September 11, 2026, 12:08 am
----------- Advertisement -----------
HomeNewsBreaking Newsਫਰੀਦਕੋਟ 'ਚ ਪ੍ਰੇਮੀ ਨੇ ਕੀਤੀ ਖੁਦ.ਕੁਸ਼ੀ, ਪ੍ਰੇਮਿਕਾ ਖਿਲਾਫ ਮਾਮਲਾ ਦਰਜ

ਫਰੀਦਕੋਟ ‘ਚ ਪ੍ਰੇਮੀ ਨੇ ਕੀਤੀ ਖੁਦ.ਕੁਸ਼ੀ, ਪ੍ਰੇਮਿਕਾ ਖਿਲਾਫ ਮਾਮਲਾ ਦਰਜ

Published on

----------- Advertisement -----------

ਫਰੀਦਕੋਟ ‘ਚ ਜਦੋਂ ਉਸ ਦੀ ਪ੍ਰੇਮਿਕਾ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਦੇ ਪ੍ਰੇਮੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਮ੍ਰਿਤਕ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀ ਔਰਤ ਦੇ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਬਲਜਿੰਦਰ ਸਿੰਘ ਦੀ ਮਾਤਾ ਕੁਲਦੀਪ ਕੌਰ ਪਤਨੀ ਰੇਸ਼ਮ ਸਿੰਘ ਵਾਸੀ ਔਲਖ ਨੇ ਦੱਸਿਆ ਹੈ ਕਿ ਉਸ ਨੇ ਆਪਣੇ ਜੀਜਾ ਲਕਸ਼ਮਣ ਸਿੰਘ ਦੀ ਸਹਿਮਤੀ ਨਾਲ ਬਲਜਿੰਦਰ ਸਿੰਘ ਨੂੰ ਗੋਦ ਲਿਆ ਹੈ।

ਬਲਜਿੰਦਰ ਸਿੰਘ ਦੀ ਮੁਲਜ਼ਮ ਰਾਜਪਾਲ ਕੌਰ ਨਾਲ ਗੱਲਬਾਤ ਸੀ। ਰਾਜਪਾਲ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਪਰ ਹੁਣ ਉਸ ਦਾ ਤਲਾਕ ਹੋ ਚੁੱਕਾ ਹੈ ਅਤੇ ਉਹ ਉਸਦੇ ਲੜਕੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਪਰ ਅਚਾਨਕ ਰਾਜਪਾਲ ਕੌਰ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਕਾਰਨ ਬਲਜਿੰਦਰ ਸਿੰਘ ਡਿਪ੍ਰੈਸ਼ਨ ਵਿੱਚ ਚਲਾ ਗਿਆ ਅਤੇ ਚਿੰਤਾ ਮਹਿਸੂਸ ਕਰਨ ਲੱਗਾ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਬੇਟੇ ਨੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

 ਥਾਣਾ ਸਦਰ ਕੋਟਕਪੂਰਾ ਦੇ ਏਐਸਆਈ ਗੁਰਬਖਸ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਔਰਤ ਰਾਜਪਾਲ ਕੌਰ ਖ਼ਿਲਾਫ਼ ਆਈਪੀਸੀ ਦੀ ਧਾਰਾ ਤਹਿਤ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਜਾਵੇਗਾ, ਜਿਸ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਲਈ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਫਿਲਹਾਲ ਦੋਸ਼ੀ ਔਰਤ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...