰਾਬਰ ਦਾ ਮਾਹੌਲ ਪ੍ਰਦਾਨ ਕੀਤਾ ਜਾ ਸਕੇ।

ਸਿਬਿਨ ਸੀ ਨੇ ਦੁਹਰਾਇਆ ਕਿ ਜ਼ਿਲ੍ਹਿਆਂ ਵਿੱਚ ਤਾਇਨਾਤ ਸਮੂਹ ਚੋਣ ਅਮਲੇ ਦਾ ਫਰਜ਼ ਹੈ ਕਿ ਉਹ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਿਬਿਨ ਸੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ ਅਤੇ ਜੇਕਰ ਚੋਣ ਪ੍ਰਚਾਰ ਵਿੱਚ ਵਿਘਨ ਪਾਉਣ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਦੱਸਣਯੋਗ ਹੈ ਕਿ ਅੱਜ ਕਿਸਾਨਾਂ ਦੇ ਇੱਕ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ ਹੈ। ਮੀਟਿੰਗ ਦੌਰਾਨ ਸਿਬਿਨ ਸੀ ਨੇ ਕਿਸਾਨ ਜਥੇਬੰਦੀਆਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਸੂਬੇ ਭਰ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਚੋਣ ਮੁਹਿੰਮਾਂ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...