September 26, 2026, 7:41 pm
----------- Advertisement -----------
HomeNewsLatest Newsਲੁਧਿਆਣਾ: ਨਾਮਜ਼ਦਗੀਆਂ ਦਾਖ਼ਲ ਕਰਨ ਦੇ ਚੌਥੇ ਦਿਨ 12 ਨਾਮਜ਼ਦਗੀਆਂ ਦਾਖ਼ਲ; ਕੁੱਲ ਗਿਣਤੀ...

ਲੁਧਿਆਣਾ: ਨਾਮਜ਼ਦਗੀਆਂ ਦਾਖ਼ਲ ਕਰਨ ਦੇ ਚੌਥੇ ਦਿਨ 12 ਨਾਮਜ਼ਦਗੀਆਂ ਦਾਖ਼ਲ; ਕੁੱਲ ਗਿਣਤੀ 20 ਤੱਕ ਪਹੁੰਚੀ

Published on

----------- Advertisement -----------

ਲੁਧਿਆਣਾ: ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਕੋਲ ਕੁੱਲ 12 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ। ਇਸ ਨਾਲ ਲੁਧਿਆਣਾ ਲੋਕ ਸਭਾ ਹਲਕੇ ਲਈ ਕੁੱਲ ਨਾਮਜ਼ਦਗੀਆਂ ਦੀ ਗਿਣਤੀ 20 ਹੋ ਗਈ ਹੈ।
ਨਾਮਜ਼ਦਗੀਆਂ 13 ਮਈ (ਸੋਮਵਾਰ) ਅਤੇ 14 ਮਈ (ਮੰਗਲਵਾਰ) ਨੂੰ ਵੀ ਦਾਖਲ ਕੀਤੀਆਂ ਜਾ ਸਕਦੀਆਂ ਹਨ।
ਸ਼ੁੱਕਰਵਾਰ ਨੂੰ ਜਿਨ੍ਹਾਂ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ, ਉਨ੍ਹਾਂ ਵਿਚ ਸਮਾਜਿਕ ਸੰਘਰਸ਼ ਪਾਰਟੀ ਤੋਂ ਹਰਵਿੰਦਰ ਕੌਰ, ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਰਵਨੀਤ ਸਿੰਘ ਬਿੱਟੂ, ਭਾਰਤੀ ਇੰਕਲਾਬ ਪਾਰਟੀ ਤੋਂ ਸੰਤੋਸ਼ ਕੁਮਾਰ, ਨਰੇਸ਼ ਕੁਮਾਰ ਧੀਂਗਾਨ (ਆਜ਼ਾਦ), ਕਰਨ ਧੀਂਗਾਨ (ਆਜ਼ਾਦ), ਲਖਵੀਰ ਸਿੰਘ (ਆਜ਼ਾਦ), ਭੋਲਾ ਸਿੰਘ (ਆਜ਼ਾਦ), ਵਿਸ਼ਾਲ ਕੁਮਾਰ ਅਰੋੜਾ (ਆਜ਼ਾਦ), ਬਲਵਿੰਦਰ ਸਿੰਘ (ਆਜ਼ਾਦ), ਸਹਿਜਧਾਰੀ ਸਿੱਖ ਪਾਰਟੀ ਤੋਂ ਅਮਨਦੀਪ ਸਿੰਘ, ਬਹੁਜਨ ਸਮਾਜ ਪਾਰਟੀ (ਬਸਪਾ) ਤੋਂ ਦਵਿੰਦਰ ਸਿੰਘ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਤੋਂ ਜਸਵਿੰਦਰ ਕੌਰ ਸ਼ਾਮਲ ਹਨ।
ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰਾਂ ਨੇ ਭਾਰਤੀ ਸੰਵਿਧਾਨ ਦੀ ਪਾਲਣਾ ਕਰਨ, ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਪ੍ਰਣ ਵੀ ਲਿਆ।
ਲੁਧਿਆਣਾ ਲੋਕ ਸਭਾ ਹਲਕੇ ਲਈ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ ਹੁਣ 20 ਹੋ ਗਈ ਹੈ। ਜ਼ਿਕਰਯੋਗ ਹੈ ਕਿ 7 ਮਈ ਨੂੰ ਨਾਮਜ਼ਦਗੀ ਦੇ ਪਹਿਲੇ ਦਿਨ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਸੀ, ਜਦਕਿ ਦੂਜੇ ਦਿਨ ਤਿੰਨ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ। ਦੂਜੇ ਦਿਨ (8 ਮਈ) ਨੂੰ ਭਾਰਤੀ ਜਵਾਨ ਕਿਸਾਨ ਪਾਰਟੀ ਤੋਂ ਭੁਪਿੰਦਰ ਸਿੰਘ, ਵਿਪਨ ਕੁਮਾਰ (ਆਜ਼ਾਦ) ਅਤੇ ਬਲਦੇਵ ਰਾਜ ਕਤਨਾ (ਆਜ਼ਾਦ) ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸੇ ਤਰ੍ਹਾਂ ਤੀਜੇ ਦਿਨ 9 ਮਈ (ਵੀਰਵਾਰ) ਨੂੰ ਪੰਜ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਨ੍ਹਾਂ ਵਿੱਚ ਆਮ ਲੋਕ ਪਾਰਟੀ ਯੂਨਾਈਟਿਡ ਤੋਂ ਦਵਿੰਦਰ ਸਿੰਘ, ਸਰਵਜਨ ਸੇਵਾ ਪਾਰਟੀ ਵੱਲੋਂ ਗੁਰਸੇਵਕ ਸਿੰਘ ਅਤੇ ਆਜ਼ਾਦ ਉਮੀਦਵਾਰਾਂ ਵਜੋਂ ਜੈ ਪ੍ਰਕਾਸ਼ ਜੈਨ, ਸਿਮਰਨਦੀਪ ਸਿੰਘ ਅਤੇ ਰਵਿੰਦਰਪਾਲ ਸਿੰਘ ਸ਼ਾਮਲ ਸਨ। ਇਸ ਤੋਂ ਇਲਾਵਾ ਅੱਜ 12 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਹਨ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ ਮੰਗਲਵਾਰ (7 ਮਈ) ਨੂੰ ਜਾਰੀ ਕੀਤਾ ਗਿਆ ਸੀ। ਉਮੀਦਵਾਰ 14 ਮਈ, 2024 (ਜਨਤਕ ਛੁੱਟੀਆਂ ਨੂੰ ਛੱਡ ਕੇ) ਤੱਕ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਦੱਸਿਆ ਕਿ ਨਾਮਜ਼ਦਗੀਆਂ 7 ਮਈ ਤੋਂ 14 ਮਈ, 2024 ਤੱਕ (ਜਨਤਕ ਛੁੱਟੀਆਂ ਨੂੰ ਛੱਡ ਕੇ) ਕਿਸੇ ਵੀ ਅਧਿਸੂਚਿਤ ਦਿਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 11 ਮਈ ਅਤੇ 12 ਮਈ ਨੂੰ ਨਾਮਜ਼ਦਗੀਆਂ ਦਾਖਲ ਨਹੀਂ ਕੀਤੀਆਂ ਜਾ ਸਕਦੀਆਂ ਹਨ ਕਿਊਂਕਿ 11 ਮਈ ਨੂੰ ਦੂਜਾ ਸ਼ਨੀਵਾਰ ਹੈ ਅਤੇ 12 ਮਈ ਐਤਵਾਰ ਹੋਣ ਕਰਕੇ ਦੋਵੇਂ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਛੁੱਟੀਆਂ ਹਨ।
ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਪੋਲਿੰਗ ਦਿਨ ਤੈਅ ਕੀਤਾ ਗਿਆ ਹੈ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੈ। ਵੋਟਾਂ ਦੀ ਗਿਣਤੀ ਪੰਜਾਬ ਸਮੇਤ ਦੇਸ਼ ਭਰ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...