November 11, 2026, 12:47 am
----------- Advertisement -----------
HomeNewsBreaking Newsਪੁਲਿਸ ਹਿਰਾਸਤ ‘ਚੋਂ ਭੱਜੇ ਗੈਂਗਸਟਰ ਦੀਪਕ ਟੀਨੂੰ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਪੁਲਿਸ ਹਿਰਾਸਤ ‘ਚੋਂ ਭੱਜੇ ਗੈਂਗਸਟਰ ਦੀਪਕ ਟੀਨੂੰ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ

Published on

----------- Advertisement -----------
  • ਪੰਜਾਬ ਵਿਚ ਗੈਂਗਸਟਰਵਾਦ ਲਈ ਅਕਾਲੀ-ਕਾਂਗਰਸੀ ਜ਼ਿੰਮੇਵਾਰ-ਮੁੱਖ ਮੰਤਰੀ
  • ਗੈਂਗਸਟਰ ਨੂੰ ਫੜਨ ਲਈ ਸਪੈਸ਼ਲ ਅਪ੍ਰੇਸ਼ਨ ਜਾਰੀ, ਛੇਤੀ ਹੀ ਹਿਰਾਸਤ ਵਿਚ ਹੋਵੇਗਾ-ਮੁੱਖ ਮੰਤਰੀ
  • ਸਿੱਧੂ ਮੂਸੇਵਾਲਾ ਕੇਸ ਵਿਚ ਹੁਣ ਤੱਕ 28 ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 4 ਅਕਤੂਬਰ 2022 – ਪੰਜਾਬ ਵਿਚ ਗੈਂਗਸਟਰਵਾਦ ਲਈ ਅਕਾਲੀ-ਕਾਂਗਰਸ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਦੇ ਰਹੇ ਹਨ ਜਿਸ ਕਰਕੇ ਇਹ ਲੋਕ ਅੱਜ ਸਮਾਜ ਲਈ ਖ਼ਤਰਾ ਬਣੇ ਹੋਏ ਹਨ।

ਭਗਵੰਤ ਮਾਨ ਨੇ ਸਦਨ ਵਿਚ ਦੱਸਿਆ ਕਿ ਇਸ ਗੈਂਗਸਟਰ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਸ ਦੇ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ ਦਿੱਤਾ ਹੈ ਅਤੇ ਨੇਪਾਲ ਦੇ ਬਾਰਡਰ ਉਤੇ ਵੀ ਸਖ਼ਤੀ ਵਧਾ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀ ਪ੍ਰਿਤਪਾਲ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਅਦਾਲਤ ਵੱਲੋਂ ਉਸ ਨੂੰ 7 ਅਕਤੂਬਰ ਤੱਕ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਐਤਵਾਰ ਨੂੰ ਪੁਲਿਸ ਹਿਰਾਸਤ ਤੋਂ ਭੱਜਣ ਵਾਲੇ ਗੈਂਗਸਟਰ ਨੂੰ ਫੜਨ ਲਈ ਸਪੈਸ਼ਲ ਅਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਅਤੇ ਉਹ ਜਲਦੀ ਹੀ ਸਲਾਖਾਂ ਪਿੱਛੇ ਹੋਵੇਗਾ।

ਉੱਘੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਪੁਲੀਸ ਨੇ ਇਸ ਕਤਲ ਵਿੱਚ ਹੁਣ ਤੱਕ 36 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿੱਚੋਂ ਚਾਰ ਸ਼ਾਰਪ ਸ਼ੂਟਰਾਂ ਸਮੇਤ 28 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਸਦਨ ਵਿਚ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ, “ਸਾਡੀ ਸਰਕਾਰ ਦੇ ਸੱਤਾ ਵਿਚ ਆਉਣ ਦੇ ਛੇ ਮਹੀਨਿਆਂ ਦੇ ਅੰਦਰ ਹੀ ਗੈਂਗਸਟਰ ਪੈਦਾ ਨਹੀਂ ਹੋਏ। ਅਸਲ ਗੱਲ ਇਹ ਹੈ ਕਿ ਗੈਂਗਸਟਰਾਂ ਨੂੰ ਕਾਂਗਰਸੀ ਅਤੇ ਅਕਾਲੀ ਸਰਕਾਰਾਂ ਮੌਕੇ ਪੂਰੀ ਸਰਪ੍ਰਸਤੀ ਹਾਸਲ ਹੁੰਦੀ ਸੀ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਨ੍ਹਾਂ ਨੌਜਵਾਨਾਂ ਦੇ ਹੱਥਾਂ ਵਿਚ ਹਥਿਆਰ ਦੇ ਕੇ ਉਨ੍ਹਾਂ ਨੂੰ ਆਪਣੇ ਹਿੱਤਾਂ ਲਈ ਵਰਤਿਆ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...