November 19, 2026, 2:12 am
----------- Advertisement -----------
HomeNewsBreaking Newsਪ੍ਰੇਮੀ ਨੇ ਘਰ ਅੰਦਰ ਦਾਖ਼ਲ ਹੋ ਕੇ ਪਤੀ-ਪਤਨੀ 'ਤੇ ਕੀਤਾ ਹਮਲਾ, ਪਤੀ...

ਪ੍ਰੇਮੀ ਨੇ ਘਰ ਅੰਦਰ ਦਾਖ਼ਲ ਹੋ ਕੇ ਪਤੀ-ਪਤਨੀ ‘ਤੇ ਕੀਤਾ ਹਮਲਾ, ਪਤੀ ਦੀ ਮੌ+ਤ ਤੇ ਪਤਨੀ ਗੰਭੀਰ ਜ਼ਖਮੀ

Published on

----------- Advertisement -----------

ਫਰੀਦਕੋਟ, 19 ਫਰਵਰੀ 2024 – ਫਰੀਦਕੋਟ ਸ਼ਹਿਰ ਦੀ ਡੋਗਰ ਬਸਤੀ ਵਿੱਚ ਬੀਤੀ ਰਾਤ ਇੱਕ ਪ੍ਰੇਮੀ ਨੇ ਆਪਣੀ ਵਿਆਹੁਤਾ ਪ੍ਰੇਮਿਕਾ ਦੇ ਘਰ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਮਹਿਲਾ ਦੇ ਪਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ ਦੇ ਬੱਚੇ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਇਹ ਔਰਤ ਸਾਢੇ ਚਾਰ ਮਹੀਨੇ ਪਹਿਲਾਂ ਇੱਕ ਨੌਜਵਾਨ ਦੇ ਪਿਆਰ ‘ਚ ਪੈ ਕੇ ਉਸ ਨਾਲ ਰਹਿਣ ਲੱਗ ਪਈ ਸੀ, ਪਰ ਕੁਝ ਦਿਨ ਪਹਿਲਾਂ ਹੀ ਆਪਣੇ ਪਤੀ ਦੇ ਘਰ ਵਾਪਸ ਆ ਗਈ ਸੀ। ਇਸ ਤੋਂ ਬਾਅਦ ਪ੍ਰੇਮੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਹਿਲਾ ਦੇ ਘਰ ‘ਤੇ ਹਮਲਾ ਕਰ ਦਿੱਤਾ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਦੇ 41 ਸਾਲਾ ਬੇਟੇ ਦਾ ਵਿਆਹ 2007 ਵਿੱਚ ਹੋਇਆ ਸੀ। ਪੁੱਤਰ ਅਤੇ ਨੂੰਹ ਦੇ ਦੋ ਬੱਚੇ ਹਨ। ਕੁਝ ਮਹੀਨੇ ਪਹਿਲਾਂ 31 ਸਾਲਾ ਨੂੰਹ ਦੁਪਹਿਰ ਸਮੇਂ ਘਰ ਛੱਡ ਕੇ ਆਪਣੇ ਹੀ ਇਲਾਕੇ ‘ਚ ਦੋ ਗਲੀ ਦੂਰ ਆਪਣੇ ਪ੍ਰੇਮੀ ਸੰਦੀਪ ਨਾਲ ਰਹਿਣ ਲਈ ਚਲੀ ਗਈ ਸੀ।

ਉਹ 2 ਦਿਨ ਪਹਿਲਾਂ ਹੀ ਉਥੋਂ ਘਰ ਪਰਤੀ ਸੀ। ਰਾਤ ਸਮੇਂ ਸੰਦੀਪ, ਮਨੀ ਅਤੇ ਸ਼ੰਕਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਘਰ ‘ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਸ ਦੇ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋ ਕੇ ਉਸ ਦੇ ਘਰ ਦਾ ਕਾਫੀ ਸਾਮਾਨ ਤੋੜ ਦਿੱਤਾ ਅਤੇ ਉਸ ਦੇ ਲੜਕੇ ਅਤੇ ਨੂੰਹ ਦੀ ਵੀ ਕੁੱਟਮਾਰ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ।

ਜਿਸ ਕਾਰਨ ਬੇਟੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਨੂੰਹ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ। ਉਸ ਨੇ ਪੁਲੀਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਆਰਥਿਕ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਉਸ ਦੇ ਪਰਿਵਾਰ ਦਾ ਸਹਾਰਾ ਬਣ ਸਕੇ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਫਰੀਦਕੋਟ ਦੇ ਡੀਐਸਪੀ ਸ਼ਮਸ਼ੇਰ ਸਿੰਘ ਵੀ ਮੌਕੇ ’ਤੇ ਪੁੱਜੇ। ਡੀਐਸਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਹੁਣ ਤੱਕ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਖ਼ਮੀ ਔਰਤ ਕੁਝ ਸਮਾਂ ਪਹਿਲਾਂ ਆਪਣੇ ਪਤੀ ਅਤੇ ਬੱਚਿਆਂ ਨੂੰ ਛੱਡ ਕੇ ਮੁਲਜ਼ਮਾਂ ਕੋਲ ਰਹਿਣ ਲਈ ਚਲੀ ਗਈ ਸੀ। ਜਿਸ ਤੋਂ ਬਾਅਦ ਕਥਿਤ ਦੋਸ਼ੀ ਨੇ ਸਾਥੀਆਂ ਨਾਲ ਮਿਲ ਕੇ ਹਮਲਾ ਕਰਕੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...