August 9, 2026, 10:50 pm
----------- Advertisement -----------
HomeNewsBreaking Newsਲੋਕ ਸਭਾ ਚੋਣਾਂ 2024- ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ...

ਲੋਕ ਸਭਾ ਚੋਣਾਂ 2024- ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ

Published on

----------- Advertisement -----------

ਮੋਗਾ, 17 ਮਈ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਵਿੱਚ ਚੋਣਾਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖਣ ਲਈ ਢੁਕਵੇਂ ਸੈੱਲ ਬਣਾਏ ਜਾ ਚੁੱਕੇ ਹਨ ਜਿਹੜੇ ਕਿ ਨਿਰੰਤਰ ਯਤਨਸ਼ੀਲ ਰਹਿ ਰਹੇ ਹਨ। ਚੋਣਾਂ ਨਾਲ ਸਬੰਧਤ ਵੱਖ ਵੱਖ ਮਾਧਿਅਮਾਂ ਜਿਵੇਂ ਕਿ 49 ਸੀ ਵਿਜ਼ਲ, 61 ਈਮੇਲ, 17 ਦਸਤੀ, 60 ਐਨ.ਜੀ.ਐਸ.ਪੀ. ਪੋਰਟਲ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਜਾਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾ ਰਹੀ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਵੱਖ ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ ਕੁੱਲ 187 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 183 ਸ਼ਿਕਾਇਤਾਂ ਦਾ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦ ਕਿ 4 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਦੇ ਗਠਨ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਤਲੁਜ਼ ਬਲਾਕ ਦੂਸਰੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ ਏ-203 ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜੋ ਕਿ ਪੂਰਾ ਹਫ਼ਤਾ 24 ਘੰਟੇ ਖੁੱਲ੍ਹਾ ਰਹਿੰਦਾ ਹੈ।

ਕੁਲਵੰਤ ਸਿੰਘ ਨੇ ਦੱਸਿਆ ਕਿ 16 ਮਈ ਸ਼ਾਮ 5 ਵਜੇ ਤੱਕ ਸੀ-ਵਿਜ਼ਲ ਤੇ ਕੁੱਲ 49 ਸ਼ਿਕਾਇਤਾਂ ਵਿੱਚੋਂ ਸਾਰੀਆਂ ਦਾ ਹੀ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਈ-ਮੇਲ/ਦਸਤੀ ਮੋਡ ਰਾਹੀਂ ਪ੍ਰਾਪਤ ਹੋਈਆਂ ਕੁੱਲ 78 ਸ਼ਿਕਾਇਤਾਂ ਵਿੱਚੋਂ 74 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ 4 ਸ਼ਿਕਾਇਤਾਂ ਕਾਰਵਾਈ ਅਧੀਨ ਹੈ। ਐਨ.ਜੀ.ਐਸ.ਪੀ ਰਾਹੀਂ ਪ੍ਰਾਪਤ ਹੋਈਆਂ 60 ਸ਼ਿਕਾਇਤਾਂ ਵਿੱਚੋਂ ਸਾਰੀਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਸੀ-ਵਿਜੀਲ (cVIGIL) ਐਪਲੀਕੇਸ਼ਨ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ 01636-504092, ਈਮੇਲ Complaintcellmoga2024@gmail.com, ਟੋਲ ਫ਼ਰੀ ਨੰਬਰ 18001802950, ਨੈਸ਼ਨਲ ਗਵਰਨਮੈਂਟ ਸਰਵਿਸਿਜ ਪੋਰਟਲ (ਐਨ.ਜੀ.ਐਸ.ਪੀ) http://service.india.gov.in/ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਸਤਲੁਜ਼ ਬਲਾਕ ਦੀ ਦੂਸਰੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ ਏ-203 ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਕੰਟਰੋਲ ਸੈਂਟਰ ਵਿਖੇ ਦਸਤੀ ਸ਼ਿਕਾਇਤ ਵੀ ਦੇ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...