ਲੁਧਿਆਣਾ ਦੇ ਗਣੇਸ਼ ਨਗਰ ਇਲਾਕੇ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਫੂਡ ਬਣਾਉਣ ਵਾਲੀ ਇੱਕ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ।ਜ਼ਿਕਰਯੋਗ ਹੈ ਕਿ ਇਹ ਫੈਕਟਰੀ ਪਿਛਲੇ 4 ਸਾਲਾਂ ਤੋਂ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰ ਰਹੀ ਸੀ।ਇਸ ਫੈਕਟਰੀ ‘ਚ ਜਦੋਂ ਅੱਗ ਲੱਗੀ ਤਾਂ ਫੈਕਟਰੀ ‘ਚ ਖਾਣ-ਪੀਣ ਦਾ ਸਮਾਨ ਬਣਾਉਣ ਵਾਲੇ ਕਾਰੀਗਰ ਅਤੇ ਮਾਲਕ ਵੀ ਮੌਜੂਦ ਸਨ।
ਦੱਸ ਦਈਏ ਕਿ ਪਹਿਲਾਂ ਤਾਂ ਉਹਨਾਂ ਨੇ ਖੁਦ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਅੱਗ ਜਿਆਦਾ ਭੜਕ ਗਈ ਤਾਂ ਉਨ੍ਹਾਂ ਅੱਗ ਬੁਝਾਊ ਅਮਲੇ ਨੂੰ ਸੂਚਿਤ ਕੀਤਾ।ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ।
ਕਰਮਚਾਰੀਆਂ ਦਾ ਕਹਿਣਾ ਹੈ ਕਿ ਇਸ ਫ਼ੈਕਟਰੀ ‘ਚ ਘਰੇਲੂ ਬਣੇ ਸਿਲੰਡਰ ਦੀ ਵਰਤੋਂ ਕੀਤੀ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਾਹਰ ਕੱਢ ਦਿੱਤਾ ਗਿਆ , ਜੇ ਸਿਲੰਡਰ ਵੀ ਅੱਗ ਦੀ ਲਪੇਟ ‘ਚ ਆ ਜਾਂਦਾ ਤਾਂ ਵੱਡਾ ਹਾਦਸਾ ਹੋ ਸਕਦਾ ਸੀ।ਫਿਲਹਾਲ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਅੱਗ ‘ਤੇ ਕਾਬੂ ਪਾ ਲਿਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।