August 26, 2026, 11:09 am
----------- Advertisement -----------
HomeNewsLatest Newsਪੰਜਾਬ ਦੇ ਵਸੀਲਿਆਂ ਨੂੰ ਲੁੱਟਣ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ: ਮਾਲਵਿੰਦਰ...

ਪੰਜਾਬ ਦੇ ਵਸੀਲਿਆਂ ਨੂੰ ਲੁੱਟਣ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ: ਮਾਲਵਿੰਦਰ ਸਿੰਘ ਕੰਗ

Published on

----------- Advertisement -----------

-ਹਰ ਮਾਫੀਆ ਦੇ ਖਿਲਾਫ ਹੋਵੇਗੀ ਕਾਰਵਾਈ, ਚਾਹੇ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ : ਮਾਲਵਿੰਦਰ ਸਿੰਘ ਕੰਗ

-ਮੋਦੀ ਦਾ ਨਵਾਂ ਭਾਰਤ ਹਨੇਰੇ ’ਚ ਜੀਅ ਰਿਹਾ, ਹਰ ਸੂਬਾ 10-15 ਘੰਟੇ ਪ੍ਰਤੀ ਦਿਨ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਿਹਾ: ਮਾਲਵਿੰਦਰ ਸਿੰਘ ਕੰਗ

ਚੰਡੀਗੜ੍ਹ, 29 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਭੂ-ਮਾਫੀਆ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਕਾਰਵਾਈ ਦਾ ਸਵਾਗਤ ਕੀਤਾ ਹੈ। ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਕੀਮਤੀ ਸਰੋਤਾਂ ਅਤੇ ਜਾਇਦਾਦਾਂ ਨੂੰ ਲੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚੋਂ ਮਾਫੀਆ ਰਾਜ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਬੁਲਾਰੇ ਡਾ. ਸੰਨੀ ਸਿੰਘ ਆਹਲੂਵਾਲੀਆ ਅਤੇ ਗੋਵਿੰਦਰ ਮਿੱਤਲ ਵੀ ਮੌਜੂਦ ਸਨ।
ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁਹਾਲੀ ਦੇ ਪਿੰਡ ਅਭੀਪੁਰ ਵਿੱਚ 29 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ। ਇਸ ਜ਼ਮੀਨ ’ਤੇ ਪਿਛਲੇ 15 ਸਾਲਾਂ ਤੋਂ ਭੂ-ਮਾਫ਼ੀਆ ਦਾ ਕਬਜ਼ਾ ਸੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ‘ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ’ਚੋਂ ਮਾਫੀਆ ਰਾਜ ਦਾ ਖਾਤਮਾ ਕੀਤਾ ਜਾਵੇਗਾ ਅਤੇ ਜਨਤਾ ਦਾ ਪੈਸਾ ਲੋਕਾਂ ’ਤੇ ਖਰਚ ਕੀਤਾ ਜਾਵੇਗਾ, ਇਸ ਲਈ ਆਪਣਾ ਵਾਅਦਾ ਨਿਭਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਭੂ-ਮਾਫੀਆ ਖਿਲਾਫ ਕਾਰਵਾਈ ਕਰ ਰਹੇ ਹਨ।
ਇਕ ਸਵਾਲ ਦੇ ਜਵਾਬ ਵਿਚ ਕੰਗ ਨੇ ਕਿਹਾ ਕਿ ਹਰ ਮਾਫੀਆ ਖਿਲਾਫ ਕਾਰਵਾਈ ਕੀਤੀ ਜਾਵੇਗੀ, ਚਾਹੇ ਉਹ ਸਿਆਸੀ ਤੌਰ ’ਤੇ ਕਿੰਨਾ ਵੀ ਤਾਕਤਵਰ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਪੰਜਾਬ ਨੂੰ ਹਰ ਤਰ੍ਹਾਂ ਦੇ ਮਾਫੀਆ ਤੋਂ ਮੁਕਤ ਕਰਨਾ ਹੈ ਤਾਂ ਜੋ ਲੁੱਟ-ਖਸੁੱਟ ਅਤੇ ਭ੍ਰਿਸ਼ਟਾਚਾਰ ਨੂੰ ਹਮੇਸ਼ਾ ਲਈ ਰੋਕਿਆ ਜਾ ਸਕੇ । ਇਸ ਦੇ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਮੋਹਾਲੀ ਦੀ 29 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ੇ ਹਟਾਉਣਾ ਮਾਨ ਸਰਕਾਰ ਲਈ ਚੰਗੀ ਸ਼ੁਰੂਆਤ ਹੈ। ਨਾਜਾਇਜ਼ ਕਬਜ਼ਿਆਂ ਵਿਰੁੱਧ ਸਰਕਾਰੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਦੇਸ਼ ਵਿੱਚ ਵੱਧ ਰਹੇ ਬਿਜਲੀ ਸੰਕਟ ’ਤੇ ਬੋਲਦਿਆਂ ਮਾਲਵਿੰਦਰ ਕੰਗ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਲੋਕਾਂ ਨਾਲ ਨਵਾਂ ਭਾਰਤ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਉਨ੍ਹਾਂ ਦਾ ‘ਨਵਾਂ ਭਾਰਤ’ ਹਨੇਰੇ ਵਿੱਚ ਜੀਅ ਰਿਹਾ ਹੈ। ਅੱਜ ਹਰ ਰਾਜ ਵਿੱਚ 10 ਤੋਂ 15 ਘੰਟੇ ਪ੍ਰਤੀ ਦਿਨ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਬਿਜਲੀ ਉਤਪਾਦਨ ਵਧਾ ਕੇ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...