November 18, 2026, 7:39 pm
----------- Advertisement -----------
HomeNewsBreaking Newsਪ੍ਰੇਮੀ ਨੇ ਕੀਤਾ ਪ੍ਰੇਮਿਕਾ ਦਾ ਕਤਲ: ਫੇਰ ਲੜਕੀ ਦੇ ਪਰਿਵਾਰ ਦੀ ਹੀ...

ਪ੍ਰੇਮੀ ਨੇ ਕੀਤਾ ਪ੍ਰੇਮਿਕਾ ਦਾ ਕਤਲ: ਫੇਰ ਲੜਕੀ ਦੇ ਪਰਿਵਾਰ ਦੀ ਹੀ ਕਾਰ ਲੈ ਕੇ ਹੋਇਆ ਫਰਾਰ, ਰਸਤੇ ‘ਚ ਹੋਇਆ ਹਾਦਸੇ ਦਾ ਸ਼ਿਕਾਰ

Published on

----------- Advertisement -----------

ਮੋਹਾਲੀ, 7 ਅਪ੍ਰੈਲ 2024 – ਮੋਹਾਲੀ ‘ਚ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਆਪਣੀ ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਦੀ ਕਾਰ ਲੈ ਕੇ ਭੱਜ ਗਿਆ। ਇਸੇ ਦੌਰਾਨ ਉਹ ਹਰਿਆਣਾ ਦੇ ਸ਼ਾਹਬਾਦ ਮਾਰਕੰਡਾ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਵਿੱਚ ਉਸ ਦੇ ਗੰਭੀਰ ਸੱਟਾਂ ਲੱਗੀਆਂ।

ਇਸ ਦਾ ਪਤਾ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਉਦੋਂ ਲੱਗਾ ਜਦੋਂ ਹਾਦਸੇ ਦੀ ਸੂਚਨਾ ਮਿਲਣ ‘ਤੇ ਹਰਿਆਣਾ ਪੁਲਸ ਮੌਕੇ ‘ਤੇ ਪਹੁੰਚੀ ਅਤੇ ਕਾਰ ‘ਚੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ ‘ਤੇ ਬੁਲਾਇਆ। ਜਦੋਂ ਪਰਿਵਾਰ ਵਾਲੇ ਘਰ ਗਏ ਤਾਂ ਉਨ੍ਹਾਂ ਨੇ ਉਥੇ ਲੜਕੀ ਦੀ ਲਾਸ਼ ਪਈ ਦੇਖੀ। ਘਟਨਾ ਸਮੇਂ ਲੜਕੀ ਘਰ ‘ਚ ਇਕੱਲੀ ਸੀ। ਉਸ ਦੀ ਪਛਾਣ 27 ਸਾਲਾ ਏਕਤਾ ਵਜੋਂ ਹੋਈ ਹੈ। ਉਹ ਅਮਰੀਕਾ ਸਥਿਤ ਇੱਕ ਕੰਪਨੀ ਵਿੱਚ ਜਨਰਲ ਮੈਨੇਜਰ ਸੀ।

ਪੁਲੀਸ ਨੇ ਮ੍ਰਿਤਕ ਦੇ ਛੋਟੇ ਭਰਾ ਰੋਹਿਤ ਦੀ ਸ਼ਿਕਾਇਤ ’ਤੇ ਅਨਸ ਕੁਰੈਸ਼ੀ ਵਾਸੀ ਮੁਰਾਦਾਬਾਦ (ਯੂ.ਪੀ.) ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਉਹ ਚੰਡੀਗੜ੍ਹ ਦੇ ਸੈਕਟਰ-38 ਵਿੱਚ ਢਾਬਾ ਚਲਾਉਂਦਾ ਸੀ। ਦੋਵੇਂ 4 ਸਾਲਾਂ ਤੋਂ ਰਿਲੇਸ਼ਨਸ਼ਿਪ ‘ਚ ਸਨ। ਸੂਤਰਾਂ ਮੁਤਾਬਕ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਗਰਦਨ ਦੇ ਸੱਜੇ ਪਾਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਏਕਤਾ ਆਪਣੇ ਛੋਟੇ ਭਰਾ ਰੋਹਿਤ, ਭਰਜਾਈ ਅਤੇ ਵਿਧਵਾ ਮਾਂ ਨਾਲ ਸੈਕਟਰ-125 ਸੰਨੀ ਐਨਕਲੇਵ ਦੇ ਏਕਤਾ ਵਿਹਾਰ ‘ਚ ਕਿਰਾਏ ‘ਤੇ ਰਹਿ ਰਹੀ ਸੀ। ਪਹਿਲਾਂ ਉਹ ਖਰੜ ਦੇ ਸਵਰਾਜ ਨਗਰ ਵਿੱਚ ਰਹਿੰਦੇ ਸੀ। ਪੰਜ ਮਹੀਨੇ ਪਹਿਲਾਂ ਮਕਾਨ ਵੇਚ ਦਿੱਤਾ ਸੀ। ਇਸ ਤੋਂ ਬਾਅਦ ਇੱਥੇ ਸ਼ਿਫਟ ਹੋ ਗਏ। ਸਾਲ 2020 ਵਿੱਚ ਉਸਦੇ ਪਿਤਾ ਦਾ ਦੇਹਾਂਤ ਹੋ ਗਿਆ ਸੀ। ਜਦਕਿ ਉਸਦਾ ਵੱਡਾ ਭਰਾ ਸੁਖਚੈਨ ਸਿੰਘ ਮਨੀਮਾਜਰਾ ਵਿਖੇ ਰਹਿੰਦਾ ਹੈ।

ਸੁਖਚੈਨ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਛੋਟੇ ਭਰਾ ਦੇ ਸਹੁਰੇ ਘਰ ਮੋਹਾਲੀ ਏਅਰਪੋਰਟ ਨੇੜੇ ਸਥਿਤ ਪਿੰਡ ਝਿਊਰਹੇੜੀ ‘ਚ ਜਾਗਰਣ ਸੀ। ਸਾਰਾ ਪਰਿਵਾਰ ਉਥੇ ਗਿਆ ਹੋਇਆ ਸੀ।

ਏਕਤਾ ਦਫ਼ਤਰ ਗਈ ਹੋਈ ਸੀ। ਦੇਰ ਰਾਤ ਦੀ ਸ਼ਿਫਟ ਖਤਮ ਕਰਕੇ ਉਹ ਸਿੱਧਾ ਘਰ ਚਲੀ ਗਈ। ਫਿਰ ਘਰ ਪਹੁੰਚ ਕੇ ਪਰਿਵਾਰ ਨੂੰ ਫੋਨ ਕੀਤਾ। ਸੁਖਚੈਨ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਉਸ ਨੂੰ ਫੋਨ ਆਇਆ। ਫੋਨ ਕਰਨ ਵਾਲੇ ਨੇ ਦੱਸਿਆ ਕਿ ਸ਼ਾਹਬਾਦ ਮਾਰਕੰਡਾ ਤੋਂ ਫੋਨ ਕਰ ਰਿਹਾ ਸੀ। ਉਸ ਨੇ ਕਿਹਾ ਕਿ ਤੁਹਾਡੀ ਕਾਰ ਦਾ ਐਕਸੀਡੈਂਟ ਹੋ ਗਿਆ ਹੈ। ਅਜਿਹੇ ‘ਚ ਉਸ ਨੇ ਉਸ ਨੂੰ ਪੁੱਛਿਆ ਕਿ ਕੀ ਲੜਕੀ ਕਾਰ ਚਲਾ ਰਹੀ ਹੈ। ਉਸ ਨੇ ਦੱਸਿਆ ਕਿ ਨਹੀਂ, ਕਾਰ ਇੱਕ ਲੜਕਾ ਚਲਾ ਰਿਹਾ ਸੀ, ਜੋ ਬੇਹੋਸ਼ ਪਿਆ ਸੀ। ਫਿਰ ਲੜਕੇ ਦੀ ਜੇਬ ‘ਚੋਂ ਮਿਲੇ ਪਛਾਣ ਪੱਤਰ ਤੋਂ ਉਸ ਦੀ ਪਛਾਣ ਅਨਸ ਕੁਰੈਸ਼ੀ ਵਜੋਂ ਹੋਈ।

ਖਰੜ ਦੇ ਡੀਐਸਪੀ ਕਰਨ ਸੰਧੂ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਚੰਡੀਗੜ੍ਹ ਦੇ ਜੀਐਮਸੀਐਚ-32 ਹਸਪਤਾਲ ਵਿੱਚ ਦਾਖ਼ਲ ਹੈ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਲਾਂਕਿ ਇਹ ਸਪੱਸ਼ਟ ਹੈ ਕਿ ਮ੍ਰਿਤਕ ਅਤੇ ਮੁਲਜ਼ਮ ਦੋਵੇਂ ਇੱਕ ਦੂਜੇ ਦੇ ਪੁਰਾਣੇ ਜਾਣਕਾਰ ਸਨ। ਮੁਲਜ਼ਮਾਂ ਵੱਲੋਂ ਕਤਲ ਵਿੱਚ ਵਰਤਿਆ ਗਿਆ ਹਥਿਆਰ ਅਜੇ ਤੱਕ ਬਰਾਮਦ ਨਹੀਂ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...