November 17, 2026, 12:05 pm
----------- Advertisement -----------
HomeNewsBreaking News'ਆਪ' ਸਰਕਾਰ ਨੇ ਫੜਿਆ 'ਲਾਟਰੀ ਘੁਟਾਲਾ': ਜਿਸ ਵਿਅਕਤੀ ਨੂੰ 65 ਕਰੋੜ 'ਚ...

‘ਆਪ’ ਸਰਕਾਰ ਨੇ ਫੜਿਆ ‘ਲਾਟਰੀ ਘੁਟਾਲਾ’: ਜਿਸ ਵਿਅਕਤੀ ਨੂੰ 65 ਕਰੋੜ ‘ਚ ਦਿੱਤਾ ਗਿਆ ਕੰਮ, ਬਾਅਦ ‘ਚ ਉਸੇ ਨੂੰ 35 ਕਰੋੜ ‘ਚ ਕੀਤਾ ਅਲਾਟ

Published on

----------- Advertisement -----------

ਚੰਡੀਗੜ੍ਹ, 30 ਜੂਨ 2022 – ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਹੁਣ ਪਿਛਲੀ ਕਾਂਗਰਸ ਸਰਕਾਰ ਦੇ ਲਾਟਰੀ ਘੁਟਾਲੇ ਨੂੰ ਫੜ ਲਿਆ ਹੈ। ਇਸ ਗੱਲ ਦਾ ਖ਼ੁਲਾਸਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਸ਼ੁਰੂ ਵਿੱਚ ਲਾਟਰੀ ਦਾ ਕੰਮ 65 ਕਰੋੜ ਅਲਾਟ ਕੀਤਾ ਗਿਆ ਸੀ। ਉਸ ਤੋਂ ਬਾਅਦ ਇਸ ਨੂੰ ਘਟਾ ਕੇ ਪਹਿਲੇ ਵਿਅਕਤੀ ਨੂੰ 35 ਕਰੋੜ ਰੁਪਏ ਦਿੱਤੇ ਗਏ।

ਸਰਕਾਰ ਜਾਂਚ ਕਰ ਰਹੀ ਹੈ ਕਿ ਇਸ ਦਾ ਕਾਰਨ ਕੀ ਸੀ ? ਉਸ ਸਮੇਂ ਦੇ ਅਫਸਰਾਂ ਅਤੇ ਮੰਤਰੀਆਂ ਨੇ ਮਾਲੀਏ ਦਾ ਏਨਾ ਨੁਕਸਾਨ ਕਿਉਂ ਕੀਤਾ ? ਵਿਭਾਗ ਉਸ ਦੀ ਜਾਂਚ ਕਰ ਰਿਹਾ ਹੈ। ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਜਲੰਧਰ ਉੱਤਰੀ ਤੋਂ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਨੇ ਮੁੱਦਾ ਉਠਾਇਆ ਕਿ ਗੈਂਗਸਟਰ ਲਾਟਰੀ ਵਿਚ ਸ਼ਾਮਲ ਹੋ ਗਏ ਹਨ। ਲੋਕਾਂ ਦੇ ਪੈਸੇ ਦੀ ਜ਼ਬਰਦਸਤੀ ਲੁੱਟ ਕੀਤੀ ਜਾ ਰਹੀ ਹੈ। ਅਜਿਹੀ ਨੀਤੀ ਬਣਾਈ ਜਾਣੀ ਚਾਹੀਦੀ ਹੈ ਕਿ ਖਾਸ ਤੌਰ ‘ਤੇ ਆਈਪੀਐਲ ‘ਤੇ ਚੱਲ ਰਹੀ ਸੱਟੇਬਾਜ਼ੀ ਨੂੰ ਰੋਕਿਆ ਜਾਵੇ।

ਵਿਧਾਇਕ ਦੇ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਜਨਵਰੀ ਤੋਂ ਮਈ 2022 ਤੱਕ ਲਾਟਰੀ ਤੋਂ 16.05 ਕਰੋੜ ਰੁਪਏ ਦੀ ਆਮਦਨ ਹੋਈ ਹੈ। ਗੈਰ-ਕਾਨੂੰਨੀ ਲਾਟਰੀ ਦੇ ਮਾਮਲੇ ‘ਚ ਜਲੰਧਰ ‘ਚ 71 ਮਾਮਲੇ ਦਰਜ ਕੀਤੇ ਗਏ ਹਨ। ਪੰਜਾਬ ਵਿੱਚ ਆਨਲਾਈਨ ਲਾਟਰੀਆਂ ਬੰਦ ਹਨ। ਜਦੋਂ ਵੀ ਗੈਰ-ਕਾਨੂੰਨੀ ਕੰਮ ਦੇਖਿਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਆਨਲਾਈਨ ਧੋਖਾਧੜੀ ਦੇ ਮਾਮਲੇ ਵਿੱਚ ਹਰ ਜ਼ਿਲ੍ਹੇ ਵਿੱਚ ਸਾਈਬਰ ਸੈੱਲ ਬਣਾਏ ਜਾ ਰਹੇ ਹਨ। ਇਸ ਲਈ 30 ਕਰੋੜ ਦਾ ਬਜਟ ਰੱਖਿਆ ਗਿਆ ਹੈ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...